ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

By  Shanker Badra March 22nd 2019 01:30 PM -- Updated: March 22nd 2019 01:43 PM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਰਵਿੰਦਰ ਸਿੰਘ ਪੱਪੂ ਮੋਗਾ, ਅਮਰਜੀਤ ਸਿੰਘ ਪੱਪੂ ਜਲੰਧਰ, ਸੰਦੀਪ ਸਿੰਘ ਰੰਧਾਵਾ ਫਤਿਹਗੜ ਚੂੜੀਆਂ ਅਤੇ ਰੁਪਿੰਦਰ ਸਿੰਘ ਸੰਧੂ ਬਰਨਾਲਾ ਨੂੰ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ। [caption id="attachment_272607" align="aligncenter" width="300"]Sukhbir Singh Badal Party Organizational Structure
ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ[/caption] ਗੁਰਲਾਲ ਸਿੰਘ ਦਾਨੇਵਾਲੀਆ ਅਬੋਹਰ, ਪਰਤਾਪ ਭੱਟੀ ਫਤਿਹਗੜ ਚੂੜੀਆਂ ਅਤੇ ਪਰਮਜੀਤ ਸਿੰਘ ਰੇਰੂ ਜਲੰਧਰ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।ਇਸੇ ਤਰਾਂ ਪਾਰਟੀ ਦੇ ਵਪਾਰ ਵਿੰਗ ਵਿੱਚ ਵਾਧਾ ਕਰਦਿਆਂ ਹਰੀ ਸਿੰਘ ਨੂੰ ਵਪਾਰ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। [caption id="attachment_272606" align="aligncenter" width="300"]Sukhbir Singh Badal Party Organizational Structure
ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ[/caption] ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਅਤੇ ਇੰਚਾਰਜ਼ ਮਾਲਵਾ ਜੋਨ 1, ਸ਼ੀ੍ਰ ਜੀਵਨ ਧਵਨ ਲੁਧਿਆਣਾ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਅਤੇ ਇੰਚਾਰਜ਼ ਮਾਲਵਾ ਜੋਨ 2 ਅਤੇ ਰਜਿੰਦਰ ਸਿੰਘ ਮਰਵਾਹਾ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਅਤੇ ਇੰਚਾਰਜ਼ ਮਾਝਾ ਜੋਨ ਨਿਯੁਕਤ ਕੀਤਾ ਗਿਆ ਹੈ।ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੀਗਲ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਮਾਝਾ ਜੋਨ ਦਾ ਪ੍ਰਧਾਨ ਬਣਾਇਆ ਗਿਆ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅੱਤਵਾਦੀ ਸੰਗਠਨ ਜੈਸ਼ ਦਾ ਮੈਂਬਰ ਦਿੱਲੀ ਤੋਂ ਗ੍ਰਿਫ਼ਤਾਰ, ਪੁਲਵਾਮਾ ਹਮਲਾਵਰਾਂ ਦੇ ਸੰਪਰਕ ‘ਚ ਸੀ ਇਹ ਅੱਤਵਾਦੀ -PTCNews

Related Post