ਕਾਂਗਰਸ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਲਾਏ ਗਏ ਧਰਨੇ

By  Jagroop Kaur March 8th 2021 03:59 PM

ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਹੁਕਮਾਂ ਤੇ 8 ਮਾਰਚ ਨੂੰ 117 ਹਲਕਿਆਂ ਚ ਧਰਨੇ ਦਾ ਐਲਾਨ ਕੀਤਾ ਸੀ ਉਸ ਸਬੰਧ ਚ ਅੱਜ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਚ ਧਰਨਾ ਦਿੱਤਾ ਜਾ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਚੋਣ ਮੈਨੀਫੈਸਟੋ ਵਿੱਚ ਦਰਜ ਸਰਕਾਰ ਵੱਲੋਂ ਪੂਰੇ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਧਰਨੇ ਲਾਏ ਗਏ |

May be an image of 11 people, people standing, turban and outdoors

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਨੇ ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ‘ਚ ਕੀਤਾ ਵਾਧਾ , ਪੜ੍ਹੋ ਪੂਰੀ ਜਾਣਕਾਰੀ

ਇਸ ਤਹਿਤ ਹਲਕਾ ਪੂਰਬੀ ਦੇ ਆਗੂ ਅਤੇ ਸਮੂਹ ਅਕਾਲੀ ਵਰਕਰਾਂ ਵੱਲੋਂ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਸੈਂਕੜਿਆਂ ਦੀ ਗਿਣਤੀ 'ਚ ਰੋਸ ਧਰਨਾ ਲਾਇਆ ਗਿਆ ਇਸ ਮੌਕੇ ਅਕਾਲੀ ਵਰਕਰਾਂ ਨੇ ਰੋਸ ਧਰਨੇ ਦੌਰਾਨ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਚ ਗੁਟਕਾ ਸਾਹਿਬ ਫੜ ਕੇ ਸੋਹੰ ਖਾਦੀ ਸੀ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਜਲਦੀ ਖ਼ਤਮ ਕੀਤਾ ਜਾਵੇਗਾ ਜੋ ਝੂਠ ਸਾਬਤ ਹੋਏ ਹਨ।May be an image of 11 people, people standing, crowd and road

ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਹਲਕਾ ਟਾਂਡਾ ਵੱਲੋਂ ਅੱਜ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਬ ਤਹਿਸੀਲ ਟਾਂਡਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਦਿੱਤੇ ਗਏ ਵਿਸ਼ਾਲ ਰੋਸ ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵਰਕਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

SAD MLAs Protest outside Vidhan Sabha before Punjab Budget, Police use water cannons

ਇਸੇ ਤਰ੍ਹਾਂ ਹੀ ਭੋਗਪਰ ਸ਼ਹਿਰ ਦੇ ਨਵੇਂ ਬੱਸ ਅੱਡੇ ਵਿੱਚ ਅਕਾਲੀ ਦਲ ਵੱਲੋਂ ਧਰਨਾ ਲਗਾਇਆ ਗਿਆ। ਇਸ ਧਰਨੇ ਦੀ ਅਗਵਾਈ ਮੁੱਖ ਤੌਰ ਤੇ ਸ਼ਹਿਰੀ ਪ੍ਰਧਾਨ ਪਰਮਿੰਦਰ ਸਿੰਘ ਕਰਵਲ ਹਰਵਿੰਦਰ ਸਿੰਘ ਸਿੱਧੂ ਸੀਨੀਅਰ ਅਕਾਲੀ ਆਗੂ ਅੰਮ੍ਰਿਤਪਾਲ ਸਿੰਘ ਖਰਲ ਕਲਾਂ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਲਾਹਦੜਾ ਜਗਮੇਲ ਸਿੰਘ ਢਿੱਲੋਂ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੇ ਦੋਆਬਾ ਜ਼ੋਨ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲੀ ਹਰਬਲਿੰਦਰ ਸਿੰਘ ਬੋਲੀਨਾ ਸਰੂਪ ਸਿੰਘ ਆਦਿ ਆਗੂਆਂ ਨੇ ਕੀਤੀ।

ਇਸ ਧਰਨੇ ਨੂੰ ਸੰਬੋਧਨ ਕਰਦੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਲੋਕ ਭਰਮਾਊ ਵਾਅਦੇ ਕਰਕੇ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ |ਪੰਜਾਬ ਵਿਚ ਨੀਲਾ ਕਾਰਡ ਬਣਾਉਣ ਦੇ ਕੰਮ ਵਿੱਚ ਗ਼ਰੀਬ ਜਨਤਾ ਦੀ ਬਜਾਏ ਕਾਂਗਰਸੀਆਂ ਦੇ ਨੀਲੇ ਕਾਰਡ ਬਣਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਗੰਨੇ ਦਾ ਕਰੋੜਾਂ ਰੁਪਏ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਕਿਸਾਨ ਆਰਥਿਕ ਮੰਦਹਾਲੀ ਵੱਲ ਵਧਦਾ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਵਿੱਚੋਂ ਨਸ਼ੇ ਖ਼ਤਮ ਕਰਨ ਦੀ ਗੱਲ ਕੀਤੀ ਸੀ ਪਰ ਅੱਜ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਜਿਉਂ ਦਾ ਤਿਉਂ ਵਗ ਰਿਹਾ ਹੈ ਬੀਤੇ ਦਿਨੀਂ ਭੋਗਪਰ ਦੀ ਖੰਡ ਮਿੱਲ ਵਿੱਚ ਇਕ ਨੌਜਵਾਨ ਦੀ ਨਸ਼ਿਆਂ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਪਰ ਸਰਕਾਰ ਇਸ ’ਤੇ ਪਰਦਾ ਪਾ ਰਹੀ ਹੈ ।

Related Post