Punjab Assembly elections 2022: ਸੁਖਬੀਰ ਸਿੰਘ ਬਾਦਲ ਨੇ ਐਲਾਨੇ 6 ਹੋਰ ਉਮੀਦਵਾਰ

By  Riya Bawa September 1st 2021 10:19 AM -- Updated: September 1st 2021 04:26 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ Shiromani Akali Dal ਦੇ ਪ੍ਰਧਾਨ Sukhbir Singh Badal ਵੱਲੋਂ ਅੱਜ 6 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਇਹ ਉਮੀਦਵਾਰਾਂ ਵਿਚ ਮੌੜ ਤੋਂ ਜਗਮੀਤ ਸਿੰਘ ਬਰਾੜ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ ਸਿੱਧੂ , ਜੈਤੂ ਤੋਂ ਸੂਬਾ ਸਿੰਘ, ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ, ਮੁਕਤਸਰ ਤੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਫ਼ਰੀਦਕੋਟ ਤੋਂ ਪਰਮਬੰਸ ਸਿੰਘ ਰੋਮਾਣਾ ਨੂੰ ਵਿਧਾਨ ਸਭਾ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ।। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਚੀਮਾ ਨੇ ਟਵੀਟ ਦੇ ਜਰੀਏ ਇਸ ਦੀ ਜਾਣਕਾਰੀ ਸਾਂਝਾ ਕੀਤੀ ਹੈ।

ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਵਿੱਚ ਘਿਰੀ ਕਾਂਗਰਸ ਸਰਕਾਰ ਦਾ ਪਰਦਾਫਾਸ਼ ਕਰਨ ਕਰਕੇ ‘Gall Punjab Di’ ਮੁਹਿੰਮ ਚਲਾਈ ਹੈ। ਗੱਲ ਪੰਜਾਬ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆ ਉਨ੍ਹਾਂ ਨੇ ਕਿਹਾ ਸੀ ਕਿ ਉਹ ਆਪਣੀ 100 ਦਿਨਾਂ ਯਾਤਰਾ ਦੌਰਾਨ 700 ਜਨਤਕ ਮੀਟਿੰਗਾਂ ਕਰਨਗੇ ਅਤੇ ਸਮਾਜ ਦੇ ਹਰ ਵਰਗ ਨੂੰ ਸੰਬੋਧਨ ਕਰਨਗੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ Shiromani Akali Dal ਦੇ ਪ੍ਰਧਾਨ Sukhbir Singh Badal ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਮਲੋਟ ਤੋਂ ਹਰਪ੍ਰੀਤ ਸਿੰਘ ਨੂੰ ,ਉੱਤਰੀ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ, ਜਲੰਧਰ ਕੈਂਟ ਹਲਕੇ ਤੋਂ ਜਗਬੀਰ ਸਿੰਘ ਬਰਾੜ ਨੂੰ, ਹਲਕਾ ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ , ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ , ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

-PTC News

Related Post