ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਪੀਕਰ ਦੇ ਕਹਿਣ ’ਤੇ ਅਕਾਲੀ ਵਿਧਾਇਕਾਂ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਕੀਤੀ ਨਿਖੇਧੀ

By  Shanker Badra March 16th 2021 08:28 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸਦੇ ਵਿਧਾਇਕ ਦਲ ਦੇ ਮੈਂਬਰਾਂ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਕਾਰਵਾਈ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੈਂਸੀ ਵਰਗੀ ਹੈ ਤੇ ਪਾਰਟੀ ਨੇ ਵਿਧਾਨ ਸਭਾ ਕੰਪਲੈਕਸ ਵਿਚ ਪੰਜਾਬ ਦੇ ਵਿਧਾਇਕਾਂ ਵੱਲੋਂ ਵਰਤੀ ਜਾਂਦੀ ਥਾਂ ਹਰਿਆਣਾ ਨੂੰ ਦੇਣ ’ਤੇ ਪੰਜਾਬ ਵਿਧਾਨ ਸਭਾ ਸਪੀਕਰ ਦੀ ਨਿਖੇਧੀ ਕੀਤੀ।

SAD condemns false case registered against its mlas at the instance of the Haryana Speaker ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਪੀਕਰ ਦੇ ਕਹਿਣ ’ਤੇ ਅਕਾਲੀ ਵਿਧਾਇਕਾਂ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਕੀਤੀ ਨਿਖੇਧੀ

ਇਥ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਧਾਰਾ 323 ਵਰਗੀਆਂ ਧਾਰਾਵਾਂ ਅਕਾਲੀ ਦਲ ਦੇ ਵਿਧਾਇਕਾਂ ਖਿਲਾਫ ਮੜ੍ਹ ਦਿੱਤੀਆਂ ਗਈਆਂ ਹਨ ,ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਅਕਾਲੀ ਦਲ ਦੇ ਵਿਧਾਇਕਾਂ ਨੇ ਹਿੰਸਾ ਕੀਤੀ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਖਿਲਾਫ ਸ਼ਾਂਤੀਪੂਰਨ ਤਰੀਕੇ ਨਾਂਲ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਉਹਨਾਂਨੁੰ ਫੱਟੜ ਕੀਤਾ।

SAD condemns false case registered against its mlas at the instance of the Haryana Speaker ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਪੀਕਰ ਦੇ ਕਹਿਣ ’ਤੇ ਅਕਾਲੀ ਵਿਧਾਇਕਾਂ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਕੀਤੀ ਨਿਖੇਧੀ

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਰੇ ਰੋਸ ਪ੍ਰਦਰਸ਼ਨ ਦੀ ਵੀਡੀਓ ਮੌਜੂਦ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਅਸੀਂ ਪੰਜਾਬ ਦੇ ਵਿਧਾਇਕਾਂ ਲਈ ਵਰਤੀ ਜਾਂਦੀ ਪਾਰਕਿੰਗ ਵਾਲੀ ਥਾਂ ’ਤੇ ਰੋਸ ਪ੍ਰਦਰਸ਼ਨ ਕੀਤਾ। ਅਸੀਂ ਕਦੇ ਵੀ ਹਰਿਆਣਾ ਵਿਧਾਨ ਸਭਾ ਕੰਪਲੈਕਸ ਵਿਚ ਦਾਖਲ ਹੀ ਨਹੀਂ ਹੋਏ। ਉਹਨਾਂ ਕਿਹਾ ਕਿ ਜਿਥੇ ਤੱਕ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਸ਼ਿਕਾਇਤ ਹੈ ਕਿ ਅਕਾਲੀ ਵਿਧਾਇਕਾਂ ਨੇ ਮੁੱਖ ਮੰਤਰੀ ਦਾ ਰੋਹ ਰੋਕਿਆ ਤੇ ਕਾਲੀਆਂ ਝੰਡੀਆਂ ਵਿਖਾਈਆਂ ਤਾਂ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਕੀ ਲੋਕਤੰਤਰ ਵਿਚ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਦੌਰਾਨ ਕਾਲੀਆਂ ਝੰਡੀਆਂ ਵਿਖਾਉਣੀਆਂ ਅਪਰਾਧ ਹੈ ?

SAD condemns false case registered against its mlas at the instance of the Haryana Speaker ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਪੀਕਰ ਦੇ ਕਹਿਣ ’ਤੇ ਅਕਾਲੀ ਵਿਧਾਇਕਾਂ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਕੀਤੀ ਨਿਖੇਧੀ

ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਸਪਸ਼ਟ ਕੀਤਾ ਕਿ ਅਕਾਲੀ ਵਿਧਾਇਕਾਂ ਨੇ ਸਿਰਫ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਸੀ ਤਾਂ ਜੋ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਅਤੇ ਮਨੁੱਖੀ ਅਧਿਕਾਰ ਕਾਰਕੁਕੰਨਾਂ ’ਤੇ ਢਾਹੇ ਜਾ ਰਹੇ ਤਸ਼ੱਦਦ ਨੁੰ ਉਜਾਗਰ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਕਿਸਾਨਾਂ ’ਤੇ  ਦਿੱਲੀ ਜਾਣ ਵੇਲੇ ਮਾਰਚ ਦੌਰਾਨ ਰਬੜ ਦੀਆਂ ਗੋਲੀਆਂ ਚਲਾਈਆਂ ਗਈਆਂ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਤੇ ਜਲ ਤੋਪਾਂ ਵਰ੍ਹਾਈਆਂ ਗਈਆਂ। ਉਹਨਾਂ ਕਿਹਾ ਕਿ ਇਸੇ ਤਰੀਕੇ ਮਨੁੱਖੀ ਅਧਿਕਾਰ ਕਾਰਕੁੰਨ ਨੌਦੀਪ ਕੌਰ ਤੇ ਸ਼ਿਵ ਕੁਮਾਰ ਨੁੰ ਹਰਿਆਣਾ ਸਰਕਾਰ ਦੀ ਹਿਰਾਸਤ ਵਿਚ ਤਸੀਹੇ ਦਿੱਤੇ ਗਏ। ਉਹਨਾਂ ਕਿਹਾ ਕਿਸਿੱਖ ਨੌਜਵਾਨਾਂ ਦੇ ਧਾਰਮਿਕ ਕੱਕਾਰਾਂ ਦਾ ਅਪਮਾਨ ਕੀਤਾ ਗਿਆ।

SAD condemns false case registered against its mlas at the instance of the Haryana Speaker ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਪੀਕਰ ਦੇ ਕਹਿਣ ’ਤੇ ਅਕਾਲੀ ਵਿਧਾਇਕਾਂ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਕੀਤੀ ਨਿਖੇਧੀ

ਉਹਨਾਂ ਕਿਹਾ ਕਿ ਇਸ ਸਭ ਦੇ ਕਾਰਨ ਅਸੀਂ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਸੀ ਤਾਂ ਜੋ ਕਿ ਇਹ ਘਿਨੌਣੇ ਅਪਰਾਧ ਕਰਨਵਾਲਿਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਪਹਿਲਾਂ ਅਸੀਂ ਵਿਧਾਨ ਸਭਾ ਵਿਚ ਮਤਾ ਪਾਸ ਕਰਵਾਉਣ ਦਾ ਯਤਨ ਕੀਤਾ ,ਜਿਸ ਰਾਹੀਂ ਹਰਿਆਣਾ ਸਰਕਾਰ ਦੀ ਨਿੰਦਾ ਕੀਤੀ ਜਾਵੇ ਤੇ ਮਨੁੱਖਤਾ ਖਿਲਾਫ ਇਹਨਾਂ ਅਪਰਾਧਾਂ ਲਈ ਜ਼ਿੰਮੇਵਾਰ ਅਫਸਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾਵੇ। ਸਾਬਕਾ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਵਿਧਾਨ ਸਭਾ ਕੰਪਲੈਕਸ ਵਿਚ ਪੰਜਾਬ ਦੇ ਵਿਧਾਇਕਾਂ ਵੱਲੋਂ ਵਰਤੀਜਾ ਰਹੀ ਥਾਂ ਹਰਿਆਣਾ ਨੁੰ ਦੇਣ ਦੀ ਨਿਖੇਧੀ ਵੀ ਕੀਤੀ। ਉਹਨਾਂ ਕਿਹਾ ਕਿ ਇਹ ਕਾਂਗਰਸ ਸਰਕਾਰਵੱਲੋਂ ਭਾਜਪਾ ਨਾਲ ਰਲ ਕੇ ਖੇਡੇ ਜਾ ਰਹੇ ਫਿਕਸ ਮੈਚ ਦਾ ਪ੍ਰਤੱਖ ਸਬੂਤ ਹੈ।

SAD condemns false case registered against its mlas at the instance of the Haryana Speaker ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਪੀਕਰ ਦੇ ਕਹਿਣ ’ਤੇ ਅਕਾਲੀ ਵਿਧਾਇਕਾਂ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਕੀਤੀ ਨਿਖੇਧੀ

ਉਹਨਾਂ ਕਿਹਾ ਕਿ ਪੰਜਾਬਦੇ ਸਪੀਕਰ ਕੋਲ ਕੋਈ ਅਧਿਕਾਰ ਨਹੀਂ ਕਿ ਇਸ ਤਰੀਕੇ ਪੰਜਾਬ ਦੇ ਅਧਿਕਾਰ ਦੇ ਦੇਣ। ਉਹਨਾਂ ਕਿਹਾਕਿ ਇਸ ਕਾਰਵਾਈ ਲਈ ਲੋਕ ਕਦੇ ਵੀ ਰਾਣਾ ਕੇ ਪੀ ਸਿੰਘ ਨੂੰ ਮੁਆਫੀ ਨਹੀਂ ਕਰਨਗੇ। ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਐਲਾਨਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਸਤੇ ਜਾਣਿਆ ਜਾਂਦਾ ਰਿਹਾਹੈ ਤੇ ਇੰਦਰਾ ਗਾਂਧੀ ਵੱਲੋਂ ਲਾਈ ਐਮਰਜੰਸੀ ਵੇਲੇ ਵੀ ਅਜਿਹਾ ਕੀਤਾ ਸੀ। ਉਹਨਾਂ ਕਿਹਾ ਕਿਹਰਿਆਣਾ ਸਰਕਾਰ ਨੂੰ ਕਿਸਾਨਾਂ, ਮਨੁੱਖੀ ਅਧਿਕਾਰ ਕਾਰਕੁੰਨਾਂ ਤੇ ਸਿੱਖ ਨੌਜਵਾਨਾਂ ਖਿਲਾਫ ਦਮਨਕਾਰੀਕਦਮ ਚੁੱਕਣ ਲਈ ਜ਼ਿੰਮੇਵਾਰੀ ਅਧਿਕਾਰੀਆਂ ਖਿਲਾਫ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਕਿਹਾਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਸੀਂ ਆਪਣੇ ਲੋਕਤੰਤਰੀ ਹੱਕਾਂ ਮੁਤਾਬਕ ਹਰਿਆਣਾ ਸਰਕਾਰ ਦੇ ਖਿਲਾਫ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਾਂਗੇ।

-PTCNews

Related Post