ਸ਼੍ਰੋਮਣੀ ਅਕਾਲੀ ਦਲ ਨੇ 'ਬਲਬੀਰ ਸਿੱਧੂ' ਦੀ ਰਿਹਾਇਸ਼ ਅੱਗੇ ਲਾਇਆ ਧਰਨਾ

By  Baljit Singh June 7th 2021 03:45 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪੰਜਾਬ ਵਿਚ ਕੋਰੋਨਾ ਵੈਕਸੀਨ ਦੀ ਵਧੇਰੇ ਕੀਮਤ ਨੂੰ ਲੈ ਕੇ ਅੱਜ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਫੇਜ਼-7 ਵਿਚਲੀ ਰਿਹਾਇਸ਼ ਅੱਗੇ ਦੋ ਘੰਟਿਆਂ ਲਈ ਧਰਨਾ ਦਿੱਤਾ ਜਾ ਰਿਹਾ ਹੈ।

ਪੜੋ ਹੋਰ ਖਬਰਾਂ: Delta ਵੈਰੀਏਂਟ 40 ਫੀਸਦੀ ਜ਼ਿਆਦਾ ਖਤਰਨਾਕ, ਬ੍ਰਿਟੇਨ ਨੇ ਵੈਕਸੀਨ ਲੈ ਚੁੱਕੇ ਲੋਕਾਂ ਨੂੰ ਵੀ ਕੀਤਾ ਅਲਰਟ

ਇਹ ਰੋਸ ਧਰਨਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਲਈ ਦਿੱਤਾ ਜਾ ਰਿਹਾ ਹੈ ਕਿਉਂਕਿ ਬਲਬੀਰ ਸਿੰਘ ਸਿੱਧੂ 'ਤੇ ਇਹ ਦੋਸ਼ ਹਨ ਕਿ ਉਨ੍ਹਾਂ ਨੇ ਕੋਰੋਨਾ ਵੈਕਸੀਨ ਮਹਿੰਗੇ ਭਾਅ ਨਿੱਜੀ ਹਸਪਤਾਲਾਂ ਨੂੰ ਵੇਚੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਜੋ ਵੈਕਸੀਨ ਲੱਗਣੀ ਸੀ, ਉਹ ਉਸ ਤੋਂ ਵਾਂਝੇ ਰਹਿ ਗਏ ਹਨ।

ਪੜੋ ਹੋਰ ਖਬਰਾਂ: ਰੇਪ ਕੇਸ 'ਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਮੇਦਾਂਤਾ ਹਸਪਤਾਲ ਮਿਲਣ ਪਹੁੰਚੀ ਹਨੀਪ੍ਰੀਤ

ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਐਨ. ਕੇ. ਸ਼ਰਮਾ, ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਤੇ ਹੋਰ ਅਕਾਲੀ ਆਗੂ ਇਸ ਧਰਨੇ ਵਿੱਚ ਮੌਜੂਦ ਹਨ।

ਇਸ ਮੌਕੇ ਬੋਲਦਿਆਂ ਐਨ. ਕੇ. ਸ਼ਰਮਾ ਨੇ ਕਿਹਾ ਕਿ ਮੋਹਾਲੀ ਜ਼ਿਲ੍ਹੇ 'ਚ ਮਾਈਨਿੰਗ, ਸ਼ਰਾਬ ਮਾਫੀਆ ਸਮੇਤ ਵੈਕਸੀਨ ਘਪਲੇ ਦੇ ਸਰਗਨੇ ਦਾ ਦੂਜਾ ਨਾਂ ਬਲਬੀਰ ਸਿੰਘ ਸਿੱਧੂ ਹੈ।

-PTC News

Related Post