ਸ਼੍ਰੋਮਣੀ ਅਕਾਲੀ ਦਲ ਨੇ ਸਾਰੀਆਂ ਰੈਲੀਆਂ 31 ਮਾਰਚ ਤੱਕ ਕੀਤੀਆਂ ਮੁਲਤਵੀ,  ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ 

By  Shanker Badra March 16th 2021 06:40 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਾਰੀਆਂ ਰੈਲੀਆਂ 31 ਮਾਰਚ ਤੱਕ ਮੁਲਤਵੀ ਕਰ ਦਿੱਤੀਆਂ ਹਨ, ਜਿਸ ਵਿੱਚ ਕੱਲ੍ਹ ਮੁਕੇਰੀਆਂ ਵਿਖੇ ਹੋਣ ਵਾਲੀ ਰੈਲੀ ਵੀ ਸ਼ਾਮਲ ਹੈ।

ਪੜ੍ਹੋ ਹੋਰ ਖ਼ਬਰਾਂ : ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ , ਫੇਸਬੁੱਕ 'ਤੇ ਪੋਸਟ ਪਾ ਕੇ ਖ਼ੁਦ ਦਿੱਤੀ ਜਾਣਕਾਰੀ

SAD has postponed all its rallies till March 31 including tomorrow’s rally at Mukerian ਸ਼੍ਰੋਮਣੀ ਅਕਾਲੀ ਦਲ ਨੇ ਸਾਰੀਆਂ ਰੈਲੀਆਂ 31 ਮਾਰਚ ਤੱਕ ਕੀਤੀਆਂ ਮੁਲਤਵੀ,  ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਇਸ ਸਬੰਧੀਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਰੈਲੀਆਂ 31 ਮਾਰਚ ਤੱਕ ਮੁਲਤਵੀ ਕਰ ਦਿੱਤੀਆਂ ਹਨ ਤੇ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

SAD has postponed all its rallies till March 31 including tomorrow’s rally at Mukerian ਸ਼੍ਰੋਮਣੀ ਅਕਾਲੀ ਦਲ ਨੇ ਸਾਰੀਆਂ ਰੈਲੀਆਂ 31 ਮਾਰਚ ਤੱਕ ਕੀਤੀਆਂ ਮੁਲਤਵੀ,  ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਦਰਅਸਲ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀਸੁਖਬੀਰ ਸਿੰਘ ਬਾਦਲ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਖ਼ੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ।  ਉਨ੍ਹਾਂ ਕਿਹਾ ਕਿ ਕੋਈ ਗੰਭੀਰ ਲੱਛਣ ਨਹੀਂ ਹਨ ਪਰ ਸਾਵਧਾਨੀ ਵਰਤਦਿਆਂ ਖ਼ੁਦ ਨੂੰ ਕੁਝ ਦਿਨਾਂ ਲਈ ਇਕਾਂਤਵਾਸ ਕਰ ਰਿਹਾ ਹਾਂ।

SAD has postponed all its rallies till March 31 including tomorrow’s rally at Mukerian ਸ਼੍ਰੋਮਣੀ ਅਕਾਲੀ ਦਲ ਨੇ ਸਾਰੀਆਂ ਰੈਲੀਆਂ 31 ਮਾਰਚ ਤੱਕ ਕੀਤੀਆਂ ਮੁਲਤਵੀ,  ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਦੱਸ ਦੇਈਏ ਕਿਸ਼੍ਰੋਮਣੀ ਅਕਾਲੀ ਦਲ ਵਲੋਂਤਰਨਤਾਰਨ ਜ਼ਿਲ੍ਹੇ ਦੇ ਹਲਕਾ ਖੇਮਕਰਨ ’ਚਸੋਮਵਾਰ ਨੂੰ ‘ਪੰਜਾਬ ਮੰਗਦਾ ਜੁਆਬ ਰੈਲੀ ਕੀਤੀ ਗਈ ਸੀ। ਇਸ ਰੈਲੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਸੀ।  ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਹ ਚੋਣਾਂ ਲਈ ਆਪਣੀ ਪਾਰਟੀ ਦੇ ਤੀਜੇ ਉਮੀਦਵਾਰ ਦਾ ਐਲਾਨ ਅਗਲੀ ਰੈਲੀ ’ਚ ਕਰਨਗੇ।

-PTCNews

Related Post