ਸੁਰਜੀਤ ਸਿੰਘ ਰੱਖੜਾ ਨੇ ਪਿੰਡ ਰੱਖੜਾ ਵਿਖੇ ਆਪਣੀ ਰਿਹਾਇਸ਼ 'ਤੇ ਲਹਿਰਾਇਆ ਕਾਲਾ ਝੰਡਾ  

By  Shanker Badra May 26th 2021 12:01 PM

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੇਤੀ ਕਾਨੂੰਨਾਂ ਖਿਲਾਫ਼ ਅੱਜ ਦੇਸ਼ ਭਰ 'ਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ,ਕਿਉਂਕਿ ਅੱਜ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ 'ਤੇ ਕਾਲੇ ਝੰਡੇ ਲਾਉਣ ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ।

ਸੁਰਜੀਤ ਸਿੰਘ ਰੱਖੜਾਨੇ ਪਿੰਡ ਰੱਖੜਾ ਵਿਖੇ ਆਪਣੀ ਰਿਹਾਇਸ਼ 'ਤੇ ਲਹਿਰਾਇਆ ਕਾਲਾ ਝੰਡਾ

ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ, ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਕਾਲਾ ਦਿਵਸ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕਿਸਾਨੀ ਅੰਦੋਲਨ ਨੂੰ ਸਮਰਥਨ ਦਿੰਦੇ ਹੋਏ ਆਪਣੇ ਘਰਾਂ 'ਤੇ ਕਾਲੇ ਝੰਡੇ ਲਾਏ ਜਾ ਰਹੇ ਹਨ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵੱਲੋਂ ਰੱਖੜਾ ਪਿੰਡ ਵਿੱਚ ਸਥਿਤ ਆਪਣੇ ਘਰ ਦੀ ਛੱਤ 'ਤੇ ਕਾਲਾ ਝੰਡਾ ਲਹਿਰਾਇਆ ਗਿਆ ਹੈ।

ਸੁਰਜੀਤ ਸਿੰਘ ਰੱਖੜਾਨੇ ਪਿੰਡ ਰੱਖੜਾ ਵਿਖੇ ਆਪਣੀ ਰਿਹਾਇਸ਼ 'ਤੇ ਲਹਿਰਾਇਆ ਕਾਲਾ ਝੰਡਾ

ਸੁਰਜੀਤ ਸਿੰਘ ਰੱਖੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ। ਦੱਸਣਯੋਗ ਹੈ ਕਿ ਰੱਖੜਾ ਪਰਿਵਾਰ ਵਲੋਂ ਦਿੱਲੀ ਦੇ ਬਾਰਡਰਾਂ 'ਤੇ ਪਿਛਲੇ ਕਈ ਮਹੀਨਿਆਂ ਤੋਂ ਲੰਗਰ, ਦਵਾਈਆਂ ਅਤੇ ਰਹਿਣ ਲਈ ਆਰਾਮਦਾਇਕ ਜਗ੍ਹਾ ਕਿਸਾਨਾਂ ਲਈ ਮੁਹਈਆ ਕਰਵਾਈ ਜਾ ਰਹੀ ਹੈ।

SAD Leader Surjit Singh Rakhra hoisted black flag at his residence in village Rakhra ਸੁਰਜੀਤ ਸਿੰਘ ਰੱਖੜਾਨੇ ਪਿੰਡ ਰੱਖੜਾ ਵਿਖੇ ਆਪਣੀ ਰਿਹਾਇਸ਼ 'ਤੇ ਲਹਿਰਾਇਆ ਕਾਲਾ ਝੰਡਾ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ ਹੈ। ਅੱਜ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ।

-PTCNews

Related Post