ਸੁਖਬੀਰ ਸਿੰਘ ਬਾਦਲ ਵੱਲੋਂ ਡੇਰਾ ਬਿਆਸ ਮੁਖੀ ਦੀ ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

By  Jashan A November 28th 2019 10:16 AM -- Updated: November 28th 2019 10:18 AM

ਸੁਖਬੀਰ ਸਿੰਘ ਬਾਦਲ ਵੱਲੋਂ ਡੇਰਾ ਬਿਆਸ ਮੁਖੀ ਦੀ ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਬਿਕਰਮ ਮਜੀਠੀਆ ਨੇ ਵੀ ਪੀੜਤ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਬੀਬੀ ਸ਼ਬਨਮ ਕੌਰ ਢਿੱਲੋਂ ਦੇ ਅਚਾਨਕ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਢਿੱਲੋਂ ਦਾ ਕੁੱਝ ਸਮੇਂ ਤੋਂ ਲੰਡਨ ਵਿਖੇ ਇਲਾਜ ਚੱਲ ਰਿਹਾ ਸੀ।

ਡੇਰਾ ਬਿਆਸ ਮੁਖੀ ਅਤੇ ਸਾਰੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਅਕਾਲ ਪੁਰਖ ਅੱਗੇ ਦੁਖੀ ਪਰਿਵਾਰ ਨੂੰ ਇਸ ਅਸਹਿ ਸਦਮੇ ਨੂੰ ਬਰਦਾਸ਼ਤ ਕਰਨ ਦੀ ਤਾਕਤ ਦੇਣ ਦੀ ਅਰਦਾਸ ਕੀਤੀ।

ਹੋਰ ਪੜ੍ਹੋ: ਧੀ ਨੂੰ ਕੈਨੇਡਾ ਦੀ ਫਲਾਈਟ ਚੜ੍ਹਾ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਭਰਾਵਾਂ ਤੇ ਧੀ ਦੀ ਮੌਤ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀ ਬੀਬੀ ਸ਼ਬਨਮ ਢਿੱਲੋਂ ਦੀ ਅਚਾਨਕ ਹੋਈ ਮੌਤ ਉੱਤੇ ਡੂੰਘਾ ਅਫਸੋਸ ਪ੍ਰਗਟ ਕੀਤਾ ਹੈ। ਪੀੜਤ ਪਰਿਵਾਰ ਦੇ ਦੁੱਖ ਵਿਚ ਸ਼ਾਮਿਲ ਹੁੰਦਿਆਂ ਸਰਦਾਰ ਮਜੀਠੀਆ ਨੇ ਵਾਹਿਗੁਰੂ ਅੱਗੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ ਅਤੇ ਦੁੱਖ ਦੀ ਇਸ ਘੜੀ ਵਿਚ ਢਿੱਲੋ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

-PTC News

Related Post