ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਭੇਂਟ ਕੀਤੀ ਸ਼ਰਧਾਂਜਲੀ   

By  Shanker Badra February 25th 2021 12:05 PM

ਖੰਨਾ : ਪੰਜਾਬੀ ਗਾਇਕੀ ਦੇ 'ਬਾਬਾ ਬੋਹੜ' ਵਜੋਂ ਜਾਂਦੇ ਗਾਇਕ ਸਰਦੂਲ ਸਿਕੰਦਰ (60) ਦੀ ਮ੍ਰਿਤਕ ਦੇਹ ਨੂੰ ਅੱਜ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਪੁਰਦ-ਏ-ਖਾਕ ਕੀਤਾ ਜਾਵੇਗਾ। ਮਰਹੂਮ ਪੰਜਾਬੀ ਗਾਇਕ ਸੁਰਾਂ ਦੇ ਬਾਦਸ਼ਾਹ ਜਨਾਬ ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਆਖ਼ਰੀ ਦਰਸ਼ਨਾਂ ਲਈ ਖੰਨਾ ਵਿਖੇ ਉਨ੍ਹਾਂ ਘਰ 'ਚ ਰੱਖਿਆ ਗਿਆ ਹੈ। ਇੱਥੇ ਵੱਡੀ ਗਿਣਤੀ 'ਚ ਲੋਕ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ।

SAD leader Daljit Singh Cheema pays tribute to late Punjabi singer Sardool Sikander ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਭੇਂਟ ਕੀਤੀ ਸ਼ਰਧਾਂਜਲੀ

ਪੜ੍ਹੋ ਹੋਰ ਖ਼ਬਰਾਂ : ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਨੂੰ ਅੱਜ ਜੱਦੀ ਪਿੰਡਖੇੜੀ ਨੌਧ ਸਿੰਘ 'ਚ ਕੀਤਾ ਜਾਵੇਗਾ ਸਪੁਰਦ-ਏ-ਖਾਕ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਖੰਨਾ ਵਿਖੇ ਸਥਿਤ ਘਰ 'ਚ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਾਲ ਦੁੱਖ ਸਾਂਝਾ ਕੀਤਾ। ਸੋਸ਼ਲ ਮੀਡੀਆ 'ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਮਾ ਨੇ ਲਿਖਿਆ ਕਿ ਸਰਦੂਲ ਸਿਕੰਦਰ ਜੀ ਦੇ ਵਿਛੋੜੇ ਨਾਲ ਸੰਗੀਤ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

SAD leader Daljit Singh Cheema pays tribute to late Punjabi singer Sardool Sikander ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਭੇਂਟ ਕੀਤੀ ਸ਼ਰਧਾਂਜਲੀ

ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ ਤੇ ਉਨ੍ਹਾਂ ਦੀ ਪਿਛਲੇ ਕਈ ਦਿਨਾਂ ਤੋਂ ਹਾਲਤ ਬੇਹੱਦ ਨਾਜ਼ੁਕ ਸੀ। ਸਰਦੂਲ ਸਿਕੰਦਰ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਇਲਾਵਾ ਕਰੋਨਾ ਤੋਂ ਵੀ ਪੀੜਤ ਸਨ ਤੇ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਪੰਜ ਕੁ ਸਾਲ ਪਹਿਲਾਂ ਉਨ੍ਹਾਂ ਦੀ ਕਿਡਨੀ ਵੀ ਬਦਲੀ ਗਈ ਸੀ ਤੇ ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਾਨ ਕੀਤੀ ਸੀ।

SAD leader Daljit Singh Cheema pays tribute to late Punjabi singer Sardool Sikander ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਭੇਂਟ ਕੀਤੀ ਸ਼ਰਧਾਂਜਲੀ

ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਸਰਦੂਲ ਸਿਕੰਦਰ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਸਨ। 15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ। ਉਸ ਦੇ ਪੁਰਖੇ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧਤ ਸਨ। ਉਹ ਛੇ ਭੈਣ-ਭਰਾ ਸਨ।

ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦਾ ਫੋਰਟਿਸ ਹਸਪਤਾਲ 'ਚ ਹੋਇਆ ਦਿਹਾਂਤ

SAD leader Daljit Singh Cheema pays tribute to late Punjabi singer Sardool Sikander ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਭੇਂਟ ਕੀਤੀ ਸ਼ਰਧਾਂਜਲੀ

ਦੱਸ ਦੇਈਏ ਕਿ ਸੰਨ 1980 ਵਿੱਚ ਉਨ੍ਹਾਂ ਦੀ ਪਹਿਲੀ ਕੈਸੇਟ 'ਰੋਡਵੇਜ਼ ਦੀ ਲਾਰੀ' ਕਾਫ਼ੀ ਮਕਬੂਲ ਹੋਈ। ਉਨ੍ਹਾਂ ਦੀ ਵਿਸ਼ਵ ਪੱਧਰ 'ਤੇ ਸਭ ਤੋਂ ਵੱਧ ਪੰਜ ਮਿਲੀਅਨ ਤੱਕ ਵਿਕਣ ਵਾਲੀ 1991 ਵਿੱਚ ਆਈ ਕੈਸੇਟ 'ਹੁਸਨਾਂ ਦੇ ਮਾਲਕੋ' ਸੀ। ਸਰਦੂਲ ਨੇ ਦੇਸ਼-ਵਿਦੇਸ਼ ਵਿੱਚ ਸੈਂਕੜੇ ਸ਼ੋਅ ਕੀਤੇ ਤੇ ਸੈਂਕੜੇ ਸੰਸਥਾਵਾਂ ਵੱਲੋਂ ਉਸ ਨੂੰ ਵੱਕਾਰੀ ਸਨਮਾਨ ਭੇਟ ਕੀਤੇ ਗਏ। ਉਹ ਚੰਗੀ ਅਵਾਜ ਦੇ ਮਲਿਕ ਸਨ। ਬਹੁਤ ਸਾਰੇ ਕਲਾਕਾਰਾਂ ਨੇ ਵੀ ਉਹਨਾਂ ਤੋਂ ਗਾਇਕੀ ਦੀ ਸਿਖਿਆ ਲਈ ਸੀ। ਹੁਣ ਸੁਰਾਂ ਦੇ ਸਿਕੰਦਰ ਤੇ  ਖੂਬਸੂਰਤ ਅਵਾਜ ਦੇ ਮਲਿਕ ਅੱਜ ਸਾਡੇ ਵਿੱਚ ਨਹੀਂ ਰਹੇ।

-PTCNews

Related Post