ਪੰਜਾਬ ਵਿਧਾਨ ਸਭਾ 'ਚੋਂ ਸ਼੍ਰੋਮਣੀ ਅਕਾਲੀ ਦਲ ਵਿਧਾਇਕਾਂ ਨੇ ਕੀਤਾ ਵਾਕਆਊਟ

By  Jashan A February 25th 2020 11:39 AM -- Updated: February 25th 2020 11:40 AM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਅੱਜ ਦੀ ਕਾਰਵਾਈ ਦੌਰਾਨ ਸਦਨ 'ਚ ਨਾਅਰੇਬਾਜ਼ੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋ ਵਾਕਆਊਟ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀ ਵਾਕਆਊਟ ਕਰ ਦਿੱਤਾ ਹੈ।

SAD MLA's Walkout Punjab Vidhan Sabha ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਦੀ ਲਾਬੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਭਰਤ ਭੂਸ਼ਨ ਆਸ਼ੂ ਖਿਲਾਫ ਕੇਸ ਮੁੜ ਖੋਲਣ ਦੀ ਮੰਗ ਕੀਤੀ।

ਹੋਰ ਪੜ੍ਹੋ: ਪੁਲਿਸ ਵਿਭਾਗ ਵੱਲੋਂ ਵੱਡੀ ਕਾਰਵਾਈ, ਡੀ. ਐੱਸ. ਪੀ. ਅਤੁਲ ਸੋਨੀ ਨੂੰ ਕੀਤਾ ਮੁਅੱਤਲ

SAD MLA's Walkout Punjab Vidhan Sabha ਉਨ੍ਹਾਂ ਸੇਖੋਂ ਦੇ ਹੱਕ 'ਚ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਇਮਾਨਦਾਰੀ ਵਾਲੀ ਅਤੇ ਸਹੀ ਰਿਪੋਰਟ ਬਣਾਈ। ਉੱਥੇ ਹੀ ਅਕਾਲੀ ਦਲ ਅਤੇ ਆਪ ਵਿਧਾਇਕਾਂ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਹੈ।

SAD MLA's Walkout Punjab Vidhan Sabha ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਤੀਸਰਾ ਦਿਨ ਤੇ ਅੱਜ ਵੀ ਹੰਗਾਮਾ ਜਾਰੀ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਦਿੱਤੇ ਬਿਆਨ 'ਤੇ ਬੋਲਦਿਆਂ ਕਿਹਾ ਕਿ 'ਗਲਤੀ ਕਿਸੇ ਤੋਂ ਵੀ ਹੋ ਸਕਦੀ ਹੈ।' ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਤੇ ਕੈਪਟਨ ਸਰਕਾਰ 'ਤੇ ਖੂਬ ਤੰਜ ਕਸੇ।

-PTC News

Related Post