ਦਿਆਲ ਸਿੰਘ ਕੋਲਿਆਂਵਾਲੀ ਦੇ ਸਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ 'ਤੇ ਹਮਲੇ ਦੇ ਮਾਮਲੇ 'ਚ ਆਇਆ ਨਵਾਂ ਮੋੜ

By  Joshi October 25th 2017 12:14 PM -- Updated: October 25th 2017 12:26 PM

ਜ਼ਿਲਾ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਸਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ 'ਤੇ ਹਮਲੇ ਦੇ ਮਾਮਲੇ 'ਚ ਵਿਰੋਧੀ ਧਿਰ ਨੇ ਜੋ ਬਿਆਨ ਦਿੱਤੇ ਹਨ, ਉਹਨਾਂ ਦੇ ਅਧਾਰ 'ਤੇ ਪਰਮਿੰਦਰ ਸਿੰਘ ਕੋਲਿਆਂਵਾਲੀ, ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੇ ਨਾਲ-ਨਾਲ ਲਵਜਿੰਦਰ ਸਿੰਘ, ਹਰਦੀਪ ਸਿੰਘ ਤੇ ਪਰਦੀਪ ਸਿੰਘ 'ਤੇ ਧਾਰਾ 307 ਤੇ ਹੋਰ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ, ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

SAD district chief Dyal Singh Kolianwali son booked for murder attemptਇਸ ਮਾਮਲੇ 'ਚ ਪਹਿਲਾਂ ਪੁਲਸ ਨੇ ਸੋਮਵਾਰ ਨੂੰ ਪਰਮਿੰਦਰ ਸਿੰਘ ਕੋਲਿਆਂਵਾਲੀ ਦੇ ਬਿਆਨ ਲਏ ਸਨ, ਜਿਸ ਅਧਾਰ 'ਤੇ ਕਾਂਗਰਸ ਆਗੂਆਂ ਅਤੇ ਹੋਰ ਦੇ 15 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।।

SAD district chief Dyal Singh Kolianwali son booked for murder attemptਤੁਹਾਨੂੰ ਦੱਸ ਦੇਈਏ ਕਿ ਬੀਤੇ ਐਤਵਾਰ ਪਰਮਿੰਦਰ ਸਿੰਘ ਕੋਲਿਆਂਵਾਲੀ 'ਤੇ 15 ਅਣਪਛਾਤੇ ਵਿਅਕਤੀਆਂ ਵੱਲੋਂ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ, ਜਿਸ 'ਚ ਪਰਮਿੰਦਰ ਸਿੰਘ ਕੋਲਿਆਂਵਾਲੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ। ਇਸ ਸਮੇਂ ਪਰਮਿੰਦਰ ਸਿੰਘ ਕੋਲਿਆਂਵਾਲੀ ਬੰਠਿਡਾ ਦੇ ਨਿੱਜੀ ਹਸਪਤਾਲ 'ਚ ਜੇਰ-ਏ-ਇਲਾਜ ਹੈ।

SAD district chief Dyal Singh Kolianwali son booked for murder attemptਦੂਸਰੇ ਪਾਸੇ, ਕੋਲਿਆਂਵਾਲੀ ਨੇ ਇਸ ਮਸਲੇ 'ਤੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਹ ਸਭ ਰਾਜਨੀਤਕ ਰੰਜਿਸ਼ਾਂ ਹਨ ਅਤੇ ਸੱਤਾ ਦੀ ਸ਼ਹਿ 'ਤੇ ਇਸ ਤਰ੍ਹਾਂ ਕਦੀ ਨਹੀਂ ਹੋਣਾ ਚਾਹੀਦਾ। ਉਹਨਾਂ ਨੇ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਇਹਨਾਂ ਇਲਜ਼ਾਮਾਂ ਨੂੰ ਗੁੰਡਾਗਰਦੀ ਦਾ ਨੰਗਾ ਨਾਚ ਕਰਾਰ ਦਿੱਤਾ।

—PTC News

Related Post