ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੰਜਾਬ ਭਵਨ 'ਚ ਜਾਣ ਤੋਂ ਰੋਕਿਆ ਗਿਆ, ਪੰਜਾਬ ਭਵਨ ਦੇ ਬਾਹਰ ਹੰਗਾਮਾ

By  Shanker Badra October 19th 2020 01:20 PM -- Updated: October 19th 2020 01:24 PM

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੰਜਾਬ ਭਵਨ 'ਚ ਜਾਣ ਤੋਂ ਰੋਕਿਆ ਗਿਆ, ਪੰਜਾਬ ਭਵਨ ਦੇ ਬਾਹਰ ਹੰਗਾਮਾ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ ਹੋ ਗਈ ਹੈ। ਜਿਸ ਤੋਂ ਬਾਅਦ ਵਿਧਾਨ ਸਭਾ ਦਾ ਸੈਸ਼ਨ ਕੱਲ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

SAD MLAs barred from entering Punjab Bhawan, dharna outside Punjab Bhawan ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੰਜਾਬ ਭਵਨ 'ਚ ਜਾਣ ਤੋਂ ਰੋਕਿਆ ਗਿਆ, ਪੰਜਾਬ ਭਵਨ ਦੇ ਬਾਹਰ ਹੰਗਾਮਾ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੰਜਾਬ ਭਵਨ 'ਚ ਜਾਣ ਤੋਂ ਰੋਕਿਆ ਗਿਆ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਪੰਜਾਬ ਭਵਨ ਦੇ ਬਾਹਰ ਧਰਨਾ ਲਗਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਖੇਤੀ ਕਾਨੂੰਨਾਂ ਬਾਰੇ ਬਿੱਲ ਪੇਸ਼ ਨਾ ਕਰਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ।ਉਨ੍ਹਾਂ ਕਿਹਾ ਕਿ ਜੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਪੰਜਾਬ ਭਵਨ ਵਿਚ ਹੋ ਸਕਦੀ ਹੈ ਤਾਂ ਫਿਰ ਅਕਾਲੀ ਦਲ ਦੇ ਵਿਧਾਇਕਾਂ ਦੀ ਐਂਟਰੀ ਕਿਉਂ ਵਰਜਿਤ ਹੈ।

SAD MLAs barred from entering Punjab Bhawan, dharna outside Punjab Bhawan ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੰਜਾਬ ਭਵਨ 'ਚ ਜਾਣ ਤੋਂ ਰੋਕਿਆ ਗਿਆ, ਪੰਜਾਬ ਭਵਨ ਦੇ ਬਾਹਰ ਹੰਗਾਮਾ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਦੋਸਤਾਨਾ ਮੈਚ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਜਲਾਸ ਦੌਰਾਨ ਕਿਸਾਨਾਂ ਦੀ ਕੋਈ ਗੱਲ ਨਾ ਹੋਣੀ ਤੋਂ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਕੇਂਦਰ ਵਾਂਗ ਹੀ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੇ ਰਵੱਈਏ 'ਤੇ ਨਰਾਜ਼ਗੀ ਜਤਾਈ ਹੈ। ਓਧਰ ਪ੍ਰਸਤਾਵਿਤ ਬਿਲ ਦੀ ਕਾਪੀ ਨਾ ਮਿਲਣ ਕਰਕੇ 'ਆਪ' ਵਿਧਾਇਕਾਂ ਨੇ ਵਿਧਾਨ ਸਭਾ ਸਦਨ ਦੇ ਅੰਦਰ ਹੀ ਧਰਨਾ ਲਗਾਇਆ ਹੈ।

SAD MLAs barred from entering Punjab Bhawan, dharna outside Punjab Bhawan ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੰਜਾਬ ਭਵਨ 'ਚ ਜਾਣ ਤੋਂ ਰੋਕਿਆ ਗਿਆ, ਪੰਜਾਬ ਭਵਨ ਦੇ ਬਾਹਰ ਹੰਗਾਮਾ

ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਬਿੱਲ ਕੱਲ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਸਪੀਕਰ ਨੇ ਕਿਹਾ ਹੈ ਕਿ ਬਿਜਨੈਸ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਹੈ ਕਿ ਖੇਤੀ ਸਬੰਧੀ ਬਿੱਲ ਕੱਲ੍ਹ ਪੇਸ਼ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਪਾਸ ਬਿੱਲ 'ਤੇ ਕੱਲ ਚਰਚਾ ਹੋਵੇਗੀ। ਵਿਧਾਨ ਸਭਾ ਵਿਚ ਮਨਪ੍ਰੀਤ ਨੇ ਐਲਾਨ ਕੀਤਾ ਕਿ ਅੱਜ ਸ਼ਾਮ 5 ਵਜੇ ਤੱਕ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀਆਂ ਕਾਪੀਆਂ ਸਾਰੇ ਵਿਧਾਇਕਾਂ ਕੋਲ ਪੁੱਜ ਜਾਣਗੀਆਂ।

SAD MLAs barred from entering Punjab Bhawan, dharna outside Punjab Bhawan ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੰਜਾਬ ਭਵਨ 'ਚ ਜਾਣ ਤੋਂ ਰੋਕਿਆ ਗਿਆ, ਪੰਜਾਬ ਭਵਨ ਦੇ ਬਾਹਰ ਹੰਗਾਮਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਟਰੈਕਟਰ 'ਤੇ ਸਵਾਰ ਹੋ ਕੇ ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਵਿਧਾਨ ਸਭਾ ਤੱਕ ਰੋਸ ਮਾਰਚ ਕੱਢਿਆ ਗਿਆ। ਚੰਡੀਗੜ੍ਹ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਟਰੈਕਟਰ ਨਾਲ ਪੰਜਾਬ ਵਿਧਾਨ ਸਭਾ 'ਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਤੇ ਅਕਾਲੀ ਦਲ ਦੇ ਵਿਧਾਇਕ ਪੈਦਲ ਚਲ ਕੇ ਵਿਧਾਨ ਸਭਾ ਪਹੁੰਚੇ। ਵਿਧਾਨ ਸਭਾ 'ਚ ਦਾਖ਼ਲ ਹੋਣ ਤੋਂ ਪਹਿਲਾਂ ਅਕਾਲੀ ਦਲ ਦੇ ਵਿਧਾਇਕਾਂ ਨੇ ਖੇਤੀ ਐਕਟਾਂ ਦੀਆਂ ਕਾਪੀਆਂ ਵੀ ਸਾੜ੍ਹੀਆਂ ਹਨ।

SAD MLAs barred from entering Punjab Bhawan, dharna outside Punjab Bhawan

-PTCNews

Related Post