ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਰੋਸ ਵਜੋਂ ਮਨਾਇਆ ਵਿਸ਼ਵਾਸਘਾਤ ਦਿਵਸ

By  Shanker Badra March 16th 2019 04:44 PM

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਰੋਸ ਵਜੋਂ ਮਨਾਇਆ ਵਿਸ਼ਵਾਸਘਾਤ ਦਿਵਸ:ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਅੱਜ ਰੋਸ ਵਜੋਂ ਵਿਸ਼ਵਾਸਘਾਤ ਦਿਵਸ ਮਨਾਇਆ ਜਾ ਰਿਹਾ ਹੈ।ਕਾਂਗਰਸ ਸਰਕਾਰ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੱਢਦਿਆਂ ਅਕਾਲੀ -ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੱਖ -ਵੱਖ ਸ਼ਹਿਰਾਂ ਵਿੱਚ ਰੋਸ ਧਰਨੇ ਦਿੱਤੇ ਹਨ।

SAD Congress government Two years complete protest Vishwas-ghat Diwas ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਰੋਸ ਵਜੋਂ ਮਨਾਇਆ ਵਿਸ਼ਵਾਸਘਾਤ ਦਿਵਸ

ਪੰਜਾਬ ਵਿਚਲੀ ਕਾਂਗਰਸ ਸਰਕਾਰ ਨੂੰ ਸੱਤਾ ਸੰਭਾਲੇ ਦੋ ਸਾਲ ਦਾ ਸਮਾਂ ਬੀਤ ਚੁੱਕਿਆ ਹੈ।ਇਨ੍ਹਾਂ ਦੋ ਸਾਲਾਂ ਵਿੱਚ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿੱਚੋਂ ਸਰਕਾਰ ਕੋਈ ਵੀ ਵਾਅਦਾ ਪੂਰਾ ਕਰਨ ਵਿਚ ਕਾਮਯਾਬ ਨਹੀਂ ਰਹੀ।ਇਸ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਸਰਕਾਰ 'ਤੇ ਸੂਬੇ ਦੇ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਾਉਂਦਿਆਂ ਵਿਸ਼ਵਾਸਘਾਤ ਦਿਵਸ ਮਨਾਉਂਦਿਆਂ ਸਮੁੱਚੇ ਪੰਜਾਬ ਵਿੱਚ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਹੈ।

SAD Congress government Two years complete protest Vishwas-ghat Diwas ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਰੋਸ ਵਜੋਂ ਮਨਾਇਆ ਵਿਸ਼ਵਾਸਘਾਤ ਦਿਵਸ

ਗੁਰੂ ਹਰਸਹਾਏ ਵਿੱਚ ਵੀ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਹੈ।ਇਸ ਦੌਰਾਨ ਜਿੱਥੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਾਏ ,ਉੱਥੇ ਕੈਪਟਨ ਸਰਕਾਰ ਦੀ ਵੀ ਜੰਮ ਕੇ ਨਿਖੇਧੀ ਕੀਤੀ ਹੈ।

SAD Congress government Two years complete protest Vishwas-ghat Diwas ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਰੋਸ ਵਜੋਂ ਮਨਾਇਆ ਵਿਸ਼ਵਾਸਘਾਤ ਦਿਵਸ

ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਦੱਸਿਆ ਕਿ ਸੱਤਾ ਪ੍ਰਾਪਤ ਕਰਨ ਤੋਂ ਬਾਅਦ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਕੀਤੇ ਵਾਅਦਿਆਂ ਵਿੱਚੋਂ ਕੋਈ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ।ਜਿਸ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਨੇ ਵਿਸ਼ਵਾਸਘਾਤ ਦਿਵਸ' ਬਣਾਉਂਦਿਆਂ ਮੌਜੂਦਾ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਹੈ।

SAD Congress government Two years complete protest Vishwas-ghat Diwas ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਰੋਸ ਵਜੋਂ ਮਨਾਇਆ ਵਿਸ਼ਵਾਸਘਾਤ ਦਿਵਸ

ਜਲਾਲਾਬਾਦ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਿਸ਼ਵਾਸਘਾਤ ਦਿਵਸ ਵਜੋਂ ਮੌਜੂਦਾ ਕਾਂਗਰਸ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਰੋਸ ਮਾਰਚ ਵੀ ਕੱਢਿਆ ਗਿਆ।ਪੰਜਾਬ ਵਿੱਚ ਕਾਂਗਰਸ ਸਰਕਾਰ ਆਪਣੇ ਦੋ ਸਾਲ ਪੂਰੇ ਕਰ ਚੁੱਕੀ ਹੈ।ਕਾਂਗਰਸ ਚੋਣਾਂ ਦੌਰਾਨ ਆਮ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਸ਼ਰੇਆਮ ਮੁੱਕਰੀ ਹੈ।ਜਿਸ ਕਰਕੇ ਮੌਜੂਦਾ ਸਰਕਾਰ ਖਿਲਾਫ ਆਮ ਲੋਕਾਂ ਵਿੱਚ ਭਾਰੀ ਰੋਸ ਹੈ।

SAD Congress government Two years complete protest Vishwas-ghat Diwas ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਰੋਸ ਵਜੋਂ ਮਨਾਇਆ ਵਿਸ਼ਵਾਸਘਾਤ ਦਿਵਸ

ਇਸ ਦੌਰਾਨ ਅੱਜ ਵਿਸ਼ਵਾਸਘਾਤ ਦਿਵਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਨਵਾਂਸ਼ਹਿਰ,ਬਲਾਚੌਰ ਵਿੱਚ ਮੌਜੂਦਾ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਬਲਾਚੌਰ ਵਰਕਰਾਂ ਨਾਲ ਮੀਟਿੰਗ ਉਪਰੰਤ ਰੋਸ ਪ੍ਰਦਰਸ਼ਨ 'ਚ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ ਸਨੌਰ ਨੇ ਸ਼ਿਰਕਤ ਕੀਤੀ ਹੈ।

-PTCNews

Related Post