ਅਕਾਲੀ ਦਲ ਦੁਆਰਾ ਕਾਂਗਰਸ ਸਰਕਾਰ ਵੱਲੋ ਦਲਿਤਾਂ ਅਤੇ ਪਛੜੀਆਂ ਸ਼੍ਰੇਣੀਆਂ ਤੋਂ ਮੁਫਤ ਬਿਜਲੀ ਦੀ ਸਹੂਲਤ ਖੋਹਣ ਦੀ ਨਿਖੇਧੀ

By  Joshi February 8th 2018 06:56 PM

SAD condemns Cong govt for withdrawing partial free power facility to SC and backward class consumers: ਸਿਕੰਦਰ ਮਲੂਕਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਜਿਹਨਾਂ ਕਮਜ਼ੋਰ ਵਰਗਾਂ  ਨੂੰ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ ਸੀ, ਉਹਨਾਂ ਨੂੰ ਬਿਜਲੀ ਦੇ ਬਿਲ ਆਉਣ ਲੱਗੇ ਹਨ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਲਿਤਾਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਤੋਂ ਮੁਫਤ ਬਿਜਲੀ ਦੀ ਸਹੂਲਤ ਖੋਹਣ ਅਤੇ ਉਹਨਾਂ ਨੂੰ ਬਿਜਲੀ ਦੇ ਬਿਲ ਭੇਜਣ ਲਈ ਕਾਂਗਰਸ ਸਰਕਾਰੀ ਦੀ ਸਖ਼ਤ ਸਬਦਾਂ ਵਿਚ ਨਿਖੇਧੀ ਕੀਤੀ ਹੈ। ਇਹਨਾਂ ਵਰਗਾਂ ਨੂੰ ਘਰੇਲੂ ਵਰਤੋਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਦਿੱਤੀ ਗਈ ਸੀ।

SAD condemns Cong govt for withdrawing partial free power facility to SC and backward class consumersਸਰਕਾਰ ਦੇ ਇਸ ਲੋਕ-ਵਿਰੋਧੀ ਕਦਮ ਦੀ ਨਿੰਦਾ ਕਰਦਿਆਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਦਲਿਤਾਂ ਦੇ ਕਰਜ਼ੇ ਮੁਆਫ ਕਰਕੇ ਉਹਨਾਂ ਨੂੰ ਰਾਹਤ ਦੇਣ ਦੀ ਥਾਂ ਕਾਂਗਰਸ ਸਰਕਾਰ ਉਹਨਾਂ ਕੋਲੋਂ ਅਕਾਲੀ-ਭਾਜਪਾ ਸਰਕਾਰ ਦੁਆਰਾ ਦਿੱਤੀ ਮੁਫਤ ਬਿਜਲੀ ਦੀ ਸਹੂਲਤ ਵੀ ਖੋਹ ਰਹੀ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਇੱਕ ਲੱਖ ਤੋਂ ਵਧੇਰੇ ਖਪਤਕਾਰਾਂ ਨੂੰ ਬਿਜਲੀ ਦੇ ਬਿਲ ਦਿੱਤੇ ਜਾ ਚੁੱਕੇ ਹਨ ਅਤੇ ਬਾਕੀਆਂ ਨੂੰ ਵੰਡੇ ਜਾ ਰਹੇ ਹਨ।

ਸਰਦਾਰ ਮਲੂਕਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪਛੜੀਆਂ ਜਾਤਾਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਸੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇਸ ਸਹੂਲਤ ਨੂੰ ਹੋਰ ਵੱਡੀ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜਿਹਾ ਕਰਨ ਦੀ ਥਾਂ, ਇਸ ਨੇ ਦਲਿਤਾਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਵਰਤੀ ਗਈ ਬਿਜਲੀ ਦੇ ਬਿਲ ਭੇਜਣੇ ਸ਼ੁਰੂ ਕਰ ਦਿੱਤੇ ਹਨ।

SAD condemns Cong govt for withdrawing partial free power facility to SC and backward class consumersਇਹ ਟਿੱਪਣੀ ਕਰਦਿਆਂ ਕਿ ਸਰਕਾਰ ਦਲਿਤਾਂ, ਪਛੜੀਆਂ ਸ਼੍ਰੇਣੀਆਂ, ਗਰੀਬੀ ਰੇਖਾ ਤੋਂ ਥੱਲੇ ਰਹਿੰਦੇ ਲੋਕਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਿੱਤੀ ਅੰਸ਼ਿਕ ਮੁਫਤ ਬਿਜਲੀ ਦੀ ਸਹੂਲਤ ਖਤਮ ਕਰ ਚੁੱਕੀ ਹੈ, ਅਕਾਲੀ ਆਗੂ ਨੇ ਕਿਹਾ ਕਿ ਅਜਿਹੇ ਗਰੀਬ-ਵਿਰੋਧੀ  ਕਦਮ ਲਈ ਸੂਬੇ ਦਾ ਬਿਜਲੀ  ਅਦਾਰਾ ਭਾਂਤ-ਭਾਂਤ ਦੇ ਬਹਾਨੇ ਘੜ  ਰਿਹਾ ਹੈ। ਉਹਨਾਂ ਕਿਹਾ ਕਿ ਖਪਤਕਾਰਾਂ ਨੂੰ ਹਜ਼ਾਰਾਂ ਰੁਪਏ ਦੇ ਬਿਲ ਆਉਣੇ ਸ਼ੁਰੂ ਹੋ ਗਏੇ ਹਨ ਜਦਕਿ ਇਸ ਤੋਂ ਪਹਿਲਾਂ ਉਹ ਸਿਰਫ 200 ਰੁਪਏ ਪ੍ਰਤੀ ਮਹੀਨਾ ਅਦਾ ਕਰ ਰਹੇ ਸਨ।

SAD condemns Cong govt for withdrawing partial free power facility to SC and backward class consumersਸਰਦਾਰ ਮਲੂਕਾ ਨੇ ਕਿਹਾ ਕਿ ਸਿਰਫ ਇੱਥੇ ਹੀ ਬੱਸ ਨਹੀ ਹੁੰਦੀ। ਕਾਂਗਰਸ ਸਰਕਾਰ ਨੇ ਉਸ ਨੋਟੀਫਿਕੇਸ਼ਨ ਵਿਚ ਵੀ ਦੁਬਾਰਾ ਸੋਧ ਨਹੀਂ ਕੀਤੀ, ਜਿਸ ਤਹਿਤ ਦਲਿਤ ਅਤੇ ਕਮਜ਼ੋਰ ਵਰਗ ਅੰਸ਼ਿਕ ਮੁਫਤ ਬਿਜਲੀ ਦੀ ਸਹੂਲਤ ਹਾਸਿਲ ਕਰ ਰਹੇ ਹਨ।ਉਹਨਾਂ ਕਿਹਾ ਕਿ  ਅਜਿਹਾ ਜਾਣ ਬੁੱਝ ਕੇ ਕੀਤਾ ਜਾ ਰਿਹਾ ਹੈ, ਕਿਉਂਕਿ ਸਰਕਾਰ ਇਸ ਸਕੀਮ ਨੂੰ ਖਤਮ ਕਰਕੇ ਕਮਜ਼ੋਰ ਵਰਗਾਂ ਪ੍ਰਤੀ ਬਣਦੀ ਆਪਣੀ ਸਮਾਜਿਕ ਜ਼ਿੰਮੇਵਾਰੀ ਤੋਂ ਭੱਜਣਾ ਚਾਹੁੰਦੀ ਹੈ।  ਉਹਨਾਂ ਕਿਹਾ ਕਿ ਅਕਾਲੀ ਦਲ ਗਰੀਬਾਂ ਨਾਲ ਅਜਿਹੀ ਬੇਇਨਸਾਫੀ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣ ਵਾਸਤੇ ਮਜ਼ਬੂਰ ਕਰਨ ਲਈ ਅਕਾਲੀ ਦਲ ਇੱਕ ਰਣਨੀਤੀ ਉਲੀਕੇਗਾ ਤਾਂ ਕਿ ਕਮਜ਼ੋਰ ਵਰਗਾਂ ਲਈ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇ, ਜਿਸ ਤਰ੍ਹਾਂ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਜਾਰੀ ਰਹੀ ਸੀ।

—PTC News

Related Post