ਹੁਣ ਦਸਮ ਪਾਤਸ਼ਾਹ ਦੇ ਜਨਮ ਅਸਥਾਨ ਦੇ ਦਰਸ਼ਨ ਹੋਰ ਵੀ ਹੋਏ ਸੌਖੇ, ਪੜ੍ਹੋ ਖਬਰ

By  Jashan A February 19th 2020 05:20 PM -- Updated: February 20th 2020 01:16 PM

ਨਵੀਂ ਦਿੱਲੀ: ਚੰਡੀਗੜ੍ਹ ਤੋਂ ਪਟਨਾ ਸਾਹਿਬ ਦੇ ਲਈ ਸਿੱਧੀ ਉਡਾਨ ਦੇ ਸਬੰਧ 'ਚ ਅੱਜ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ।

ਅੱਜ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ 5 ਮਾਰਚ ਤੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਵਾਈ ਸਫ਼ਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਹੁਣ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਅਸਥਾਨ ਦੇ ਦਰਸ਼ਨ ਸਿੱਖ ਭਾਈਚਾਰੇ ਲਈ ਹੋਰ ਵੀ ਸੌਖੇ ਹੋ ਗਏ ਹਨ।

ਹੋਰ ਪੜ੍ਹੋ: ਫਰੀਦਕੋਟ: ਘਰ ਘਰ ਨੌਕਰੀ ਦੇ ਵਾਅਦੇ ਤੋਂ ਮੁੱਕਰੀ ਸੂਬੇ ਦੀ ਕਾਂਗਰਸ ਸਰਕਾਰ: ਪਰਮਬੰਸ ਸਿੰਘ ਬੰਟੀ ਰੋਮਾਣਾ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਦੇ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਪਟਨਾ ਸਾਹਿਬ ਲਈ ਹਵਾਈ ਸਫ਼ਰ ਦੀ ਮੰਗ ਕੀਤੀ ਜਾ ਰਹੀ ਸੀ ਜੋ ਹੁਣ ਪੂਰੀ ਹੋ ਚੁੱਕੀ ਹੈ।

ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਕਈ ਹੋਰ ਉੱਘੀਆਂ ਸ਼ਖਸੀਅਤਾਂ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਜਿੱਥੇ ਇਸ ਹਵਾਈ ਸਫ਼ਰ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਹੌਵੇਗਾ ਉੱਥੇ ਹੀ ਗੁਆਂਢੀ ਸੂਬੇ ਹਿਮਾਚਲ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਦੀ ਸੰਗਤ ਵੀ ਇਸ ਦਾ ਲਾਹਾ ਲੈ ਸਕੇਗੀ।

-PTC News

Related Post