ਸੁਖਪਾਲ ਖਹਿਰਾ ਦੇ ਅਸਤੀਫੇ ਨੂੰ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮੈਮੋਰੰਡਮ ਸੌਂਪੇਗਾ

By  Joshi November 20th 2017 08:31 PM

ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ-ਭਾਜਪਾ ਦਾ ਇੱਕ ਉੱਚ ਪੱਧਰੀ ਵਫ਼ਦ 22 ਨਵੰਬਰ ਨੂੰ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲੇਗਾ ਅਤੇ ਸੁਖਪਾਲ ਖਹਿਰਾ ਦੀ ਵਿਰੋਧੀ ਧਿਰ ਦੇ ਆਗੂ ਵਜੋਂ ਤੁਰੰਤ ਬਰਖਾਸਤ ਕੀਤੇ ਜਾਣ ਦੀ ਮੰਗ ਕਰੇਗਾ।

ਸੁਖਪਾਲ ਖਹਿਰਾ ਦੇ ਅਸਤੀਫੇ ਨੂੰ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮੈਮੋਰੰਡਮ ਸੌਂਪੇਗਾਇਸ ਦਾ ਖੁਲਾਸਾ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਸੰਬੰਧੀ ਅਕਾਲੀ-ਭਾਜਪਾ ਵਫਦ ਰਾਜਪਾਲ ਨੂੰ ਇੱਕ ਮੈਮੋਰੰਡਮ ਸੌਂਪੇਗਾ। ਇਸ ਵਫ਼ਦ ਵਿਚ ਸਾਂਸਦ, ਵਿਧਾਇਕ ਅਤੇ ਸੀਨੀਅਰ ਅਹੁਦੇਦਾਰ ਸ਼ਾਮਿਲ ਹੋਣਗੇ।

ਡਾਕਟਰ ਚੀਮਾ ਨੇ ਕਿਹਾ ਕਿ ਵਫਦ ਰਾਜਪਾਲ ਦੇ ਧਿਆਨ ਵਿਚ ਇਹ ਗੱਲ ਲਿਆਵੇਗਾ ਕਿ ਮਾਣਯੋਗ ਹਾਈਕੋਰਟ ਨੇ ਆਪ ਆਗੂ ਨੂੰ ਇੱੱਕ ਹੇਠਥਲੀ ਅਦਾਲਤ ਵੱਲੋ ਪਾਕਿਸਤਾਨੀ ਤਾਰਾਂ ਵਾਲੇ ਇੱਕ ਕੌਮਾਂਤਰੀ ਨਸ਼ਾ ਅਤੇ ਹਥਿਆਰ ਤਸਕਰੀ ਦੇ ਮਾਮਲੇ ਵਿਚ ਦੋਸ਼ੀ ਵਜੋਂ ਤਲਬ ਕੀਤੇ ਜਾਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਉਹਨਾਂ ਕਿਹਾ ਕਿ ਅਸੀਂ ਇਸ ਗੱਲ ਉੱਤੇ ਜ਼ੋਰ ਦਿਆਂਗੇ ਕਿ ਇੱਕ ਨਸ਼ਾ ਤਸਕਰੀ ਦੇ ਦੋਸ਼ੀ ਨੂੰ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਵਜੋਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

—PTC News

Related Post