ਸ਼੍ਰੋਮਣੀ ਅਕਾਲੀ ਦਲ ਦਾ ਵਫਦ ਮਹੱਤਵਪੂਰਨ ਮੁੱਦਿਆਂ ਨੂੰ ਲੈ ਕੇ ਕੱਲ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ

By  Shanker Badra October 15th 2018 07:59 PM -- Updated: October 16th 2018 12:57 PM

ਸ਼੍ਰੋਮਣੀ ਅਕਾਲੀ ਦਲ ਦਾ ਵਫਦ ਮਹੱਤਵਪੂਰਨ ਮੁੱਦਿਆਂ ਨੂੰ ਲੈ ਕੇ ਕੱਲ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ:ਡਾ. ਚੀਮਾ:ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉਚ ਪੱਧਰੀ ਵਫਦ 16 ਅਕਤੂਬਰ, 2018 ਯਾਨੀ ਕੱਲ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਮਿਲੇਗਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਵੱਲੋਂ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ ਵਿੱਚ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਪੰਜਾਬੀ ਦੀ ਕੀਤੀ ਜਾ ਰਹੀ ਅਣਦੇਖੀ, ਪੰਜਾਬ ਵਿੱਚ ਅਧਿਆਪਕਾਂ ਦੀ ਚੱਲ ਰਹੀ ਹੜਤਾਲ, ਐਸ.ਸੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਨਾ ਮਿਲਣਾ, ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਘਟਾਉਣਾਂ ਅਤੇ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਮਾੜੀ ਹਾਲਤ ਸਬੰਧੀ ਰਾਜਪਾਲ ਨੂੰ ਲਿਖਤੀ ਮੰਗ ਪੱਤਰ ਦਿੱਤਾ ਜਾਵੇਗਾ।

ਉਹਨਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਇਸ ਵਫਦ ਵਿੱਚ ਸ਼ਾਮਲ ਹੋਣਗੇ।

-PTCNews

Related Post