ਰਾਜਨੀਤਿਕ ਹਸਤੀਆਂ ਵੱਲੋਂ 'ਨਿਰਮਲਾ ਮਿਲਖਾ ਸਿੰਘ' ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

By  Jagroop Kaur June 14th 2021 09:05 AM

ਕੋਰੋਨਾ ਮਹਾਮਾਰੀ ਨਾਲ ਦੇਸ਼ ਜੂਝ ਰਿਹਾ ਹੀ ਇਸ ਦੀ ਚਪੇਟ ਵਿਚ ਹੁਣ ਤੱਕ ਲੱਖਾਂ ਲੋਕ ਆ ਕੇ ਆਪਣੀਆਂ ਜਾਨਾਂ ਗੁਆ ਚੁਕੇ ਹਨ , ਉਥੇ ਹੀ ਬੀਤੀ ਰਾਤ ਕੋਵਿਡ-19 ਨਾਲ ਜੂਝ ਰਹੀ ਭਾਰਤ ਦੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਅਤੇ ਉਡਣਾ ਸਿੱਖ ਵੱਜੋਂ ਜਾਣੇ ਜਾਂਦੇ ਐਥਲੀਟ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਵੀ ਦਿਹਾਂਤ ਹੋ ਗਿਆ। 85 ਵਰ੍ਹਿਆਂ ਦੇ ਨਿਰਮਲ ਮਿਲਖਾ ਸਿੰਘ ਦੀ ਮੌਤ 'ਤੇ ਪਰਿਵਾਰ ਵਿਚ ਦੁੱਖ ਤਾਂ ਹੈ ਈ ਨਾਲ ਹੀ ਉਹਨਾਂ ਦੀ ਮੌਤ 'ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ May be an image of 2 people, beard and people standing Read More : ਮਿਲਖਾ ਸਿੰਘ ਦੀ ਪਤਨੀ ਦਾ ਕੋਰੋਨਾ ਕਾਰਨ ਦੇਹਾਂਤ 'ਆਪਣੇ ਸੋਗ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਨਿਰਮਲਾ ਮਿਲਖਾ ਸਿੰਘ ਦੀ ਮੌਤ ਦੀ ਮੰਦਭਾਗੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਰਾਣਾ ਸੋਢੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿਚ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਲਈ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਨੂੰ ਬਲ ਅਤੇ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ'। ਇਸ ਦੇ ਨਾਲ ਹੀ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਆਪਣੀ ਪੋਸਟ ਵਿਚ ਉਹਨਾਂ ਲਿਖਿਆ 'ਭਾਰਤੀ ਮਹਿਲਾ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਨਿਰਮਲ ਮਿਲਖਾ ਸਿੰਘ ਦੇ ਦਿਹਾਂਤ 'ਤੇ ਐਸ ਮਿਲਖਾ ਸਿੰਘ ਜੀ ਨਾਲ ਮੇਰੀ ਤਹਿ ਦਿਲੋਂ ਹਮਦਰਦੀ ਹੈ। ਪਰਮਾਤਮਾ ਪਰਿਵਾਰ ਨੂੰ ਇਸ ਦੁੱਖ ਨੂੰ ਦੂਰ ਕਰਨ ਦੀ ਤਾਕਤ ਬਖਸ਼ੇ।

ਦੱਸਣਯੋਗ ਹੈ ਕਿ ਨਿਰਮਲ ਮਿਲਖਾ ਸਿੰਘ ਨੇ ਐਤਵਾਰ ਸ਼ਾਮ 4 ਵਜੇ ਆਖਰੀ ਸਾਹ ਲਿਆ। ਦੇਰ ਸ਼ਾਮ ਕੋਰੋਨਾ ਪ੍ਰੋਟੋਕਾਲ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਨਿਰਮਲ ਮਿਲਖਾ ਸਿੰਘ ਪੰਜਾਬ ਦੇ ਸਪੋਟਰਸ ਡਾਇਰੈਕਟਰ ਦੇ ਅਹੁਦੇ ’ਤੇ ਵੀ ਕੰਮ ਕਰ ਚੁੱਕੀ ਹਨ। ਉਨ੍ਹਾਂ ਨੇ ਡਾਇਰੈਕਟਰ ਦੇ ਅਹੁਦੇ ’ਤੇ ਰਹਿੰਦਿਆਂ ਮਹਿਲਾ ਖਿਡਾਰਨਾਂ ਲਈ ਕਈ ਮਹੱਤਵਪੂਰਨ ਕਾਰਜ ਕੀਤੇ। ਉਨ੍ਹਾਂ ਇੰਡੀਆ ਵੱਲੋਂ ਏਸ਼ੀਅਨ ਗੇਮਾਂ ਖੇਡੀਆਂ ਸਨ।

Related Post