ਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਐਸਐਸਪੀ ਦਫ਼ਤਰ ਮੂਹਰੇ ਧਰਨਾ

By  Shanker Badra August 7th 2020 03:34 PM

ਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਐਸਐਸਪੀ ਦਫ਼ਤਰ ਮੂਹਰੇ ਧਰਨਾ:ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਲਿਆਣ ਵਿਚਲੇ ਗੁਰਦੁਆਰਾ ਅਰਦਾਸਪੁਰ ਸਾਹਿਬ ਤੋਂ ਦੋ ਹਫਤੇ ਪਹਿਲਾਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਸਰੂਪ ਨੂੰ ਲੱਭਣ ਵਿਚ ਵਿਖਾਈ ਜਾ ਰਹੀ ਢਿੱਲ ਮੱਠ ਦੇ ਖਿਲਾਫ ਅੱਜ ਪਟਿਆਲਾ ਪੁਲਿਸ ਮੁਖੀ ਦੇ ਦਫਤਰ ਮੂਹਰੇ ਧਰਨਾ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਪਿੰਡ ਕਲਿਆਣ ਵਿਖੇ ਗੁਰੂ ਸਾਹਿਬ ਦੇ ਗੁਆਚੇ ਸਰੂਪਾਂ ਨੂੰ ਲੈ ਕੇ ਨਾ ਲੱਭਣ ਦੇ ਰੋਸ ਵਿਚ ਅੱਜ ਪਟਿਆਲਾ ਵਿਖੇ ਧਰਨਾ ਦੇਣ ਲਈ ਪਹੁੰਚੇ ਸਨ।

ਸੁਖਬੀਰ ਸਿੰਘ ਬਾਦਲ ਧਰਨਾ ਦੇਣ ਤੋਂ ਪਹਿਲਾਂ ਪਟਿਆਲਾ ਵਿਖੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਧਰਨਾ ਦੇਣ ਤੋਂ ਪਹਿਲਾਂ ਗੁਰਦੁਆਰਾ ਸ਼੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਪਟਿਆਲਾ ਵਿਖੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪ੍ਰਦਰਸ਼ਨਕੀਤਾ ਜਾ ਗਿਆ ਹੈ।ਇਸ ਦੌਰਾਨ ਧਰਨੇ ਵਾਲੇ ਸਥਾਨ 'ਤੇ ਸਿੱਖ ਸੰਗਤਾਂ ਵਲੋਂ ਸਤਨਾਮ ਸ੍ਰੀ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਿਖ ਕੇ ਪਲੈਕਸ ਹੱਥਾਂ ਵਿੱਚ ਫੜੇ ਹੋਏ ਹਨ।  ਸ਼੍ਰੋਮਣੀ ਅਕਾਲੀ ਦਲ ਪੁਲਿਸ ਦੀ ਢਿੱਲੀ ਕਾਰਜ ਪ੍ਰਣਾਲੀ ਖਿਲਾਫ ਐੱਸ.ਐੱਸ.ਪੀ. ਦਫਤਰ ਅੱਗੇ ਮੁਜ਼ਾਹਰਾਕੀਤਾ ਜਾ ਰਿਹਾ ਹੈ।

ਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਐਸਐਸਪੀ ਦਫ਼ਤਰ ਮੂਹਰੇ ਧਰਨਾ

ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਿਹਾ ਕਿ ਪਾਵਨ ਸਰੂਪ ਲੱਭਣ ਲਈ ਸੁਖਬੀਰ ਸਿੰਘ ਬਾਦਲ ਨੇ ਪ੍ਰਸ਼ਾਸਨ ਨੂੰ 18 ਤਰੀਕ ਤੱਕ ਦਾ ਸਮਾਂਦਿੱਤਾ ਹੈ। ਉਨ੍ਹਾਂ ਕਿਹਾ ਕਿ 'ਪਾਵਨ ਸਰੂਪ  ਨਾ ਲੱਭੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ'ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗਾ। 'ਪਾਵਨ ਸਰੂਪਾਂ ਨੂੰ ਜਲਦੀ ਤੋਂ ਜਲਦੀ ਗੁਰਦੁਆਰਾ ਸਾਹਿਬ 'ਚ ਸੁਸ਼ੋਭਿਤ ਕਰਾਉਣਾ ਸਾਡਾ ਉਦੇਸ਼' ਹੈ।

ਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਐਸਐਸਪੀ ਦਫ਼ਤਰ ਮੂਹਰੇ ਧਰਨਾ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਥਕ ਮੁੱਦਿਆਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾਹੋਈ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਥ ਦੋਖੀ ਪਾਰਟੀਆਂ ਦੇ ਸਰਟੀਫਿਕੇਟ ਦੀ ਲੋੜ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 'ਲਗਾਤਾਰ 100 ਸਾਲ ਤੋਂ ਇਕਮਾਤਰ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਵਿਸ਼ਵਾਸਪਾਤਰ ਪਾਰਟੀ' ਹੈ। ਸਿੱਖ ਕੌਮ ਦਾ ਵਿਰਸਾ ਸਾਂਭਣ ਦੇ ਉਪਰਾਲੇ ਸ਼੍ਰੋਮਣੀ ਅਕਾਲੀ ਦਲ ਨੇ ਕੀਤੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹਾ ਉੱਤਰਨ ਸਦਕਾ ਪ੍ਰਕਾਸ਼ ਸਿੰਘ ਬਾਦਲ 5 ਵਾਰ ਮੁੱਖ ਮੰਤਰੀ' ਬਣੇ ਸਨ। ਇਸ ਮੌਕੇ ਧਰਨੇ 'ਚ ਡਾ. ਦਲਜੀਤ ਸਿੰਘ ਚੀਮਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਅਟਵਾਲ ,ਮਹੇਸ਼ਇੰਦਰ ਸਿੰਘ ਗਰੇਵਾਲ,ਐੱਸ ਜੀ ਪੀ ਸੀ ਮੈਂਬਰ ਜੱਥੇਦਾਰ ਕੁਲਦੀਪ ਸਿੰਘ ਨਸੂਪੁਰ ਅਤੇ ਸ਼ਰਨਜੀਤ ਢਿੱਲੋਂ ਵੀ ਮੌਜੂਦ ਹਨ।

-PTCNews

Related Post