ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਮੁਜ਼ਾਹਰਾ

By  Shanker Badra November 4th 2020 03:40 PM -- Updated: November 4th 2020 03:46 PM

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਮੁਜ਼ਾਹਰਾ:ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਰਾਸ਼ਨ ਘੋਟਾਲੇ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ,ਇਸ ਦੌਰਾਨ ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਸਮੇਤਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਹਿਰਾਸਤ 'ਚ ਲਿਆ ਹੈ।

SAD leaders Police Arrested after Bharat Bhushan Ashu against protest ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਮੁਜ਼ਾਹਰਾ

ਇਹ ਵੀ ਪੜ੍ਹੋ : ਅੱਜ ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ

ਦਰਅਸਲ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਘਰ ਦਾ ਘਿਰਾਓ ਕਰਨ ਲਈ ਜਾ ਰਹੇ ਹਨ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਹੈ।ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਧਰਨਾ ਦਿੱਤਾ ਗਿਆ।

SAD leaders Police Arrested after Bharat Bhushan Ashu against protest ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਮੁਜ਼ਾਹਰਾ

ਇਸ ਦੌਰਾਨ ਮੁਜ਼ਾਹਰਾ ਕਰਨ 'ਤੇ ਅਕਾਲੀ ਦਲ ਦੇ ਆਗੂ ਹਿਰਾਸਤ 'ਚ ਲਏ ਗਏ ਸਨ। ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਹੋਰ ਆਗੂਆਂ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ।

SAD leaders Police Arrested after Bharat Bhushan Ashu against protest ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਮੁਜ਼ਾਹਰਾ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਨੇ ਲੋਕਾਂ ਨੇ ਕਈ ਵਾਅਦੇ ਕੀਤੇ ਸਨ ਪਰ ਹੁਣ ਮੁੱਕਰ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਦੇ ਨਾਲ ਹੀ ਮਜੀਠੀਆ ਨੇ ਕੈਪਟਨ ਦੇ ਦਿੱਲੀ ਧਰਨੇ 'ਤੇ ਸਵਾਲ ਵੀ ਚੁੱਕੇ ਹਨ।ਮਜੀਠੀਆ ਨੇਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

-PTCNews

Related Post