ਆਜ਼ਾਦ ਤੇ ਨਿਰਪੱਖ ਮਿਉਂਸਪਲ ਚੋਣਾਂ ਕਰਵਾਉਣ ਲਈ ਪੰਜਾਬ ‘ਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ: ਸ਼੍ਰੋਮਣੀ ਅਕਾਲੀ ਦਲ

By  Shanker Badra January 2nd 2021 11:24 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਚੋਣ ਕਮਿਸ਼ਨ ਨੂੰ ਆਖਿਆ ਕਿ ਸੂਬੇ ਵਿਚ ਆਜ਼ਾਦ ਤੇ ਨਿਰਪੱਖ ਮਿਉਂਸਪਲ ਚੋਣਾਂ ਕਰਵਾਉਣ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ ਅਤੇ ਪਾਰਟੀ ਨੇ ਕੁਝ ਹੋਰ ਪ੍ਰਬੰਧਾਂ ਦੀ ਮੰਗ ਕੀਤੀ ਤਾਂ ਜੋ ਕਾਂਗਰਸ ਪਾਰਟੀ ਸਾਰੀ ਪ੍ਰਕਿਰਿਆ ਨੁੰ ਹਾਈਜੈਕ ਨਾ ਕਰੇ ਜਿਵੇਂ ਕਿ ਇਸਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਕੀਤਾ ਸੀ।

SAD demands para-military forces be posted in Punjab for conduct of free and fair municipal elections ਆਜ਼ਾਦ ਤੇ ਨਿਰਪੱਖ ਮਿਉਂਸਪਲ ਚੋਣਾਂ ਕਰਵਾਉਣ ਲਈ ਪੰਜਾਬ ‘ਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ : ਸ਼੍ਰੋਮਣੀ ਅਕਾਲੀ ਦਲ

ਸੂਬਾ ਚੋਣ ਕਮਿਸ਼ਨ ਦੇ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੂੰ ਲਿਖੇ ਇਕ ਪੱਤਰ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਮੰਗ ਕੀਤੀ ਕਿ ਬੂਥਾਂ ਦੇ ਅੰਦਰ ਅਤੇ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਦੇ ਅੰਦਰ ਵੀਡੀਗ੍ਰਾਫੀ ਕਰਵਾਈ ਜਾਵੇ ਤਾ ਜੋ ਬੂਥਾਂ ’ਤੇ ਕਬਜ਼ਾ ਕੀਤੇ ਜਾਣ ਤੇ ਹੋਰ ਗਲਤ ਹੱਥਕੰਢੇ ਵਰਤਣ ਤੋਂ ਰੋਕਿਆ ਜਾ ਸਕੇ। ਉਹਨਾਂ ਇਹ ਵੀ ਮੰਗ ਕੀਤੀ ਕਿ ਆਨਲਾਈਨ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਗਿਆ ਦਿੱਤੀ ਜਾਵੇ ਅਤੇ ਉਮੀਦਵਾਰਾਂ ਦੇ ਕੋਈ ਬਕਾਇਆ ਨਹੀਂ ਸਰਟੀਫਿਕੇਟ ਵੀ ਸਵੈ ਘੋਸ਼ਣਾ ਪੱਤਰ ਦੇ ਆਧਾਰ ’ਤੇ ਜਾਰੀ ਕੀਤੇ ਜਾਣ।

ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਨੇ ਮੀਟਿੰਗ ਤੋਂ ਬਾਅਦ ਕੀਤਾ ਵੱਡਾ ਐਲਾਨ , ਹੁਣ ਕਿਸਾਨਾਂ ਨੇ ਉਲੀਕੀ ਨਵੀਂ ਰਣਨੀਤੀ

SAD demands para-military forces be posted in Punjab for conduct of free and fair municipal elections ਆਜ਼ਾਦ ਤੇ ਨਿਰਪੱਖ ਮਿਉਂਸਪਲ ਚੋਣਾਂ ਕਰਵਾਉਣ ਲਈ ਪੰਜਾਬ ‘ਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ : ਸ਼੍ਰੋਮਣੀ ਅਕਾਲੀ ਦਲ

ਡਾ. ਚੀਮਾ ਨੇ ਸੂਬਾ ਚੋਣ ਕਮਿਸ਼ਨ ਨੂੰ ਇਹ ਵੀ ਆਖਿਆ ਕਿ ਇਕ 24 ਘੰਟੇ ਦਾ ਕੰਟਰੋਲ ਰੂਮ ਵੀ ਬਣਾਇਆ ਜਾਵੇ ਤਾਂ ਜੋ ਕਮਿਸ਼ਨ ਹਰ ਵੇਲੇ ਸਾਰੇ ਘਟਨਾ ਕ੍ਰਮ ਤੋਂ ਵਾਕਫ ਰਹੇ ਅਤੇ ਜੇਕਰ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਤਾਂ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰ ਸਕੇ। ਉਹਨਾਂ ਨੇ ਕਮਿਸ਼ਨ ਨੂੰ ਇਹ ਵੀ ਆਖਿਆ ਕਿ ਉਹ ਆਪਣਾ ਈ ਮੇਲ ਪਤਾ ਅਤੇ ਟਵਿੱਟਰ ਹੈਂਡਲ ਜਨਤਕ ਕਰੇ ਤਾਂ ਜੋ ਲੋਕ ਆਸਾਨੀ ਨਾਲ ਉਸ ਤੱਕ ਪਹੁੰਚ ਕਰ ਸਕਣ। ਉਹਨਾਂ ਨੇ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਵਿਸ਼ੇਸ਼ ਐਪ ਵੀ ਤਿਆਰ ਕਰਵਾਈ ਜਾਵੇ ਤਾਂ ਜੋ ਆਮ ਜਨਤਾ ਇਸਦੀ ਵਰਤੋਂ ਚੋਣ ਜ਼ਾਬਤਾ ਹੋਣ ਦੀ ਸੁਰਤ ਵਿਚ ਤੁਰੰਤ ਕਮਿਸ਼ਨ ਨੂੰ ਦੱਸਣ ਲਈ ਕਰ ਸਕੇ।

SAD demands para-military forces be posted in Punjab for conduct of free and fair municipal elections ਆਜ਼ਾਦ ਤੇ ਨਿਰਪੱਖ ਮਿਉਂਸਪਲ ਚੋਣਾਂ ਕਰਵਾਉਣ ਲਈ ਪੰਜਾਬ ‘ਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ : ਸ਼੍ਰੋਮਣੀ ਅਕਾਲੀ ਦਲ

ਅਕਾਲੀ ਆਗੂ ਨੇ ਕਿਹਾ ਕਿ ਉਹਨਾਂ ਨੇ ਇਹ ਸਾਰੇ ਸੁਝਾਅ ਇਸ ਵਾਸਤੇ ਦਿੱਤੇ ਹਨ ਕਿਉਂਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਬੁਥ ਕੈਪਚਰਿੰਗ ਦੇ 164 ਮਾਮਲੇ ਦਰਜ ਕੀਤੇ ਗਏ ਸਨ ,ਜਿਸ ਮਗਰੋਂ ਕਮਿਸ਼ਨ ਨੂੰ 54 ਬੁਥਾਂ ’ਤੇ ਮੁੜ ਚੋਣ ਕਰਵਾਉਣੀ ਪਈ ਸੀ। ਉਹਨਾਂ ਕਿਹਾ ਕਿ ਪੰਜਾਬ ਵਿਚ ਪੈਰਾ ਮਿਲਟਰੀ ਫੋਰਸ ਲਗਾਈ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੁਥ ਕੈਪਚਰਿੰਗ ਮੁੜ ਨਾ ਹੋਵੇ। ਡਾ. ਚੀਮਾ ਨੇ ਸੂਬਾ ਚੋਣ ਕਮਿਸ਼ਨਰ ਨੂੰ ਇਹ ਵੀ ਕਿਹਾ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਨਾਲ ਮੀਟਿੰਗ ਕਰਨ ਤਾਂ ਜੋ ਲਟਕ ਰਹੇ ਮਸਲੇ ਹੱਲ ਕੀਤੇ ਜਾ ਸਕਣ।

-PTCNews

Related Post