ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਪਟਿਆਲਾ ਦੀ ਨਾਬਾਲਿਗ ਲੜਕੀ ਵੱਲੋ ਵੀਰ ਹਕੀਕਤ ਰਾਏ ਬੋਰਡ ਮੈਂਬਰ ਖ਼ਿਲਾਫ ਲਾਏ ਬਲਾਤਕਾਰ ਦੇ ਦੋਸ਼ਾਂ ਸੰਬੰਧੀ ਕਾਰਵਾਈ ਕਰਨ ਲਈ ਕਿਹਾ

By  Shanker Badra April 25th 2019 08:39 PM -- Updated: April 25th 2019 08:40 PM

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਪਟਿਆਲਾ ਦੀ ਨਾਬਾਲਿਗ ਲੜਕੀ ਵੱਲੋ ਵੀਰ ਹਕੀਕਤ ਰਾਏ ਬੋਰਡ ਮੈਂਬਰ ਖ਼ਿਲਾਫ ਲਾਏ ਬਲਾਤਕਾਰ ਦੇ ਦੋਸ਼ਾਂ ਸੰਬੰਧੀ ਕਾਰਵਾਈ ਕਰਨ ਲਈ ਕਿਹਾ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਚੋਣ ਕਮਿਸ਼ਨਰ ਨੂੰ ਬੇਨਤੀ ਕੀਤੀ ਹੈ ਕਿ ਉਹ ਸੂਬੇ ਦੀ ਪੁਲਿਸ ਨੂੰ ਵੀਰ ਹਕੀਕਤ ਰਾਏ ਬੋਰਡ ਦੇ ਉਸ ਮੈਂਬਰ ਖ਼ਿਲਾਫ ਤੁਰੰਤ ਕਾਰਵਾਈ ਕਰਨ ਦਾ ਹੁਕਮ ਦੇਣ, ਜੋ ਕਿ ਸਕੂਲ ਪ੍ਰਿੰਸੀਪਲ ਨਾਲ ਮਿਲ ਕੇ ਸਕੂਲ ਅੰਦਰ ਇੱਕ ਨਾਬਾਲਿਗ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਹੈ।ਇਸ ਸੰਬੰਧੀ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਵੱਲੋਂ ਚੋਣ ਕਮਿਸ਼ਨ ਕੋਲ ਦਿੱਤੀ ਸ਼ਿਕਾਇਤ ਵਿਚ ਦੋਸ਼ਾਂ ਦੀ ਗੰਭੀਰਤਾ ਨੂੰ ਵੇਖਦੇ ਹੋਏ ਇਸ ਮਾਮਲੇ ਦੀ ਜਾਂਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਕੋਲੋਂ ਕਰਵਾਉਣ ਦੀ ਅਪੀਲ ਕੀਤੀ ਹੈ।ਅਕਾਲੀ ਦਲ ਵੱਲੋਂ ਇਸ ਗੱਲ ਦੁੱਖ ਅਤੇ ਹੈਰਾਨੀ ਪ੍ਰਗਟ ਕੀਤੀ ਗਈ ਹੈ ਕਿ ਇਸ ਮਾਮਲੇ ਬਾਰੇ ਮੀਡੀਆ ਵਿਚ ਹੋਈ ਚਰਚਾ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਅਜੇ ਤਕ ਕੋਈ ਪ੍ਰਤੀਕਰਮ ਨਹੀਂ ਦਿੱਤਾ ਹੈ।ਬਰਾੜ ਨੇ ਕਿਹਾ ਕਿ ਇਸ ਦਾ ਸਪੱਸ਼ਟ ਸੰਕੇਤ ਹੈ ਕਿ ਦੋਸ਼ੀ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ, ਜਿਸ ਕਰਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

SAD Election Commission Patiala minor girl Rape allegation Related Asked take action ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਪਟਿਆਲਾ ਦੀ ਨਾਬਾਲਿਗ ਲੜਕੀ ਵੱਲੋ ਵੀਰ ਹਕੀਕਤ ਰਾਏ ਬੋਰਡ ਮੈਂਬਰ ਖ਼ਿਲਾਫ ਲਾਏ ਬਲਾਤਕਾਰ ਦੇ ਦੋਸ਼ਾਂ ਸੰਬੰਧੀ ਕਾਰਵਾਈ ਕਰਨ ਲਈ ਕਿਹਾ

ਚੋਣ ਕਮਿਸ਼ਨ ਨੂੰ ਇਸ ਕੇਸ ਦੀ ਜਾਣਕਾਰੀ ਦਿੰਦਿਆਂ ਬਰਾੜ ਨੇ ਦੱਸਿਆ ਕਿ ਨਾਬਾਲਿਗ ਲੜਕੀ ਵੱਲੋਂ ਦਿੱਤੇ ਬਿਆਨ ਅਨੁਸਾਰ ਸਕੂਲ ਪ੍ਰਿੰਸੀਪਲ ਉਸ ਲੜਕੀ ਨੂੰ ਬੋਰਡ ਮੈਂਬਰ ਕੋਲ ਲੈ ਕੇ ਜਾਂਦੀ ਸੀ ਅਤੇ ਉਹ ਉਸ ਨਾਲ ਬਲਾਤਕਾਰ ਕਰਦਾ ਸੀ।ਲੜਕੀ ਨੇ ਇਹ ਵੀ ਦੱਸਿਆ ਹੈ ਕਿ ਬੋਰਡ ਮੈਂਬਰ ਨੇ ਲੜਕੀ ਨੂੰ ਆਪਣੀ ਸਹੇਲੀਆਂ ਨਾਲ ਵੀ ਮਿਲਾਉਣ ਲਈ ਕਿਹਾ ਸੀ।ਬਰਾੜ ਨੇ ਕਿਹਾ ਕਿ ਇਹ ਮਾਮਲਾ ਜ਼ਿਲ੍ਹਾ ਚਾਈਲਡ ਪ੍ਰੋਟੈਕਸ਼ਨ ਅਧਿਕਾਰੀ ਦੇ ਧਿਆਨ ਵਿਚ ਸੀ ਪਰ ਅਜੀਬ ਗੱਲ ਹੈ ਕਿ ਪਟਿਆਲਾ ਪੁਲਿਸ ਇਸ ਮਾਮਲੇ ਤੋਂ ਪੈਰ ਖਿੱਚ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਨ ਤੋਂ ਇਨਕਾਰ ਕਰ ਰਹੀ ਹੈ।ਉਹਨਾਂ ਕਿਹਾ ਕਿ ਇਸ ਸਾਰੇ ਮਾਮਲੇ ਨੂੰ ਰਫਾ-ਦਫਾ ਕਰਨ ਦੀਆਂ ਵੀ ਕੋਸ਼ਿਸ਼ਾਂ ਹੋ ਰਹੀਆਂ ਹਨ ਅਤੇ ਦੋਸ਼ੀ ਨੂੰ ਬਚਾਉਣ ਲਈ ਇਸ ਮਾਮਲੇ ਵਿਚ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ।

SAD Election Commission Patiala minor girl Rape allegation Related Asked take action ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਪਟਿਆਲਾ ਦੀ ਨਾਬਾਲਿਗ ਲੜਕੀ ਵੱਲੋ ਵੀਰ ਹਕੀਕਤ ਰਾਏ ਬੋਰਡ ਮੈਂਬਰ ਖ਼ਿਲਾਫ ਲਾਏ ਬਲਾਤਕਾਰ ਦੇ ਦੋਸ਼ਾਂ ਸੰਬੰਧੀ ਕਾਰਵਾਈ ਕਰਨ ਲਈ ਕਿਹਾ

ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜ ਵਿਚ ਕੋਈ ਵੀ ਸੁਰੱਖਿਅਤ ਨਹੀਂ ਜਾਪਦਾ।ਔਰਤਾਂ ਖ਼ਿਲਾਫ ਭਿਆਨਕ ਅਪਰਾਧ ਲਗਾਤਾਰ ਵਧ ਰਹੇ ਹਨ ਅਤੇ ਕਾਂਗਰਸ ਸਰਕਾਰ ਉੱਤੇ ਕੋਈ ਅਸਰ ਨਹੀਂ ਹੋ ਰਿਹਾ ਹੈ।ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਖਰੜ ਵਿਚ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦਾ ਕਤਲ ਹੋਇਆ ਸੀ।ਹੁਣ ਇਕ ਨਾਬਾਲਿਗ ਕੁੜੀ ਇਨਸਾਫ ਮੰਗ ਰਹੀ ਹੈ ਅਤੇ ਇੱਕ ਵੇਸਵਾਪੁਣੇ ਦੇ ਰੈਕਟ ਦਾ ਪਰਦਾਫਾਸ਼ ਕਰਨ ਲਈ ਚਿੱਠੀਆਂ ਲਿਖ ਰਹੀ ਹੈ ਪਰੰਤੂ ਸੰਵੇਦਨਾ ਤੋਂ ਕੋਰੀ ਕਾਂਗਰਸ ਸਰਕਾਰ ਉਸ ਦੀ ਫਰਿਆਦ ਨਹੀਂ ਸੁਣ ਰਹੀ ਹੈ।ਉਹਨਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਨਾਬਾਲਿਗ ਲੜਕੀ ਨੂੰ ਇਨਸਾਫ ਦਿਵਾਉਣ ਲਈ ਤੁਰੰਤ ਦੋਸ਼ੀ ਖ਼ਿਲਾਫ ਕੇਸ ਦਰਜ ਕੀਤਾ ਜਾਵੇ ਅਤੇ ਇੱਕ ਵਿਸ਼ੇਸ਼ ਟੀਮ ਕੋਲੋਂ ਸਮੁੱਚੇ ਮਾਮਲੇ ਦੀ ਜਾਂਚ ਕਰਵਾਈ ਜਾਵੇ।

-PTCNews

Related Post