Thu, Mar 12, 2026
Whatsapp

ਦੁੱਖਦਾਇਕ: ਮਾਪਿਆਂ ਦੇ ਇਕਲੌਤੇ ਪੁੱਤ ਦੀ ਆਸਟ੍ਰੇਲੀਆ 'ਚ ਹੋਈ ਮੌਤ

Reported by:  PTC News Desk  Edited by:  Pardeep Singh -- February 20th 2023 03:26 PM
ਦੁੱਖਦਾਇਕ: ਮਾਪਿਆਂ ਦੇ ਇਕਲੌਤੇ ਪੁੱਤ ਦੀ ਆਸਟ੍ਰੇਲੀਆ 'ਚ ਹੋਈ ਮੌਤ

ਦੁੱਖਦਾਇਕ: ਮਾਪਿਆਂ ਦੇ ਇਕਲੌਤੇ ਪੁੱਤ ਦੀ ਆਸਟ੍ਰੇਲੀਆ 'ਚ ਹੋਈ ਮੌਤ

ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਨਾਨੋਵਾਲ ਦੇ ਮਾਪਿਆ ਦੇ ਇਕਲੌਤੇ ਪੁੱਤ ਦੀ ਆਸਟ੍ਰੇਲੀਆਂ ਵਿੱਚ ਮੌਤ ਹੋ ਗਈ ਹੈ। ਮੌਤ ਦੀ ਖਬਰ  ਮਿਲਣ ਕਰਕੇ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਅੰਮ੍ਰਿਤਪਾਲ ਸਿੰਘ ਪੁੱਤਰ ਜਸਪਾਲ ਸਿੰਘ 2017 ਵਿੱਚ ਉੱਚ ਵਿਦਿਆ ਲਈ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿੱਚ ਗਿਆ ਸੀ। ਸਟੱਡੀ ਕਰਨ ਤੋਂ ਬਾਅਦ ਵਰਕ ਪਰਮਟ ਉੱਤੇ ਸੀ।

ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਅਤੇ ਤਾਏ ਰਵਿੰਦਰ ਸਿੰਘ ਨੇ ਦੱਸਿਆ ਹੈ ਕਿ  ਅੰਮ੍ਰਿਤਪਾਲ ਸਿੰਘ ਕੰਮ ਤੋਂ ਘਰ ਆਇਆ ਤਾਂ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਰਵਿੰਦਰ ਸਿੰਘ ਦੇ ਆਸਟ੍ਰੇਲੀਆ ਰਹਿੰਦੇ ਸਪੁੱਤਰ ਮਨਪ੍ਰੀਤ ਸਿੰਘ ਨੇ ਇਸ ਮੰਦਭਾਗੀ ਖਬਰ ਤੋਂ ਜਾਣੂ ਕਰਾਇਆ।


ਇਸ ਮੌਕੇ ਮ੍ਰਿਤਕ ਦੀ ਮਾਂ ਜਸਵੀਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਆਸਟ੍ਰੇਲੀਆ ਪੜ੍ਹਨ ਵਾਸਤੇ ਭੇਜਿਆ ਸੀ। ਉਨ੍ਹਾਂ ਨੇ ਪੰਜਾਬ ਸਰਕਾਰ , ਕੇਂਦਰ ਸਰਕਾਰ ਅਤੇ ਆਸਟ੍ਰੇਲੀਆ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਦੀ ਮ੍ਰਿਤਕ  ਦੇਹ ਨੂੰ ਭਾਰਤ ਲਿਆਦਾ ਜਾਵੇ।

- PTC NEWS

Top News view more...

Latest News view more...

PTC NETWORK
PTC NETWORK