ਬਜਟ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਅਕਾਲੀ ਵਿਧਾਇਕਾਂ ਦਾ ਪ੍ਰਦਰਸ਼ਨ, ਪੁਲਿਸ ਨੇ ਛੱਡੀਆਂ ਪਾਣੀ ਦੀ ਬੁਛਾੜਾਂ 

By  Shanker Badra March 8th 2021 01:35 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜ਼ਟ ਸੈਸ਼ਨ ਦੌਰਾਨ ਅੱਜ ਪੰਜਾਬ ਸਰਕਾਰ ਵੱਲੋਂ ਬਜ਼ਟ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੰਜਾਬ ਵਿਧਾਨ ਸਭਾ 'ਚ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਸੀ।

SAD MLAs Protest outside Vidhan Sabha before Punjab Budget, Police use water cannons ਬਜਟ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਅਕਾਲੀ ਵਿਧਾਇਕਾਂ ਦਾ ਪ੍ਰਦਰਸ਼ਨ, ਪੁਲਿਸ ਨੇ ਛੱਡੀਆਂ ਪਾਣੀ ਦੀ ਬੁਛਾੜਾਂ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਨੇ ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ 'ਚ ਕੀਤਾ ਵਾਧਾ , ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਜਟ ਇਜਲਾਸ ਤੋਂ ਮੁਅੱਤਲ ਕੀਤੇ ਅਕਾਲੀਆਂ ਵੱਲੋਂ ਬਜਟ ਪੇਸ਼ ਹੋਣ ਤੋਂ ਪਹਿਲਾਂ ਸਰਕਾਰ ਨੂੰ ਘੇਰਦਿਆਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਨੂੰ ਘੇਰਨ ਲਈ ਜਿਵੇਂ ਹੀ ਅਕਾਲੀ ਵਿਧਾਇਕ ਅੱਗੇ ਵਧੇ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਅਕਾਲੀ ਵਿਧਾਇਕਾਂ ਦੀ ਪੁਲਸ ਨਾਲ ਧੱਕਾ ਮੁੱਕੀ ਹੋ ਗਈ।

SAD MLAs Protest outside Vidhan Sabha before Punjab Budget, Police use water cannons ਬਜਟ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਅਕਾਲੀ ਵਿਧਾਇਕਾਂ ਦਾ ਪ੍ਰਦਰਸ਼ਨ, ਪੁਲਿਸ ਨੇ ਛੱਡੀਆਂ ਪਾਣੀ ਦੀ ਬੁਛਾੜਾਂ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਬੈਰੀਕੇਡ ਤੋੜ ਦਿੱਤੇ। ਬਿਕਰਮ ਮਜੀਠੀਆ ਦੀ ਅਗਵਾਈ ਵਿੱਚ ਸਾਰੇ ਵਿਧਾਇਕਾਂ ਨੇ ਬੈਰੀਕੇਡ ਤੋੜ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ।

SAD MLAs Protest outside Vidhan Sabha before Punjab Budget, Police use water cannons ਬਜਟ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਅਕਾਲੀ ਵਿਧਾਇਕਾਂ ਦਾ ਪ੍ਰਦਰਸ਼ਨ, ਪੁਲਿਸ ਨੇ ਛੱਡੀਆਂ ਪਾਣੀ ਦੀ ਬੁਛਾੜਾਂ

ਜਿਸ ਕਾਰਨ ਪੁਲਿਸ ਨੇ ਉਨ੍ਹਾਂ ਉੱਤੇ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਅਤੇ ਫਿਰ ਉਨ੍ਹਾਂ ਨੂੰ ਹਿਰਾਸਤ ਕਰ ਲਿਆ ,ਜਿੱਥੇ ਕਿ ਅਕਾਲੀ ਵਿਧਾਇਕਾਂ ਅਤੇ ਵਰਕਰਾਂ ਨੇ ਧਰਨਾ ਲਗਾ ਦਿੱਤਾ। SAD MLAs Protest outside Vidhan Sabha before Punjab Budget, Police use water cannonsਇਸ ਮੌਕੇ ਪੁਲਸ ਵੱਲੋਂ ਅਕਾਲੀ ਵਿਧਾਇਕਾਂ 'ਤੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ ਗਈਆਂ ਅਤੇ ਅਕਾਲੀ ਵਿਧਾਇਕਾਂ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਵਿਧਾਨ ਸਭਾ ਦੇ ਸਪੀਕਰ ਨੇ 10 ਸ਼੍ਰੋਮਣੀ ਅਕਾਲੀ ਦਲ ਵਿਧਾਇਕਾਂ ਨੂੰ ਰਹਿੰਦੇ ਤਿੰਨ ਦਿਨਾਂ ਲਈ ਵਿਧਾਨ ਸਭਾ 'ਚੋਂ ਸਸਪੈਂਡ ਕਰ ਦਿੱਤਾ ਸੀ।

-PTCNews

Related Post