ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਕਾਨਫ਼ਰੰਸਾਂ ਮੁਲਤਵੀ

By  PTC NEWS March 5th 2020 07:56 PM

ਚੰਡੀਗੜ੍ਹ: ਕਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ ਮੁਲਤਵੀ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਲਿਖਿਆ ਹੈ ਕਿ "ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ 9 ਮਾਰਚ ਨੂੰ ਹੋਲੇ ਮੁਹੱਲੇ 'ਤੇ ਹੋਣ ਵਾਲੀ ਕਾਨਫ਼ਰੰਸ ਸਮੇਤ ਫ਼ਾਜ਼ਿਲਕਾ 'ਚ 11 ਮਾਰਚ, ਹੁਸ਼ਿਆਰਪੁਰ 'ਚ 14 ਮਾਰਚ, ਕਪੂਰਥਲਾ 'ਚ 18 ਮਾਰਚ ਅਤੇ ਫ਼ਤਿਹਗੜ੍ਹ ਸਾਹਿਬ 'ਚ 21 ਮਾਰਚ ਨੂੰ ਹੋਣ ਵਾਲੀਆਂ ਜ਼ਿਲ੍ਹਾ ਪੱਧਰੀ ਕਾਨਫ਼ਰੰਸਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। 7 ਮਾਰਚ ਨੂੰ ਮਾਨਸਾ 'ਚ ਹੋਣ ਵਾਲੀ ਰੈਲੀ ਤੈਅ ਪ੍ਰੋਗਰਾਮ ਅਨੁਸਾਰ ਹੀ ਹੋਵੇਗੀ।"

-PTC News

Related Post