2 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਰੈਲੀ 'ਚ ਕਈ ਭਾਜਪਾ ਆਗੂ ਹੋਣਗੇ ਸ਼ਾਮਿਲ : ਜਥੇਦਾਰ ਤੋਤਾ ਸਿੰਘ

By  Shanker Badra August 19th 2021 04:46 PM

ਮੋਗਾ : ਭਾਜਪਾ ਦੇ ਕਈ ਨੇਤਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਸ ਨੂੰ ਲੈ ਕੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਸਿਰਫ਼ ਭਾਜਪਾ ਨਹੀਂ ਬਲਕਿ ਹਰ ਪਾਰਟੀ ਦੇ ਨੁਮਾਇੰਦੇ ਆਪਣੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ।

2 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਰੈਲੀ 'ਚ ਕਈ ਭਾਜਪਾ ਆਗੂ ਹੋਣਗੇ ਸ਼ਾਮਿਲ : ਜਥੇਦਾਰ ਤੋਤਾ ਸਿੰਘ

ਉਨ੍ਹਾਂ ਕਿਹਾ ਕਿ ਹੁਣ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਅਕਾਲੀ ਦਲ ਹੋਰ ਵੀ ਮਜ਼ਬੂਤ ਹੋਵੇਗਾ, ਕਿਉਂਕਿ ਜੋਸ਼ੀ ਦਾ ਆਧਾਰ ਆਪਣੇ ਹਲਕੇ ਵਿੱਚ ਬਹੁਤ ਜ਼ਿਆਦਾ ਹੈ।

2 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਰੈਲੀ 'ਚ ਕਈ ਭਾਜਪਾ ਆਗੂ ਹੋਣਗੇ ਸ਼ਾਮਿਲ : ਜਥੇਦਾਰ ਤੋਤਾ ਸਿੰਘ

ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਆਉਣ ਵਾਲੀ 2 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੋਗਾ ਰੈਲੀ ਵਿਚ ਵੀ ਕਈ ਭਾਜਪਾ ਆਗੂ ਅਕਾਲੀ ਦਲ ਵਿਚ ਸ਼ਾਮਲ ਹੋਣਗੇ ਪਰ ਉਨ੍ਹਾਂ ਦੇ ਨਾਮ ਅਜੇ ਜਨਤਕ ਨਹੀਂ ਕਰ ਸਕਦਾ।

-PTCNews

Related Post