ਪੰਜਾਬ 'ਚ ਨਜਾਇਜ਼ ਸ਼ਰਾਬ ਦੀ ਵਿਕਰੀ ਦਾ ਰੌਲਾ ਪਿਛਲੇ ਲੰਬੇ ਸਮੇਂ ਤੋਂ ਪੈ ਰਿਹਾ ਹੈ : ਵਿਰਸਾ ਸਿੰਘ ਵਲਟੋਹਾ

By  Shanker Badra July 31st 2020 05:35 PM

ਪੰਜਾਬ 'ਚ ਨਜਾਇਜ਼ ਸ਼ਰਾਬ ਦੀ ਵਿਕਰੀ ਦਾ ਰੌਲਾ ਪਿਛਲੇ ਲੰਬੇ ਸਮੇਂ ਤੋਂ ਪੈ ਰਿਹਾ ਹੈ : ਵਿਰਸਾ ਸਿੰਘ ਵਲਟੋਹਾ:ਅੰਮ੍ਰਿਤਸਰ : ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਕਈਂ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅੰਮ੍ਰਿਤਸਰ, ਬਟਾਲਾ ਅਤੇ ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਨੇ ਹੁਣ ਤੱਕ 29 ਲੋਕਾਂ ਦੀ ਜਾਨ ਲੈ ਲਈ ਹੈ ਅਤੇ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਖ਼ਬਰ ਦੀ ਜਾਣਕਰੀ ਮਿਲਦੇ ਹੀ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।

ਪੰਜਾਬ 'ਚ ਨਜਾਇਜ਼ ਸ਼ਰਾਬ ਦੀ ਵਿਕਰੀ ਦਾ ਰੌਲਾ ਪਿਛਲੇ ਲੰਬੇ ਸਮੇਂ ਤੋਂ ਪੈ ਰਿਹਾ ਹੈ : ਵਿਰਸਾ ਸਿੰਘ ਵਲਟੋਹਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ,ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ., ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ ਵੱਲੋਂਤਿੰਨ ਜ਼ਿਲ੍ਹਿਆਂ ਵਿਚ29 ਵਿਅਕਤੀਆਂ ਦੀ ਜਾਨ ਚਲੇ ਜਾਣ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਨਜਾਇਜ਼ ਸ਼ਰਾਬ ਦੀ ਵਿਕਰੀ ਦਾ ਰੌਲਾ ਪਿਛਲੇ ਲੰਬੇ ਸਮੇਂ ਤੋਂ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦੀ ਸਰਪ੍ਰਸਤੀ ਹੇਠ ਨਜਾਇਜ਼ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਨਸ਼ੇ ਦੇ ਮੁਕੱਮਲ ਖਾਤਮੇ ਦੀ ਸਹੁੰ ਖਾਧੀ ਸੀ ਪਰ ਖਾਤਮੇ ਦੀ ਥਾਂ ਨਸ਼ਿਆਂ 'ਚ ਵਾਧਾਹੋਇਆ ਹੈ।

ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਨਜਾਇਜ਼ ਸ਼ਰਾਬ ਦੀ ਵਿਕਰੀ ਕਰਕੇ 5600 ਕਰੋੜ ਦਾ ਸਰਕਾਰੀ ਖਜ਼ਾਨੇ ਨੂੰ ਚੂਨਾਲੱਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਵਲੋਂਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਦੀ ਪੋਸਟਿੰਗ ਕੀਤੀ ਜਾਂਦੀ ਹੈ। 24 ਜੁਲਾਈ ਨੂੰ ਜਲਾਲਉਸਮਾ ਪਿੰਡ 'ਚ ਐਕਸਾਈਜ਼ ਪਾਰਟੀ ਦੀ ਰੇਡ ਹੋਈ ਪਰ ਦੋਸ਼ੀਆਂ 'ਤੇ ਕਾਰਵਾਈ ਦੀ ਬਜਾਏ ਰੇਡ ਕਰਨ ਵਾਲੀ ਐਕਸਾਈਜ਼ ਪਾਰਟੀ 'ਤੇ ਹੀ ਮਾਮਲਾ ਦਰਜਕੀਤਾ ਗਿਆ।

ਪੰਜਾਬ 'ਚ ਨਜਾਇਜ਼ ਸ਼ਰਾਬ ਦੀ ਵਿਕਰੀ ਦਾ ਰੌਲਾ ਪਿਛਲੇ ਲੰਬੇ ਸਮੇਂ ਤੋਂ ਪੈ ਰਿਹਾ ਹੈ : ਵਿਰਸਾ ਸਿੰਘ ਵਲਟੋਹਾ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੀਜਾਂਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪੀੜਿਤ ਪਰਿਵਾਰਾਂ ਲਈ 50-50 ਲੱਖ ਰੁਪਏ ਦੀ ਆਰਥਿਕ ਸਹਾਇਤਾ ਅਤੇ ਇਕ - ਇਕ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

-PTCNews

Related Post