ਕਿਸਾਨ ਅੰਦੋਲਨ ਦੀ ਬਦਨਾਮੀ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਭਾਜਪਾ ਤੇ ਸਰਕਾਰ ਦੀ ਕੀਤੀ ਨਿਖੇਧੀ

By  Shanker Badra September 16th 2021 08:58 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਭਾਜਪਾ ਅਤੇ ਇਸਦੀ ਸਰਕਾਰ ਵੱਲੋਂ ਕਿਸਾਨ ਅੰਦੋਲਨ ’ਤੇ ਨਸ਼ਿਆਂ ਦੇ ਸੇਵਨ ਨੂੰ ਉਤਸ਼ਾਹਿਤ ਕਰ ਕੇ ਤੇ ਸੂਬੇ ਵਿਚ ਹਿੰਸਾ ਫੈਲਾਉਣ ਦਾ ਦੋਸ਼ ਲਗਾ ਕੇ ਬਦਨਾਮ ਕਰਨ ਦਾ ਯਤਨ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਭਾਜਪਾ ਪਹਿਲੇ ਦਿਨ ਤੋਂ ਹੀ ਕਿਸਾਨ ਅੰਦੋਲਨ ਨੁੰ ਬਦਨਾਮ ਕਰਨ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਸ਼ਾਂਤੀਪੂਰਨ ਢੰਗ ਨਾਲ ਮੁਜ਼ਾਹਰਾ ਕਰ ਰਹੇ ਕਿਸਾਨਾਂ ਨੂੰ ਦੇਸ਼ ਵਿਰੋਧੀ ਤੇ ਅੱਤਵਾਦੀ ਕਰਾਰ ਦਿੱਤਾ ਗਿਆ। ਜਦੋਂ ਲੋਕਾਂ ਨੇ ਇਹ ਗੱਲ ਸਵੀਕਾਰ ਨਾ ਕੀਤੀ ਤਾਂ ਫਿਰ ਵੱਡੀ ਸਾਜ਼ਿਸ਼ ਰਚ ਕੇ ਉਹਨਾਂ ਨੂੰ ਹਰਿਆਣਾ ਵਿਚ ਨਸ਼ਿਆਂ ਦੇ ਸਪਾਰ ਲਈ ਜ਼ਿੰਮੇਵਾਰ ਕਰਾਰ ਦੇਣ ਦਾ ਯਤਨ ਕੀਤਾ ਗਿਆ।

ਮਲੂਕਾ ਨੇ ਕਿਹਾ ਕਿ ਹਰਿਆਣਾ ਨੂੰ ਪੰਜਾਬ ਅਤੇ ਕਿਸਾਨ ਅੰਦੋਲਨ ਦੇ ਮਿਹਨਤੀ ਕਿਸਾਨਾਂ ਨੂੰ ਬਦਨਾਮ ਕਰਨ ਤੋਂ ਪਹਿਲਾਂ ਆਪਣਾ ਘਰ ਠੀਕ ਕਰਨਾ ਚਾਹੀਦਾ ਹੈ। ਉਹਨਾਂ ਨੇ ਹਰਿਆਣਾ ਭਾਜਪਾ ਪ੍ਰਧਾਨ ਓ.ਪੀ ਧਨਖੜ ਵੱਲੋਂ ਕਿਸਾਨ ਅੰਦੋਲਨ ਖਿਲਾਫ ਮਾੜੇ ਦੋਸ਼ ਲਗਾਉਣ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਹੋਰ ਕੁਝ ਨਹੀਂ ਬਲਕਿ ਲਹਿਰ ਨੂੰ ਕੁਚਲਣ ਦਾ ਯਤਨ ਹੈ ਤੇ ਉਹਨਾਂ ਨੇ ਧਨਖੜ ਨੂੰ ਕਿਸਾਨਾਂ ਖਿਲਾਫ ਜ਼ਹਿਰ ਉਗਲਣਾਂ ਤੇ ਪੰਜਾਬ ਦੇ ਕਿਸਾਨਾਂ ਨੁੰ ਸ਼ੈਤਾਨ ਦੱਸਣ ਦਾ ਯਤਨ ਕਰਨ ਤੋਂ ਬਾਜ਼ ਆਉਣ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਧਨਖੜ ਜੋ ਆਪ ਕਿਸਾਨੀ ਪਰਿਵਾਰ ਨਾਲ ਸਬੰਧਤ ਹੈ, ਨੂੰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਹਨਾਂ ਨੇ ਸੋਨੀਪਤ, ਰੋਹਤਕ ਤੇ ਝੱਜਰ ਵਿਚ ਨਸ਼ਿਆਂ ਦਾ ਪਸਾਰ ਹੋਣ ਦੇ ਭਾਜਪਾ ਪ੍ਰਧਾਨ ਦੇ ਦਾਅਵੇ ਨੁੰ ਝੁਠਾ ਅਤੇ ਬੇਬੁਨਿਆਦ ਕਰਾਰ ਦਿੱਤਾ।

ਸਿਕੰਦਰ ਸਿੰਘ ਮਲੂਕਾ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵੱਲੋਂ ਕਿਸਾਨਾਂ ’ਤੇ ਹਿੰਸਾ ਭੜਕਾਉਣ ਤੇ ਕਿਸਾਨਾਂ ਵਿਚੋਂ ਕਈਆਂ ਦੇ ਹੱਥਾਪਾਈ ਵਿਚ ਸ਼ਾਮਲ ਹੋਣ ਦੇ ਦੋਸ਼ ਲਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਗੱਲ ਸੱਚਾਈ ਤੋਂ ਕੋਹਾਂ ਦੂਰ ਹੈ। ਉਹਨਾਂ ਕਿਹਾ ਕਿ ਤੱਥ ਇਸ ਤੋਂ ਉਲਟ ਬੋਲਦੇ ਹਨ। ਉਹਨਾਂ ਨੇ ਗ੍ਰਹਿ ਮੰਤਰੀ ਨੁੰ ਕਿਹਾ ਕਿ ਉਹ ਐਸ ਡੀ ਐਮ ਵੱਲੋਂ ਕਰਨਾਲ ਵਿਚ ਕਿਸਾਨਾਂ ਦੇ ਸਿਰ ਖੋਲ੍ਹੱਣ ਦੇ ਹੁਕਮਾਂ ਬਾਰੇ ਸਪਸ਼ਟੀਕਰਨ ਦੇਣ। ਉਹਨਾਂ ਕਿਹਾ ਕਿ ਇਹ ਗੱਲ ਆਨ ਕੈਮਰਾ ਰਿਕਾਰਡ ਹੋਈ ਹੈ ਪਰ ਗ੍ਰਹਿ ਮੰਤਰੀ ਜੋ ਤੁਰੰਤ ਮੁਅੱਤਲੀ ਦੇ ਹੁਕਮ ਦੇਣ ਲਈ ਜਾਣੇ ਜਾਂਦੇ ਹਨ, ਨੇ ਹਾਲੇ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ।

ਮਲੂਕਾ ਨੇ ਕਿਹਾ ਕਿ ਸ਼ਾਂਤੀਪੂਰਨ ਅੰਦੋਲਨ ਖਿਲਾਫ ਇਸ ਤਰੀਕੇ ਦੀਆਂ ਧਮਕਾਉਣ ਵਾਲੀਆਂ ਤੇ ਕੁਚਲਣ ਦੀਆਂ ਧਮਕੀਆਂ ਲੋਕਤੰਤਰ ਦੇ ਕੰਮ ਕਰਨ ਲਈ ਸਹੀ ਨਹੀਂ ਹਲ। ਉਹਨਾਂ ਨੇ ਹਰਿਆਣਾ ਸਰਕਾਰ ਨੁੰ ਬੇਨਤੀ ਕੀਤੀ ਕਿ ਉਹ ਕੇਂਦਰ ਸਰਕਾਰ ਦੀ ਹਦਾਇਤ ’ਤੇ ਕਿਸਾਨਾਂ ਨਾਲ ਟਕਰਾਅ ਦਾ ਰਸਤਾ ਛੱਡੇ। ਉਹਨਾਂ ਕਿਹਾ ਕਿ ਪਹਿਲਾਂ ਹਰਿਆਣਾ ਭਾਜਪਾ ਪ੍ਰਧਾਨ ਤੇ ਗ੍ਰਹਿ ਮੰਤਰੀ ਜੋ ਕਹਿ ਰਹੇ ਹਨ, ਉਸ ਤੋਂ ਉਲਟ ਸੱਚਾਈ ਇਹ ਹੈ ਕਿ ਕਿਸਾਨ ਅੰਦੋਲਨ ਉਹਨਾਂ ਹੀ ਹਰਿਆਣਾ ਦਾ ਹੈ ,ਜਿੰਨਾ ਪੰਜਾਬ ਵਾਲਿਆਂ ਦਾ ਹੈ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਰੋਸ ਮੁਜ਼ਾਹਰੇ ਕਰ ਰਹੇ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰ ਕੇ ਉਹਨਾਂ ਦੀਆਂ ਸ਼ਿਕਾਇਤਾਂ ਦੂਰ ਕਰੇ ਅਤੇ ਉਹਨਾਂ ਖਿਲਾਫ ਬਿਨਾਂ ਭੜਕਾਹਟ ਦੇ ਲਾਠੀਚਾਰਜ ਦੇ ਹੁਕਮ ਦੇਣ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕਰੇ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਤਿੰਨ ਕਾਲੇ ਕਾਨੂੰਨ ਰੱਦ ਕਰਨ ਦਾ ਮਾਮਲਾ ਦੇਸ਼ ਦੇ ਹਿੱਤ ਵਿਚ ਕੇਂਦਰ ਸਰਕਾਰ ਕੋਲ ਚੁੱਕਣਾ ਚਾਹੀਦਾ

-PTCNews

Related Post