ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਰੋਸ ਪ੍ਰਦਰਸ਼ਨ

By  Shanker Badra March 5th 2021 12:31 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਬਜਟ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਦੀ ਕਾਰਵਾਈ ਅੱਜ ਸਵਾਲ ਜਵਾਬ ਨਾਲ ਸ਼ੁਰੂ ਹੋਈ ਹੈ। ਇਸ ਦੇ ਚਲਦੇ ਅੱਜ ਸਦਨ ਵਿੱਚ ਹੰਗਾਮੇ ਦੇ ਆਸਾਰ ਹਨ। ਵਿੱਤੀ ਸਾਲ 2021-22 ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਜ ਰਾਜਪਾਲ ਦੇ ਭਾਸ਼ਣ 'ਤੇ ਬਹਿਸ 'ਚ ਉੱਠੇ ਸੁਆਲਾਂ ਦੇ ਜੁਆਬ ਦੇਣਗੇ।

SAD MLAs protests outside Punjab Vidhan Sabha over costly power issue ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਰੋਸ ਪ੍ਰਦਰਸ਼ਨ

ਪੜ੍ਹੋ ਹੋਰ ਖ਼ਬਰਾਂ : ਬਿਕਰਮ ਸਿੰਘ ਮਜੀਠੀਆ ਨੇ ਹਰਿਆਣਾ ਅਤੇ ਦਿੱਲੀ ਸਰਕਾਰ ਖਿਲਾਫ਼ ਸਦਨ 'ਚ ਨਿੰਦਾ ਪ੍ਰਸਤਾਵ ਲਿਆਉਣ ਦੀ ਕੀਤੀ ਮੰਗ

ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਪੰਜਾਬ 'ਚ ਵੱਧ ਰਹੇ ਬਿਜਲੀ ਬਿੱਲਾਂ ਦੇ ਮੁੱਦੇ 'ਤੇ ਕਾਂਗਰਸ ਸਰਕਾਰ ਨੂੰ ਘੇਰਿਆ ਹੈ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਦੀ ਮਾਰ ਝੱਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਹੱਥਾਂ 'ਚ ਬੈਨਰ ਅਤੇ ਤਖ਼ਤੀਆਂ ਫੜ੍ਹ ਕੇ ਸਰਕਾਰ ਵੱਲੋਂ ਆਮ ਲੋਕਾਂ ਤੋਂ ਵਸੂਲੇ ਜਾ ਰਹੇ ਬਿਜਲੀ ਦੇ ਵੱਧ ਰੇਟਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ ਹੈ।

SAD MLAs protests outside Punjab Vidhan Sabha over costly power issue ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਰੋਸ ਪ੍ਰਦਰਸ਼ਨ

ਮਜੀਠੀਆ ਨੇ ਕਿਹਾ ਕਿ ਸਰਕਾਰ ਵੱਲੋਂ 2.50 ਰੁਪਏ ਬਿਜਲੀ ਖ਼ਰੀਦ ਕੇ ਲੋਕਾਂ ਨੂੰ 10 ਰੁਪਏ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ 'ਚ ਬਿਜਲੀ ਸਰਪਲੱਸ ਸੀ ਅਤੇ ਲੋਕਾਂ ਨੂੰ ਸਸਤੀ ਬਿਜਲੀ ਦਿੱਤੀ ਜਾ ਰਹੀ ਸੀ ਪਰ ਇਸ ਵੇਲੇ ਸਰਕਾਰ ਵੱਲੋਂ ਲੋਕਾਂ 'ਤੇ ਬੇਵਜ੍ਹਾ ਬੋਝ ਪਾਇਆ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।

SAD MLA Harinderpal Singh Chandumajra questioned of smartphones to the youth of Punjab

ਇਸ ਮੌਕੇ ਅਕਾਲੀ ਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਪੰਜਾਬ ਸਭ ਤੋਂ ਸਸਤੀ ਬਿਜਲੀ ਦੇਣ ਵਾਲੇ ਸੂਬਿਆਂ 'ਚੋਂ ਇੱਕ ਸੀ ਪਰ ਕੈਪਟਨ ਸਰਕਾਰ ਦੇ ਕਾਰਜਕਾਲ ਸਮੇਂ ਸੂਬਾ ਸਭ ਤੋਂ ਮਹਿੰਗੀ ਬਿਜਲੀ ਦੇਣ ਵਾਲੇ ਸੂਬਿਆਂ 'ਚ ਸ਼ਾਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆਨੇ ਨੌਦੀਪ ਕੌਰ ਸਣੇ ਹੋਰਨਾਂ ਕਿਸਾਨਾਂ 'ਤੇ ਹੋਏ ਪੁਲਿਸ ਤਸ਼ੱਦਦ ਨੂੰ ਲੈ ਕੇ ਹਰਿਆਣਾ ਸਰਕਾਰ ਅਤੇ ਦਿੱਲੀ ਸਰਕਾਰ ਖਿਲਾਫ਼ ਸਦਨ 'ਚ ਨਿੰਦਾ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ ਹੈ।

-PTCNews

Related Post