ਵਜ਼ੀਫਾ ਘੁਟਾਲੇ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ 'ਚੋਂ ਵਾਕਆਊਟ  

By  Shanker Badra October 21st 2020 12:12 PM -- Updated: October 21st 2020 12:16 PM

ਵਜ਼ੀਫਾ ਘੁਟਾਲੇ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ 'ਚੋਂ ਵਾਕਆਊਟ :ਚੰਡੀਗੜ੍ਹ : ਵਜ਼ੀਫਾ ਘੁਟਾਲੇ ਦੇ ਕਥਿਤ ਦੋਸ਼ਾਂ ਵਿੱਚ ਘਿਰੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਮਾਮਲਾ ਪੰਜਾਬ ਵਿੱਚ ਇਸ ਵੇਲੇ ਫ਼ਿਰ ਗਰਮਾ ਗਿਆ ਹੈ, ਕਿਉਂਕਿ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ 'ਚੋਂ ਵਾਕਆਊਟ ਕੀਤਾ ਗਿਆ ਹੈ ਤੇ ਨਾਅਰੇਬਾਜ਼ੀ ਕੀਤੀ ਗਈ ਹੈ।

SAD MLAs walk out of Vidhan Sabha on issue Scholarship scam against Sadhu Singh Dharamsot ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੇ ਮੁੱਦੇ 'ਤੇਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ 'ਚੋਂ ਵਾਕਆਊਟ

ਇਹ ਵੀ ਪੜ੍ਹੋ :ਪੰਜਾਬ ਵਿਧਾਨ ਸਭਾ ਵਿੱਚ ਅੱਜ ਪੇਸ਼ ਕੀਤੇ ਕਿਸਾਨੀ ਬਿੱਲਾਂ ਦੇ ਅਹਿਮ ਨੁਕਤੇ , ਤੁਸੀਂ ਵੀ ਪੜ੍ਹੋ 

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰਮੰਤਰੀ ਧਰਮਸੋਤ ਨੂੰ ਕਥਿਤ ਵਜ਼ੀਫ਼ਾ ਘੁਟਾਲੇ 'ਚ ਕਲੀਨ ਚਿੱਟ ਦੇਣ ਦੇ ਮਾਮਲੇ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਵਿਧਾਨ ਸਭਾ ਵੱਲ ਜਾਂਦੇ ਹੋਏ ਮੇਨ ਚੌਕ 'ਤੇ ਪ੍ਰਦਰਸ਼ਨ ਕੀਤਾ ਹੈ।

SAD MLAs walk out of Vidhan Sabha on issue Scholarship scam against Sadhu Singh Dharamsot ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੇ ਮੁੱਦੇ 'ਤੇਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ 'ਚੋਂ ਵਾਕਆਊਟ

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ 'ਚ ਕਥਿਤ ਵਜ਼ੀਫਾ ਘੁਟਾਲੇ ਦਾ ਮਾਮਲਾ ਗੂੰਜਿਆ ਹੈ। ਵਿਧਾਨ ਸਭਾ 'ਚ ਕਥਿਤ ਵਜ਼ੀਫਾ ਘੁਟਾਲੇ 'ਤੇ ਹੰਗਾਮਾ ਹੋਇਆ ਹੈ। ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ। ਅਕਾਲੀ ਦਲ ਵਿਧਾਇਕਾਂ ਵੱਲੋਂ ਸਾਧੂ ਸਿੰਘ ਧਰਮਸੋਤਨੂੰ ਕਲੀਨ ਚਿੱਟ ਦੇਣ ਦੇ ਮੁੱਦੇ 'ਤੇ ਪੰਜਾਬ ਵਿਧਾਨ ਸਭਾ ਤੋਂ ਵਾਕਆਊਟਕੀਤਾ ਅਤੇ ਸੀਬੀਆਈ ਜਾਂਚ ਤੇ ਧਰਮਸੋਤ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

SAD MLAs walk out of Vidhan Sabha on issue Scholarship scam against Sadhu Singh Dharamsot ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੇ ਮੁੱਦੇ 'ਤੇਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ 'ਚੋਂ ਵਾਕਆਊਟ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਐੱਸ.ਸੀ ਸਕਾਲਰਸ਼ਿਪ ਘੁਟਾਲੇ ਤਹਿਤ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਅਨੁਸੂਚਿਤ ਜਾਤੀਆਂ ਦੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕੀਤੇ ਜਾਣ ਅਤੇ ਉਸ 'ਤੇ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

-PTCNews

Related Post