ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜ ਸਭਾ 'ਚ ਵੀ ਤਿੰਨ ਕੇਂਦਰੀ ਆਰਡੀਨੈਂਸਾਂ ਦਾ ਵਿਰੋਧ ਕਰਨ ਤਿਆਰੀ

By  Shanker Badra September 17th 2020 12:50 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜ ਸਭਾ 'ਚ ਵੀ ਤਿੰਨ ਕੇਂਦਰੀ ਆਰਡੀਨੈਂਸਾਂ ਦਾ ਵਿਰੋਧ ਕਰਨ ਤਿਆਰੀ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਦੇ ਚੀਫ਼ ਵ੍ਹਿਪ ਨਰੇਸ਼ ਗੁਜ਼ਰਾਲ ਨੇ ਪਾਰਟੀ ਦੇ ਸਾਰੇ ਰਾਜ ਸਭਾ ਮੈਂਬਰਾਂ ਨੂੰ ਤਿੰਨ ਲਾਈਨਾਂ ਦੀ ਵ੍ਹਿਪ ਜਾਰੀ ਕਰਕੇ ਖੇਤੀਬਾੜੀ ਮੰਡੀਕਰਨ ਅਤੇ ਜ਼ਰੂਰੀ ਵਸਤੂਆਂ ਐਕਟ ਵਿੱਚ ਸੋਧ ਬਾਰੇ ਤਿੰਨ ਕੇਂਦਰੀ ਆਰਡੀਨੈਂਸਾਂ ਦਾ ਪੁਰਜ਼ੋਰ ਵਿਰੋਧ ਕਰਨ ਲਈ ਕਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜ ਸਭਾ 'ਚ ਵੀ ਤਿੰਨ ਕੇਂਦਰੀ ਆਰਡੀਨੈਂਸਾਂ ਦਾ ਵਿਰੋਧ ਕਰਨ ਤਿਆਰੀ

ਅੱਜ ਜਾਰੀ ਕੀਤੀ ਵ੍ਹਿਪ ’ਚ ਨਰੇਸ਼ ਗੁਜ਼ਰਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਰਾਜ ਸਭਾ ਮੈਂਬਰਾਂ ਨੂੰ ਜ਼ਰੂਰੀ ਵਸਤੂਆਂ (ਸੋਧ) ਬਿੱਲ-2020, ਦਾ ਫਾਰਮ ਪ੍ਰੋਡਿਊਸ, ਟਰੇਡ ਐਂਡ ਕਾਮਰਸ (ਪ੍ਰਮੋਸ਼ਨ ਐਂਡ ਫੈਸੀਲੀਟੇਸ਼ਨ) ਬਿੱਲ-2020 ਅਤੇ ਦਾ ਫਾਰਮਰਜ਼ (ਇੰਪਾਵਰਮੈਂਟ ਐਂਡ ਪ੍ਰੋਟੈਕਸ਼ਨ) ਐਗਰੀਮੈਂਟ ਆਫ਼ ਪ੍ਰਾਈਸ ਐਸੋਰੈਂਸ਼ ਐਂਡ ਫਾਰਮਰ ਸਰਵਿਸਿਜ ਬਿੱਲ-2020 ਦੇ ਖ਼ਿਲਾਫ਼ ਵੋਟਾਂ ਪਾਉਣ ਦੀ ਹਦਾਇਤ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜ ਸਭਾ 'ਚ ਵੀ ਤਿੰਨ ਕੇਂਦਰੀ ਆਰਡੀਨੈਂਸਾਂ ਦਾ ਵਿਰੋਧ ਕਰਨ ਤਿਆਰੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਦੇ ਵਿੱਚ ਤਿੰਨ ਕੇਂਦਰੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 15 ਸਤੰਬਰ ਨੂੰ ਲੋਕ ਸਭਾ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ ਦਿੱਤਾ ਸੀ ਕਿ ਕੇਂਦਰ ਸਰਕਾਰ ਨੇ ਆਰਡੀਨੈਂਸ ਲਿਆਉਣ ਵੇਲੇ ਸਾਡੇ ਤੋਂ ਨਹੀਂ ਪੁੱਛਿਆ ਸੀ।

-PTCNews

Related Post