ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਦਨ 'ਚੋਂ ਕੀਤਾ ਵਾਕਆਊਟ

By  Shanker Badra March 3rd 2021 12:27 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (Punjab Assembly session) ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਵਿਧਾਨ ਸਭਾ 'ਚ ਅੱਜ ਵੀ ਵਿਰੋਧੀ ਧਿਰਾਂ ਵੱਲੋਂ ਹੰਗਾਮਾ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਗਿਆ ਹੈ। [caption id="attachment_479068" align="aligncenter" width="1280"]SAD MLAs walk out of Punjab Assembly over demands of Punjab employees ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇਸਦਨ 'ਚੋਂ ਕੀਤਾ ਵਾਕਆਊਟ[/caption] ਪੜ੍ਹੋ ਹੋਰ ਖ਼ਬਰਾਂ : ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਕਿਸਾਨ ਖੁਦਕੁਸ਼ੀਆਂ ਦਾ ਮਾਮਲਾ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਸਦਨ 'ਚ ਪੂਰੇ ਜੋਰ ਨਾਲ ਉਠਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ 'ਚੋਂ ਵਾਕਆਊਟ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਅੰਸਾਰੀ ਦੀ ਮਦਦ ਕਿਉਂ ਕਰ ਰਹੀ ਹੈ। ਉਨ੍ਹਾਂ ਅੰਸਾਰੀ ਲਈ ਸੁਪਰੀਮ ਕੋਰਟ 'ਚ ਮਹਿੰਗੇ ਵਕੀਲ ਕਰਨ ਦੇ ਪੰਜਾਬ ਸਰਕਾਰ 'ਤੇ ਦੋਸ਼ਲਾਏ ਹਨ। ਉਨ੍ਹਾਂ ਕਿਹਾ ਅੰਸਾਰੀ ਖੁਦ ਜ਼ਮਾਨਤ ਨਹੀਂ ਮੰਗ ਰਿਹਾ ਅਤੇ ਨਾ ਹੀ ਡੀਜੀਪੀ ਉਸ ਦੀ ਚਾਰਜਸ਼ੀਟ ਦਾਖਲ ਕਰ ਰਹੇ ਹਨ। [caption id="attachment_479067" align="aligncenter" width="1280"] ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇਸਦਨ 'ਚੋਂ ਕੀਤਾ ਵਾਕਆਊਟ[/caption] ਇਸ ਦੇ ਨਾਲ ਹੀਬਿਕਰਮ ਸਿੰਘ ਮਜੀਠੀਆ ਨੇ ਸਬਜ਼ੀਆਂ ਅਤੇ ਫਲਾਂ ‘ਤੇ ਤੁਰੰਤ ਐੱਮਐੱਸਪੀ ਦੇ ਐਲਾਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾਕੀਤਾ ਹੈ।ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਪੰਜਾਬ ਸਰਕਾਰ ਨੇ ਚੁੱਪਕਿਉਂ ਧਾਰੀ ਹੈ। ਇਸ ਦੇ ਇਲਾਵਾ ਸਿਫਰ ਕਾਲ ਦੌਰਾਨ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਮੁਲਾਜ਼ਮ ਮੰਗਾਂ ਉਠਾਉਣ ਲਈ ਸਮਾਂ ਨਾ ਦੇਣ ‘ਤੇ ਰੋਸਪ੍ਰਗਟਾਇਆ ਹੈ। ਓਧਰ ਆਪ ਨੇ ਵੀ ਬਿਜਲੀ ਦੇ ਮੁੱਦੇ ਨੂੰ ਲੈ ਕੇਵਿਧਾਨ ਸਭਾ ਵਿਚੋਂ ਵਾਕਆਊਟ ਕੀਤਾ ਹੈ। [caption id="attachment_479070" align="aligncenter" width="1280"]SAD MLAs walk out of Punjab Assembly over demands of Punjab employees ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇਸਦਨ 'ਚੋਂ ਕੀਤਾ ਵਾਕਆਊਟ[/caption] ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ, ਡੀਏ ਅਤੇ ਬਕਾਏ ਹਜ਼ਮ ਕਰਨ ਵਾਲੀ ਕਾਂਗਰਸ ਸਰਕਾਰ ਕੋਲੋਂ ਮੁਲਾਜ਼ਮਾਂ ਨਾਲ ਕੀਤੀ ਗਈ ਹਰੇਕ ਜ਼ਿਆਦਤੀ ਦਾ ਪੂਰਾ ਹਿਸਾਬ ਲਵੇਗਾ। ਕਿਸੇ ਕੀਮਤ 'ਤੇ ਮੁਲਾਜ਼ਮਾਂ ਨਾਲ ਧੱਕਾ ਨਹੀਂ ਹੋਣ ਦੇਵਾਂਗੇ। ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਮੁਲਾਜ਼ਮਾਂ ਦੇ ਸਾਰੇ ਟੀ.ਏ., ਡੀ.ਏ. ਦਾ ਹਜ਼ਾਰਾਂ ਕਰੋੜਾਂ ਰੁਪਿਆ ਖਾ ਗਈ, ਜੋ ਕਿ ਮੁਲਾਜ਼ਮਾਂ ਨਾਲ ਸ਼ਰੇਆਮ ਧੱਕਾ ਹੈ। [caption id="attachment_479071" align="aligncenter" width="482"]SAD MLAs walk out of Punjab Assembly over demands of Punjab employees ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇਸਦਨ 'ਚੋਂ ਕੀਤਾ ਵਾਕਆਊਟ[/caption] ਦੂਜੇ ਪਾਸੇ ਆਪ ਵਿਧਾਇਕਾਂ ਨੇ ਬਿਜਲੀ ਦੀ ਮਹਿੰਗੀ ਦਰਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਹੈ। ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਹੱਥਾਂ ਵਿਚ ਕੈਪਟਨ ਸਰਕਾਰ ਦੇ ਖ਼ਿਲਾਫ਼ ਨਾਅਰੇ ਲਿਖੇ ਪੋਸਟਰ ਲੈ ਕੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਆਪ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਦਰਾਂ ਗੁਆਂਢੀ ਸੂਬਿਆਂ ਦੀ ਤੁਲਨਾ ਵਿਚ ਕਾਫੀ ਮਹਿੰਗੀਆਂ ਹਨ। ਇਹ ਆਮ ਲੋਕਾਂ ਦੇ ਨਾਲ ਵੱਡਾ ਅਨਿਆ ਹੈ ਅਤੇ ਜਨਤਾ ਇਸ ਤੋਂ ਪ੍ਰੇਸ਼ਾਨ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਵਿਚ ਬਿਜਲੀ ਦੀ ਦਰਾਂ ਨੂੰ ਤੁਰੰਤ ਘੱਟ ਕਰੇ। -PTCNews

Related Post