ਬਿਕਰਮ ਸਿੰਘ ਮਜੀਠੀਆ ਨੇ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ  

By  Shanker Badra March 10th 2021 11:49 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖਰੀ ਦਿਨ ਸਵਾਲ ਜਵਾਬ ਦੀ ਕਾਰਵਾਈ ਜਾਰੀ ਹੈ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਹਿਲਾ ਦਿਵਸ ਮੌਕੇ ਮਹਿਲਾ ਅਧਿਆਪਕਾਂ ਅਤੇ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦਾ ਮਾਮਲਾ ਵਿਧਾਨ ਸਭਾ ਵਿਚ ਚੁੱਕਿਆ ਹੈ। ਇਸ ਦੌਰਾਨ ਬਜਟ ਇਜਲਾਸ ਦੇ ਆਖ਼ਰੀ ਦਿਨ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ ਹੋਇਆ ਹੈ।

ਪੜ੍ਹੋ ਹੋਰ ਖ਼ਬਰਾਂ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕੁੜੀਆਂ 'ਤੇ ਕੀਤਾ ਪੁਲਿਸ ਵੱਲੋਂ ਅੰਨ੍ਹੇਵਾਹ ਤਸ਼ੱਸਦ

SAD MLAs walkout of House on issue of abuse of Anganwadi workers on Women's Day ਬਿਕਰਮ ਸਿੰਘ ਮਜੀਠੀਆ ਨੇ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ

ਸ਼੍ਰੋਮਣੀ ਅਕਾਲੀ ਦਲ ਨੇਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦੇ ਮਾਮਲੇ 'ਤੇ ਕਾਂਗਰਸ ਸਰਕਾਰ ਨੂੰ ਘੇਰਿਆ ਹੈ। ਅਕਾਲੀ ਵਿਧਾਇਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਸਦਨ 'ਚੋਂ ਵਾਕਆਊਟ ਕੀਤਾ ਹੈ।

SAD MLAs walkout of House on issue of abuse of Anganwadi workers on Women's Day ਬਿਕਰਮ ਸਿੰਘ ਮਜੀਠੀਆ ਨੇ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ

ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਗਾਇਆ ਹੈ ਕਿਆਪਣੀਆਂ ਮੰਗਾਂ ਨੂੰ ਲੈ ਕੇ 8 ਮਾਰਚ ਨੂੰਵਿਰੋਧ ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਵਰਕਰਾਂ ਨਾਲ ਕਾਂਗਰਸੀ ਵਰਕਰਾਂ ਨੇ ਬਦਸਲੂਕੀ ਕੀਤੀ ਹੈ। ਅਕਾਲੀ ਦਲ ਨੇ ਆਂਗਣਵਾੜੀ ਵਰਕਰਾਂ ਨਾਲ ਬਦਸਲੂਕੀ ਕਰਨ ਵਾਲੇ ਕਾਂਗਰਸੀ ਵਰਕਰਾਂ ਅਤੇ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

SAD MLAs walkout of House on issue of abuse of Anganwadi workers on Women's Day ਬਿਕਰਮ ਸਿੰਘ ਮਜੀਠੀਆ ਨੇ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ

ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਆਂਗਣਵਾੜੀ ਵਰਕਰਾਂ 'ਤੇ ਦਰਜ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ। ਮਜੀਠੀਆ ਦੀ ਅਗਵਾਈ 'ਚ ਅਕਾਲੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕਰਦਿਆਂ ਸਦਨ 'ਚੋਂ ਵਾਕਆਊਟ ਕਰ ਦਿੱਤਾ ਹੈ।

-PTCNews

Related Post