ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਐੱਸਆਈਟੀ ਅੱਜ ਕਰੇਗੀ ਪੁੱਛਗਿੱਛ

By  Shanker Badra November 19th 2018 11:21 AM -- Updated: November 19th 2018 11:27 AM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਐੱਸਆਈਟੀ ਅੱਜ ਕਰੇਗੀ ਪੁੱਛਗਿੱਛ:ਚੰਡੀਗੜ੍ਹ : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਵਿਖੇ ਐੱਸਆਈਟੀ ਦੇ ਸਾਹਮਣੇ ਪੇਸ਼ ਹੋਣ ਜਾ ਰਹੇ ਹਨ।ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਅਤੇ ਬਹਿਬਲਕਲਾਂ ਗੋਲੀਕਾਂਡ ਲਈ ਬਣਾਈ ਗਈ ਸਪੈਸ਼ਲ ਇਨਵੇਸਟੀਗੇਸ਼ਨ ਟੀਮ (ਐੱਸਆਈਟੀ) ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ।SAD President Sukhbir Singh Badal Special Investigation Team Today Inquiriesਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਨੂੰ ਦੁਪਹਿਰ ਢਾਈ ਵਜੇ ਚੰਡੀਗੜ੍ਹ ਦੇ ਸੈਕਟਰ -9 ਦੇ ਪੁਲਿਸ ਹੈੱਡ ਕੁਆਟਰ ਵਿਖੇ ਬੁਲਾਇਆ ਗਿਆ ਹੈ।ਇਸ ਤੋਂ ਪਹਿਲਾਂ ਐੱਸਆਈਟੀ ਨੇ ਅੰਮ੍ਰਿਤਸਰ ਦੇ ਸਰਕਿਟ ਹਾਊਸ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਸੁਖਬੀਰ ਬਾਦਲ ਵੱਲੋਂ ਇੱਕ ਚਿੱਠੀ ਲਿਖ ਕੇ ਪੁੱਛਗਿੱਛ ਚੰਡੀਗੜ੍ਹ 'ਚ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ।ਇਸ ਕਰਕੇ ਹੁਣ ਸੁਖਬੀਰ ਬਾਦਲ ਤੋਂ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਹੈੱਡਕੁਆਟਰ 'ਚ ਸਵਾਲਾਂ ਦੇ ਜਵਾਬ ਪੁੱਛੇ ਜਾਣਗੇ।SAD President Sukhbir Singh Badal Special Investigation Team Today Inquiriesਦੱਸਣਯੋਗ ਹੈ ਕਿ 11 ਨਵੰਬਰ ਨੂੰ ਐੱਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਸਮਨ ਭੇਜ ਕੇ ਪੁੱਛਗਿੱਛ 'ਚ ਸ਼ਾਮਲ ਹੋਣ ਨੂੰ ਕਿਹਾ ਸੀ।SAD President Sukhbir Singh Badal Special Investigation Team Today Inquiriesਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ 16 ਨਵੰਬਰ ਨੂੰ ਪੁੱਛਗਿੱਛ ਕੀਤੀ ਗਈ ਸੀ।ਇਸ ਦੌਰਾਨ ਲਗਭਗ ਇੱਕ ਘੰਟੇ 'ਚ ਉਨ੍ਹਾਂ ਨੂੰ ਕਈ ਸਵਾਲ ਪੁੱਛੇ ਗਏ ਸਨ।ਹਾਲਾਂਕਿ ਅਕਸ਼ੈ ਕੁਮਾਰ ਨੂੰ 21 ਨਵੰਬਰ ਨੂੰ ਐੱਸਆਈਟੀ ਸਾਹਮਣੇ ਪੇਸ਼ ਹੋਣਾ ਹੈ। -PTCNews

Related Post