ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਢੀਂਡਸਾ ਨੂੰ ਵਿਧਾਇਕ ਦਲ ਦਾ ਆਗੂ , ਪਵਨ ਟੀਨੂੰ ਨੂੰ ਡਿਪਟੀ ਆਗੂ ਅਤੇ ਐਨ. ਕੇ. ਸ਼ਰਮਾ ਨੂੰ ਚੀਫ ਵਿਪ੍ਹ ਐਲਾਨਿਆ

By  Shanker Badra August 2nd 2019 07:55 PM

ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਢੀਂਡਸਾ ਨੂੰ ਵਿਧਾਇਕ ਦਲ ਦਾ ਆਗੂ , ਪਵਨ ਟੀਨੂੰ ਨੂੰ ਡਿਪਟੀ ਆਗੂ ਅਤੇ ਐਨ. ਕੇ. ਸ਼ਰਮਾ ਨੂੰ ਚੀਫ ਵਿਪ੍ਹ ਐਲਾਨਿਆ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਪੰਜਾਬ ਵਿਧਾਨ ਸਭਾ ਅੰਦਰ ਪਾਰਟੀ ਦੇ ਵਿਧਾਇਕ ਦਲ ਦਾ ਨਵਾਂ ਆਗੂ ਨਿਯੁਕਤ ਕੀਤਾ ਹੈ ਜਦਕਿ ਐਨਕੇ ਸ਼ਰਮਾ ਨੂੰ ਚੀਫ ਵਿਪ੍ਹ ਅਤੇ ਪਵਨ ਕੁਮਾਰ ਟੀਨੂੰ ਨੂੰ ਸਦਨ ਦੇ ਅੰਦਰ ਪਾਰਟੀ ਦਾ ਡਿਪਟੀ ਆਗੂ ਥਾਪਿਆ ਹੈ।

SAD Parminder Singh Dhindsa Legislature Party Leader, Pawan Tinu Deputy Leader, NK Sharma Chief Whip
ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਢੀਂਡਸਾ ਨੂੰ ਵਿਧਾਇਕ ਦਲ ਦਾ ਆਗੂ , ਪਵਨ ਟੀਨੂੰ ਨੂੰ ਡਿਪਟੀ ਆਗੂ ਅਤੇ ਐਨ. ਕੇ. ਸ਼ਰਮਾ ਨੂੰ ਚੀਫ ਵਿਪ੍ਹ ਐਲਾਨਿਆ

ਇਹਨਾਂ ਨਿਯੁਕਤੀਆਂ ਦਾ ਐਲਾਨ ਕਰਦਿਆਂ ਪਾਰਟੀ ਦੇ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਇਹ ਨਿਯੁਕਤੀਆਂ ਅੱਜ ਦੁਪਹਿਰ ਵਿਧਾਇਕ ਦਲ ਦੀ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕੀਤੀਆਂ ਗਈਆਂ ਹਨ। ਹਰਚਰਨ ਬੈਂਸ ਨੇ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਤੋਂ ਪਹਿਲਾਂ ਪਾਰਟੀ ਵਿਧਾਇਕਾਂ ਨੂੰ ਨਵਾਂ ਆਗੂ ਚੁਣਨ ਲਈ ਕਹਿ ਦਿੱਤਾ ਸੀ, ਕਿਉਂਕਿ ਸੁਖਬੀਰ ਬਾਦਲ ਦੇ ਲੋਕ ਸਭਾ ਮੈਂਬਰ ਬਣਨ ਮਗਰੋਂ ਇਹ ਅਹੁਦਾ ਖਾਲੀ ਹੋ ਗਿਆ ਸੀ। ਉਹਨਾਂ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਨੇ ਵਿੱਤ ਮੰਤਰੀ ਤੋਂ ਲੈ ਕੇ ਵੱਖ- ਵੱਖ ਅਹੁਦਿਆਂ ਉੱਤੇ ਰਹਿ ਕੇ ਪਾਰਟੀ ਦੀ ਸੇਵਾ ਕੀਤੀ ਹੈ। ਉਹਨਾਂ ਨੂੰ ਇੱਕ ਬਹੁਤ ਹੀ ਸੁਲਝੇ ਹੋਏ ਸਿਆਸਤਦਾਨ ਵਜੋਂ ਜਾਣਿਆ ਜਾਂਦਾ ਹੈ, ਜਿਹੜੇ ਉਦਾਰ ਅਤੇ ਧਰਮ ਨਿਰਪੱਖ ਨਜ਼ਰੀਏ ਦੇ ਮਾਲਕ ਹਨ। ਢੀਂਡਸਾ ਨੂੰ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਦਾ ਮੁਕੰਮਲ ਭਰੋਸਾ ਅਤੇ ਸਤਿਕਾਰ ਹਾਸਿਲ ਹੈ।

SAD Parminder Singh Dhindsa Legislature Party Leader, Pawan Tinu Deputy Leader, NK Sharma Chief Whip
ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਢੀਂਡਸਾ ਨੂੰ ਵਿਧਾਇਕ ਦਲ ਦਾ ਆਗੂ , ਪਵਨ ਟੀਨੂੰ ਨੂੰ ਡਿਪਟੀ ਆਗੂ ਅਤੇ ਐਨ. ਕੇ. ਸ਼ਰਮਾ ਨੂੰ ਚੀਫ ਵਿਪ੍ਹ ਐਲਾਨਿਆ

ਪਾਰਟੀ ਦੇ ਵਿਧਾਇਕ ਦਲ ਦਾ ਆਗੂ ਚੁਣੇ ਜਾਣ ਤੋਂ ਤੁਰੰਤ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਢੀਂਡਸਾ ਨੂੰ ਜੱਫੀ ਵਿਚ ਲੈ ਕੇ ਮੁਬਾਰਕਬਾਦ ਦਿੱਤੀ। ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਵੀ ਢੀਂਡਸਾ ਨੂੰ ਇਸ ਨਵੇਂ ਅਹੁਦੇ ਲਈ ਵਧਾਈ ਦਿੱਤੀ।

SAD Parminder Singh Dhindsa Legislature Party Leader, Pawan Tinu Deputy Leader, NK Sharma Chief Whip ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਢੀਂਡਸਾ ਨੂੰ ਵਿਧਾਇਕ ਦਲ ਦਾ ਆਗੂ , ਪਵਨ ਟੀਨੂੰ ਨੂੰ ਡਿਪਟੀ ਆਗੂ ਅਤੇ ਐਨ. ਕੇ. ਸ਼ਰਮਾ ਨੂੰ ਚੀਫ ਵਿਪ੍ਹ ਐਲਾਨਿਆ

ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਅਤੇ ਸਰਦਾਰ ਬਾਦਲ ਦਾ ਤਹਿ ਦਿਲੋਂ ਸ਼ੁਕਰਾਨਾ ਅਦਾ ਕੀਤਾ। ਇਸ ਵੱਡੀ ਜ਼ਿੰਮੇਵਾਰੀ ਵਾਸਤੇ ਉਹਨਾਂ ਅੰਦਰ ਭਰੋਸਾ ਜਤਾਉਣ ਲਈ ਢੀਂਡਸਾ ਨੇ ਵਿਧਾਇਕ ਦਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਵਿਧਾਇਕ ਦਲ ਦੇ ਆਗੂ ਵਜੋਂ ਆਪਣੀ ਜ਼ਿੰਮੇਵਾਰੀਆਂ ਨੂੰ ਪੂਰੀ ਵਚਨਬੱਧਤਾ ਅਤੇ ਈਮਾਨਦਾਰੀ ਨਾਲ ਨਿਭਾਉਣਗੇ। ਐਨਕੇ ਸ਼ਰਮਾ ਅਤੇ ਟੀਨੂੰ ਨੇ ਵੀ ਉਹਨਾਂ ਅੰਦਰ ਭਰੋਸਾ ਜਤਾਉਣ ਲਈ ਪਾਰਟੀ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਵਿਧਾਇਕ ਦਲ ਦਾ ਧੰਨਵਾਦ ਕੀਤਾ।

-PTCNews

Related Post