ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜੇ ਝਾੜਨ ਤੇ ਜੂਠੇ ਭਾਂਡਿਆਂ ਦੀ ਸੇਵਾ

By  Shanker Badra December 13th 2019 11:35 AM

ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜੇ ਝਾੜਨ ਤੇ ਜੂਠੇ ਭਾਂਡਿਆਂ ਦੀ ਸੇਵਾ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸਥਾਪਨਾ ਦਿਵਸ ਜੋ ਕਿ 14 ਦਸੰਬਰ 2019 ਨੂੰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੀਰਵਾਰ ਨੂੰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਰਖਵਾਇਆ ਗਿਆ ਹੈ ,ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 14 ਦਸੰਬਰ ਨੂੰ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਵਾਲੇ ਦਿਨ ਪਵੇਗਾ।

SAD president Sukhbir Singh Badal, Harsimrat Kaur 'seva' at Golden Temple ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜੇ ਝਾੜਨ ਤੇ ਜੂਠੇ ਭਾਂਡਿਆਂ ਦੀ ਸੇਵਾ

ਇਸ ਤੋਂ ਪਹਿਲਾਂ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ,ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ,ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ,ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ।

SAD president Sukhbir Singh Badal, Harsimrat Kaur 'seva' at Golden Temple ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜੇ ਝਾੜਨ ਤੇ ਜੂਠੇ ਭਾਂਡਿਆਂ ਦੀ ਸੇਵਾ

ਇਸ ਮੌਕੇ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪਵੱਲੋਂ ਅੱਜ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੋੜੇ ਝਾੜਨ ਦੀ ਸੇਵਾ ਕੀਤੀ ਹੈ ਅਤੇ ਹੁਣ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਜੂਠੇ ਭਾਂਡਿਆਂ ਦੀ ਸੇਵਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੋਂਗੋਵਾਲ ਨੇ ਵੀ ਜੋੜਾ ਘਰ ਵਿਖੇ ਸੇਵਾ ਨਿਭਾਈ ਹੈ।

-PTCNews

Related Post