ਪੰਜਾਬ ਵਿਧਾਨ ਸਭਾ: ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕਆਊਟ

By  Shanker Badra August 28th 2018 11:44 AM -- Updated: August 28th 2018 03:37 PM

ਪੰਜਾਬ ਵਿਧਾਨ ਸਭਾ:ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕਆਊਟ:ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕਆਊਟ ਕੀਤਾ ਹੈ।ਇਸ ਦੌਰਾਨ ਅਕਾਲੀ ਵਿਧਾਇਕਾਂ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਸਵਾਲ ਚੁੱਕੇ ਹਨ।ਉਨ੍ਹਾਂ ਨੇ ਰਿਪੋਰਟ ਦੀ ਹਰ ਪਹਿਲੂ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਦੌਰਾਨ ਅਕਾਲੀ ਵਿਧਾਇਕਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ ,ਜਿਸ ਤੋਂ ਬਾਅਦ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕਆਊਟ ਕੀਤਾ ਗਿਆ।

ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਦਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਾਥ ਦੇ ਰਹੀਆਂ ਹਨ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਕਿਸਦੇ ਘਰ ਬੈਠ ਕੇ ਤਿਆਰ ਕੀਤੀ ਗਈ ਹੈ ,ਉਸ ਦੇ ਨਾਲ ਕਿਹੜੇ-ਕਿਹੜੇ ਮੰਤਰੀ ਮੌਜੂਦ ਸਨ।ਇਸ ਦੀ ਵਿਧਾਨ ਸਭਾ ਦੀ ਕਮੇਟੀ ਵਲੋਂ ਜਾਂਚ ਕੀਤੀ ਜਾਣੀ ਚਾਹੀਦੀ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕਰਨ ਅਤੇ ਸਿੱਖ ਕੌਮ ਵਿਚ ਵੰਡੀਆਂ ਪਾਉਣ ਲਈ ਇੱਕ ਸਾਜ਼ਿਸ਼ ਰਚੀ ਗਈ ਹੈ।

-PTCNews

Related Post