ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ 38 ਸਾਲ ਪੁਰਾਣੇ ਡਾਕਟਰ ਤ੍ਰੇਹਨ ਕਤਲ ਮਾਮਲੇ 'ਚੋਂ ਬਰੀ

By  Shanker Badra April 15th 2021 09:42 PM

ਤਰਨ ਤਾਰਨ :  ਸੈਸ਼ਨ ਕੋਰਟ ਤਰਨ ਤਾਰਨ ਨੇ ਅੱਜ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 38 ਸਾਲ ਪੁਰਾਣੇ ਡਾਕਟਰ ਸੁਦਰਸ਼ਨ ਤਰੇਹਨ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਸ ਬਹੁ ਚਰਚਿਤ ਕਤਲ ਕੇਸ ਵਿੱਚ ਲਗਭਗ ਸਵਾ 2 ਸਾਲ ਪਹਿਲਾਂ ਵਲਟੋਹਾ ਦੇ ਖਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ।ਵਲਟੋਹਾ ਨੇ ਮਾਣਯੋਗ ਅਦਾਲਤ ਦਾ ਵੀ ਧੰਨਵਾਦ ਕੀਤਾ।

SAD leader Virsa Singh Valtoha acquitted in 38-year-old Dr Trehan murder case ਸੀਨੀਅਰ ਅਕਾਲੀ ਆਗੂਵਿਰਸਾ ਸਿੰਘ ਵਲਟੋਹਾ 38 ਸਾਲ ਪੁਰਾਣੇਡਾਕਟਰ ਤ੍ਰੇਹਨ ਕਤਲ ਮਾਮਲੇ 'ਚੋਂ ਬਰੀ

ਪੜ੍ਹੋ ਹੋਰ ਖ਼ਬਰਾਂ : IT ਸੈਕਟਰ 'ਚ ਨਿਕਲੀਆਂ ਨੌਕਰੀਆਂ , ਇਨਫੋਸਿਸ 'ਚ 26000 ਅਤੇ TCS 'ਚ 40,000 ਨੂੰ ਮਿਲਣਗੀਆਂ ਨੌਕਰੀਆਂ

ਵਿਰਸਾ ਸਿੰਘ ਵਲਟੋਹਾ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ "ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ" ਦੇ ਮਹਾਂਵਾਕ ਅਨੁਸਾਰ ਝੂਠ ਦੀ ਹਾਰ ਅਤੇ ਸੱਚ ਦੀ ਜਿੱਤ ਹੋਈ ਹੈ। ਵਲਟੋਹਾ ਨੇ ਕਿਹਾ ਕਿ ਮੈਨੂੰ ਰਾਜਨੀਤਿਕ ਅਤੇ ਮਾਨਸਿਕ ਤੌਰ 'ਤੇ ਖਤਮ ਕਰਨ ਲਈ ਇੱਕ ਗਿਣੀ ਮਿਥੀ ਸਾਜਿਸ਼ ਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਮੇਰੇ ਵਿਰੁੱਧ ਦੁਬਾਰਾ ਚਲਾਨ ਪੇਸ਼ ਕੀਤਾ ਗਿਆ ਜਦਕਿ ਇਸ ਕੇਸ ਵਿੱਚੋਂ ਸੈਸ਼ਨ ਕੋਰਟ ਅੰਮ੍ਰਿਤਸਰ ਨੇ ਉਨਾਂ ਨੂੰ 1991 ਵਿੱਚ ਜਮਾਨਤ ਦੇ ਦਿੱਤੀ ਸੀ ਅਤੇ ਬਾਅਦ ਵਿੱਚ ਸੰਬੰਧਤ ਅਦਾਲਤ ਵੱਲੋਂ ਉਨਾਂ ਨੂੰ ਇਸ ਕੇਸ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਸੀ।

SAD leader Virsa Singh Valtoha acquitted in 38-year-old Dr Trehan murder case ਸੀਨੀਅਰ ਅਕਾਲੀ ਆਗੂਵਿਰਸਾ ਸਿੰਘ ਵਲਟੋਹਾ 38 ਸਾਲ ਪੁਰਾਣੇਡਾਕਟਰ ਤ੍ਰੇਹਨ ਕਤਲ ਮਾਮਲੇ 'ਚੋਂ ਬਰੀ

ਵਲਟੋਹਾ ਨੇ ਦੱਸਿਆ  ਕਿ ਉਸਨੂੰ ਇਸ ਕੇਸ ਵਿੱਚ ਬਿਲਕੁੱਲ ਗਲਤ ਫਸਾਇਆ ਗਿਆ ਸੀ। ਵਲਟੋਹਾ ਨੇ ਇਸ ਕੇਸ ਦੀ ਪੱਖਪਾਤੀ ਰਿਪੋਰਟਿੰਗ ਕਰਨ ਵਾਲੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨਾਲ ਸੰਬੰਧਤ ਉਨਾਂ ਪੱਤਰਕਾਰਾਂ ਦੀ ਰਿਪੋਰਟਿੰਗ ਉੱਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ,ਜਿੰਨ੍ਹਾਂ ਨੇ ਸੱਚਾਈ ਬਿਆਨ ਕਰਨ ਦੀ ਥਾਂ ਤੱਥਾਂ ਤੋਂ ਪਾਸੇ ਜਾ ਕੇ ਗਲਤ ਰਿਪੋਰਟਿੰਗ ਕੀਤੀ। ਵਲਟੋਹਾ ਨੇ ਉਨਾਂ ਧਿਰਾਂ ਦੀ ਵੀ ਨਿੰਦਾ ਕੀਤੀ ਜੋ ਬੀਤੇ ਵਿੱਚ ਆਪਣੇ ਆਪ ਨੂੰ ਮਨੁੱਖੀ ਅਧਿਕਾਰਾਂ ਦੀਆਂ ਅਲੰਬਰਦਾਰ ਅਤੇ ਸਿੱਖ ਨੌਜਵਾਨਾਂ ਨਾਲ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਵਿਰੁੱਧ ਲੜਣ ਦਾ ਦਾਅਵਾ ਤਾਂ ਕਰਦੀਆਂ ਰਹੀਆਂ ਹਨ ਪਰ ਅੱਜ ਸਰਕਾਰ ਪੱਖੀ ਰੋਲ ਨਿਭਾ ਰਹੀਆਂ ਹਨ।

SAD leader Virsa Singh Valtoha acquitted in 38-year-old Dr Trehan murder case ਸੀਨੀਅਰ ਅਕਾਲੀ ਆਗੂਵਿਰਸਾ ਸਿੰਘ ਵਲਟੋਹਾ 38 ਸਾਲ ਪੁਰਾਣੇ ਡਾਕਟਰ ਤ੍ਰੇਹਨ ਕਤਲ ਮਾਮਲੇ 'ਚੋਂ ਬਰੀ

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਅੱਜ ਤੋਂ 15 ਦਿਨਾਂ ਲਈ ਲੱਗਿਆ ਲਾਕਡਾਊਨ ਵਰਗਾ ਕਰਫ਼ਿਊ

ਵਲਟੋਹਾ ਨੇ ਆਪਣੇ ਆਪ ਨੂੰ ਪੰਥਕ ਜਥੇਬੰਦੀਆਂ ਕਹਾਉਣ ਵਾਲਿਆਂ 'ਤੇ ਰੋਸ ਜਾਹਰ ਕਰਦਿਆਂ ਕਿਹਾ ਕਿ ਉਨਾਂ ਨਾਲ ਹੋਈ ਇਸ ਜ਼ਿਆਦਤੀ 'ਤੇ ਕੋਈ ਵੀ ਪੰਥਕ ਧਿਰ ਜਾਂ ਪੰਥਕ ਆਗੂ ਨਹੀਂ ਬੋਲਿਆ। ਅੰਤ ਵਿੱਚ ਵਲਟੋਹਾ ਨੇ ਕਿਹਾ ਕਿ ਸਿੱਖ ਕੌਮ ਨੂੰ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ।ਵਲਟੋਹਾ ਨੇ ਆਪਣੇ ਵਕੀਲਾਂ ਐਡਵੋਕੇਟ ਜੇ.ਐਸ ਢਿੱਲੋਂ ਅਤੇ ਐਡਵੋਕੇਟ ਕੰਵਲਜੀਤ ਸਿੰਘ ਬਾਠ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਨੇ ਪਰਿਵਾਰਕ ਮੈਂਬਰਾਂ ਵਾਂਗ ਤਨਦੇਹੀ ਨਾਲ ਕੇਸ ਦੀ ਪੈਰਵੀ ਕੀਤੀ।

-PTCNews

Related Post