ਸ਼੍ਰੋਮਣੀ ਅਕਾਲੀ ਦਲ ਨੇ ਹਾਥਰਸ ਗੈਂਗਰੇਪ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਮੰਗੀ ਜਾਂਚ

By  Shanker Badra October 3rd 2020 11:03 PM

ਸ਼੍ਰੋਮਣੀ ਅਕਾਲੀ ਦਲ ਨੇ ਹਾਥਰਸ ਗੈਂਗਰੇਪ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਮੰਗੀ ਜਾਂਚ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਵਾਪਰੇ ਜਬਰ ਜਨਾਹ ਦੁਖਾਂਤ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਤੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਇਸ ਮਾਮਲੇ ਨੂੰ ਸਹੀ ਤਰੀਕੇ ਨਾਲ ਨਹੀਂ ਨਜਿੱਠ ਰਹੀ।

ਸ਼੍ਰੋਮਣੀ ਅਕਾਲੀ ਦਲ ਨੇ ਹਾਥਰਸ ਗੈਂਗਰੇਪ ਦੁਖਾਂਤ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਮੰਗੀਜਾਂਚ

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਜਬਰ ਜਨਾਹ ਦੀ ਪੀੜਤ ਦਾ ਪਰਿਵਾਰ ਦੀ ਸਹਿਮਤੀ ਤੋਂ ਬਗੈਰ ਸਸਤਾਰ ਕਰ ਕੇ ਪੀੜਤ ਪਰਿਵਾਰ ਨਾਲ ਵਿਤਕਰਾ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਹਾਥਰਸ ਗੈਂਗਰੇਪ ਦੁਖਾਂਤ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਮੰਗੀਜਾਂਚ

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਕਾਰਵਾਈ ਦੀ ਨਿਖੇਧੀ ਕਰਦਾ ਹਾਂ ਤੇ ਅਸੀਂ ਇਸ ਘਿਨੌਣੇ ਕਾਰੇ ਲਈ ਜ਼ਿੰਮੇਵਾਰ ਸਾਰੇ ਪੁਲਿਸ ਤੇ ਸਿਵਲ ਅਫਸਰਾਂ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਕਰਦੇ ਹਾਂ। ਉਹਨਾਂ ਕਿਹਾ ਕਿ ਸਿਰਫ ਬਦਲੀ ਕਰ ਦੇਣਾ ਜਾਂ ਮੁਅੱਤਲ ਕਰ ਦੇਣਾ ਹੀ ਕਾਫੀ ਨਹੀਂ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਹਾਥਰਸ ਗੈਂਗਰੇਪ ਦੁਖਾਂਤ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਮੰਗੀਜਾਂਚ

ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਦੋਸ਼ੀ ਅਫਸਰਾਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ, ਨਹੀਂ ਤਾਂ ਦਲਿਤ ਭਾਈਚਾਰੇ ਦਾ ਸਰਕਾਰ ਤੋਂ ਵਿਸ਼ਵਾਸ ਉਠ ਜਾਵੇਗਾ।

-PTCNews

Related Post