ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ’ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖਤ ਨਿਖੇਧੀ

By  Jagroop Kaur May 13th 2021 07:34 PM

ਅੰਮ੍ਰਿਤਸਰ, 13 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਰਾਜਸਥਾਨ ਅੰਦਰ ਵਾਪਰੀ ਇਹ ਘਟਨਾ ਅਤੀ ਦੁਖਦਾਈ ਹੈ, ਜਿਸ ਨਾਲ ਸਿੱਖ ਕੌਮ ਦੇ ਮਨ ਅੰਦਰ ਭਾਰੀ ਰੋਸ ਤੇ ਰੋਹ ਹੈ।

ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾਂ ਹੀ ਲੋੜਵੰਦਾਂ ਦੀ ਸਹਾਇਤਾ ਲਈ ਤਿਆਰ ਰਹਿੰਦੇ ਹਨ। ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਦੌਰਾਨ ਜਦੋਂ ਚਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ, ਤਾਂ ਸਿੱਖਾਂ ਨੇ ਬਿਨਾ ਕਿਸੇ ਭਿੰਨ-ਭੇਦ ਦੇ ਲੋੜਵੰਦਾਂ ਦੀ ਸਹਾਇਤਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਿੱਖਾਂ ਵੱਲੋਂ ਕੀਤੀ ਨਿਰਸਵਾਰਥ ਸੇਵਾ ਨੂੰ ਦੁਨੀਆਂ ਅੰਦਰ ਸਰਾਇਆ ਜਾ ਰਿਹਾ ਹੈ, ਪ੍ਰੰਤੂ ਦੂਸਰੇ ਪਾਸੇ ਸਿੱਖਾਂ ਨਾਲ ਵਧੀਕੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਰਾਜਸਥਾਨ ਅੰਦਰ ਸਿੱਖ ਨੌਜਵਾਨ ਦੀ ਕੁੱਟਮਾਰ ਮੰਦਭਾਗੀ ਗਲ ਹੈ, ਜਿਸ ਨੂੰ ਸਰਕਾਰਾਂ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ।Sukhbir Badal:

Also Read | COVID-19 Vaccination: Centre accepts recommendation for extension of gap between two doses of Covishield vaccine

ਉਨ੍ਹਾਂ ਕਿਹਾ ਕਿ ਭਾਵੇਂ ਜਿਨ੍ਹਾਂ ਚਾਰ ਲੋਕਾਂ ਨੇ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਸੀ, ਉਨ੍ਹਾਂ ਤੇ ਰਾਜਸਥਾਨ ਪੁਲਿਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ, ਪ੍ਰੰਤੂ ਇਸ ਨਾਲ ਮਾਮਲਾ ਖਤਮ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਦੋਸ਼ੀਆਂ ਨੂੰ ਸਖਤ ਸਜਾਵਾਂ ਮਿਲ ਨਹੀਂ ਜਾਂਦੀਆਂ, ਉਨ੍ਹਾਂ ਚਿਰ ਸਿੱਖਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ। ਉਨ੍ਹਾਂ ਨੇ ਰਾਜਸਥਾਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਸਜਾ ਦਿੱਤੀ ਜਾਵੇ ਤਾਂ ਕਿ ਕੋਈ ਹੋਰ ਅਜਿਹੀ ਹਰਕਤ ਨਾ ਕਰ ਸਕੇ।

Click here to follow PTC News on Twitter

Related Post