ਰਾਜੋਆਣਾ ਨੂੰ ਫਾਂਸੀ 'ਚ ਮੁਆਫ਼ੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ:ਸ਼੍ਰੋਮਣੀ ਅਕਾਲੀ ਦਲ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

By  Shanker Badra August 14th 2018 01:05 PM -- Updated: August 14th 2018 04:52 PM

ਰਾਜੋਆਣਾ ਨੂੰ ਫਾਂਸੀ 'ਚ ਮੁਆਫ਼ੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਵਿੱਚ ਇੱਕ ਵਫ਼ਦ ਗ੍ਰਹਿ ਮੰਤਰੀ ਨੂੰ ਮਿਲਿਆ ਹੈ।ਉਨ੍ਹਾਂ ਨੇ ਗ੍ਰਹਿ ਮੰਤਰੀ ਕੋਲ ਰਾਜੋਆਣਾ ਨੂੰ ਫਾਂਸੀ 'ਚ ਮੁਆਫ਼ੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ।

ਇਸ ਤੋਂ ਇਲਾਵਾ ਚੰਡੀਗੜ੍ਹ 'ਚ ਔਰਤਾਂ ਨੂੰ ਹੈਲਮੈਟ ਤੋਂ ਛੋਟ ਦੇਣ ਦੀ ਮੰਗ ਵੀ ਰੱਖੀ ਹੈ।

ਇਸ ਮੌਕੇ ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.,ਨਰੇਸ਼ ਗੁਜਰਾਲ ,ਤਰਲੋਚਨ ਸਿੰਘ ਵੀ ਹਾਜ਼ਿਰ ਸਨ।

-PTCNews

Related Post