ਜ਼ੀਰਕਪੁਰ : ਖੇਤੀ ਬਿਲਾਂ ਖਿਲਾਫ਼ ਸ਼ਾਂਤਮਈ ਧਰਨੇ 'ਤੇ ਬੈਠੇ ਅਕਾਲੀ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ

By  Shanker Badra October 1st 2020 10:09 PM -- Updated: October 1st 2020 11:20 PM

ਜ਼ੀਰਕਪੁਰ : ਖੇਤੀ ਬਿਲਾਂ ਖਿਲਾਫ਼ ਸ਼ਾਂਤਮਈ ਧਰਨੇ 'ਤੇ ਬੈਠੇ ਅਕਾਲੀ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ:ਜ਼ੀਰਕਪੁਰ : ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ -ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹੱਕਾਂ ਲਈ ਕਿਸਾਨ ਅੰਦੋਲਨ ਵਿੱਢਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਬਿਲਾਂ ਖਿਲਾਫ਼ ਅੱਜ ਕਿਸਾਨ ਮਾਰਚ ਕੱਢਿਆ ਜਾ ਰਿਹਾ , ਜਦੋਂ ਹੀ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਕਾਫ਼ਲਾ ਚੰਡੀਗੜ੍ਹ -ਜ਼ੀਰਕਪੁਰ ਹਾਈਵੇਅ 'ਤੇ ਪਹੁੰਚਿਆ ਤਾਂ  ਪੁਲਿਸ ਨੇ ਬੈਰੀਕੇਡ ਲਗਾ ਕੇ ਕਾਫ਼ਲੇ  ਦਿੱਤਾ।

ਜ਼ੀਰਕਪੁਰ :  ਖੇਤੀ ਬਿਲਾਂ ਖਿਲਾਫ਼ ਸ਼ਾਂਤਮਈ ਧਰਨੇ 'ਤੇ ਬੈਠੇ ਅਕਾਲੀ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ

ਜਿਸ ਤੋਂ ਬਾਅਦ ਧਰਨੇ 'ਤੇ ਬੈਠੇ ਅਕਾਲੀ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਗਿਆ ਹੈ। ਇਸ ਦੌਰਾਨ ਪੁਲਿਸ ਨੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ।ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਸਣੇ ਬੀਬੀਆਂ 'ਤੇ ਵੀ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ।

Sukhbir Singh Badal, Harsimrat Kaur Badal among others inside the Sector 17 police station

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਉਹ ਪਿੱਛੇ ਨਹੀਂ ਹਟਣਗੇ ਅਤੇ ਆਪਣਾ ਹੱਕ ਲੈਕੇ ਰਹਿਣਗੇ। ਇਸ ਮੌਕੇ ਅਕਾਲੀ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ ਗਿਆ ਅਤੇ ਕਿਸਾਨਾ ਦੇ ਹੱਕ 'ਚ 'ਇਕੋ ਨਾਅਰਾ ਕਿਸਾਨ ਪਿਆਰਾ' ਦਾ ਨਾਅਰਾ ਦਿੱਤਾ।

ਖੇਤੀ ਬਿਲਾਂ ਖਿਲਾਫ਼ ਤਿੰਨਾਂ ਤਖ਼ਤਾਂ ਤੋਂ ਸ਼ੁਰੂ ਹੋਇਆ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨ ਮਾਰਚ

ਦੱਸ ਦੇਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਏ ਕਿਸਾਨ ਮਾਰਚ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਸ਼ੁਰੂ ਹੋਏ ਕਿਸਾਨ ਮਾਰਚ ਦੀ ਅਗਵਾਈ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ ਸਾਹਿਬ ਤੋਂ ਸ਼ੁਰੂ ਹੋਏ ਕਿਸਾਨ ਮਾਰਚ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ ਹੈ।

-PTCNews

Related Post