ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜਿਆਂ ਤੇ ਜੂਠੇ ਭਾਂਡਿਆਂ ਦੀ ਸੇਵਾ  

By  Shanker Badra December 12th 2019 11:50 AM -- Updated: December 12th 2019 11:51 AM

ਚੀ ਲੀਡਰਸ਼ਿਪ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜਿਆਂ ਤੇ ਜੂਠੇ ਭਾਂਡਿਆਂ ਦੀ ਸੇਵਾ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸਥਾਪਨਾ ਦਿਵਸ ਜੋ ਕਿ 14 ਦਸੰਬਰ, 2019 ਨੂੰ ਆ ਰਿਹਾ ਹੈ।

SAD overall leadership At Sri Darbar Sahib ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜਿਆਂ ਤੇ ਭਾਂਡਿਆਂ ਦੀ ਸੇਵਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਰਖਵਾਇਆ ਗਿਆ ਹੈ ,ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 14 ਦਸੰਬਰ ਨੂੰ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਵਾਲੇ ਦਿਨ ਪਵੇਗਾ।

SAD overall leadership At Sri Darbar Sahib ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜਿਆਂ ਤੇ ਭਾਂਡਿਆਂ ਦੀ ਸੇਵਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ,ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ,ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ,ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰਾਂ ਨੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ।

SAD overall leadership At Sri Darbar Sahib ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜਿਆਂ ਤੇ ਭਾਂਡਿਆਂ ਦੀ ਸੇਵਾ

ਇਸ ਮੌਕੇ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਜੋੜਿਆਂ ਤੇ ਜੂਠੇ ਭਾਂਡਿਆਂ ਦੀ ਸੇਵਾ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਦਸੰਬਰ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀਦੇ 100 ਸਾਲ ਪੂਰੇ ਹੋ ਜਾਣ 'ਤੇ ਸਥਾਪਨਾ ਦਿਵਸ ਵੱਡੀ ਪੱਧਰ 'ਤੇ ਮਨਾਇਆ ਜਾਵੇਗਾ।

-PTCNews

Related Post