ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ 88 ਕਿਸਾਨਾਂ ਦੇ ਕਰਜ਼ੇ ਮੁਆਫ ਕਰਵਾਉਣ ਲਈ ਸਰਕਾਰ ਨੂੰ ਕੀਤਾ ਰਾਜ਼ੀ

By  Shanker Badra February 3rd 2021 09:44 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਇਸ ਲਈ ਰਾਜ਼ੀ ਕਰ ਲਿਆ ਕਿ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਹੋਣ ਵਾਲੀ ਮੀਟਿੰਗ ਦੌਰਾਨ ਕਿਸਾਨਾਂ ਤੇ ਇਹਨਾਂ ਦੇ ਹਮਾਇਤੀਆਂ ਖਿਲਾਫ ਕੌਮੀ ਜਾਂਚ ਏਜੰਸੀ (ਐਨ.ਆਈ.ਏ) ਤੇ ਗੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਕਾਨੂੰਨ ਯੂ.ਏ.ਪੀਏ ਦੀ ਦੁਰਵਰਤੋਂ ਰੋਕਣ ਦਾ ਮਾਮਲਾ ਚੁੱਕੇਗੀ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੁ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਅਕਾਲੀ ਦਲ ਦੇ ਵਫਦ ਨੇ ਸਫਲਤਾ ਨਾਲ ਆਪਣੀ ਗੱਲ ਰੱਖੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਕੇਂਦਰੀ ਏਜੰਸੀਆਂ ਤੇ ਕਾਨੂੰਨਾਂ ਦੀ ਦੁਰਵਰਤੋਂ ਕਰਨ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਚੁੱਕਣ।

ਪੜ੍ਹੋ ਹੋਰ ਖ਼ਬਰਾਂ : ਜਲਾਲਾਬਾਦ 'ਚ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਹਮਲਾ , ਕੀਤੀ ਫ਼ਾਇਰਿੰਗ

SAD prevails on Cong govt to demand end to misuse of NIA and UAPA in forthcoming meetings with PM ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ 88 ਕਿਸਾਨਾਂ ਦੇ ਕਰਜ਼ੇ ਮੁਆਫ ਕਰਵਾਉਣ ਲਈ ਸਰਕਾਰ ਨੂੰ ਕੀਤਾ ਰਾਜ਼ੀ

ਅਕਾਲੀ ਦਲ ਦੇ ਵਫਦ ਜਿਸ ਵਿਚ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ, ਨੇ ਪੰਜਾਬ ਸਰਕਾਰ ਨੂੰ ਇਹ ਵੀ ਸਪਸ਼ਟ ਕੀਤਾ ਕਿ ਉਸਨੂੰ ਮਾਮਲੇ ’ਤੇ ਸਿਧਾਂਤਕ ਸਟੈਂਡ ਲੈਣਾ ਚਾਹੀਦਾ ਹੈ ਕਿਉਂਕਿ ਕੇਂਦਰ ਸਰਕਾਰ ਰਾਜ ਸਰਕਾਰਾਂ ਦੇ ਹੱਕਾਂ ’ਤੇ ਡਾਕਾ ਮਾਰਨ ਦਾ ਯਤਨ ਕਰ ਰਹੀ ਹੈ। ਫਿਰ ਇਹ ਮਾਮਲਾ ਇਸ ਮੌਕੇ  ਅਪਣਾਏ ਸਾਂਝੇ ਮਤੇ ਵਿਚ ਵੀ ਸ਼ਾਮਲ ਕੀਤਾ ਗਿਆ।

SAD prevails on Cong govt to demand end to misuse of NIA and UAPA in forthcoming meetings with PM ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ 88 ਕਿਸਾਨਾਂ ਦੇ ਕਰਜ਼ੇ ਮੁਆਫ ਕਰਵਾਉਣ ਲਈ ਸਰਕਾਰ ਨੂੰ ਕੀਤਾ ਰਾਜ਼ੀ

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ 26 ਜਨਵਰੀ ਨੂੰ ਵਾਪਰੀਆਂ ਘਟਨਾਵਾਂ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਸਾਬੋਤਾਜ਼ ਕਰਨ ਲਈ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ਪਿਛਲੀ ਸੱਚਾਈ ਸਾਹਮਣੇ ਲਿਆਉਣ ਲਈ ਪੀਪਲਜ਼ ਕਮਿਸ਼ਨ ਜਾਂ ਸਟੇਟ ਕਮਿਸ਼ਨ ਗਠਿਤ ਕੀਤੇ ਜਾਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਇਸ ਮੰਗ ਦੀ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਹਮਾਇਤ ਕੀਤੀ।

SAD prevails on Cong govt to demand end to misuse of NIA and UAPA in forthcoming meetings with PM ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ 88 ਕਿਸਾਨਾਂ ਦੇ ਕਰਜ਼ੇ ਮੁਆਫ ਕਰਵਾਉਣ ਲਈ ਸਰਕਾਰ ਨੂੰ ਕੀਤਾ ਰਾਜ਼ੀ

ਅਕਾਲੀ ਦਲ ਦੇ ਵਫਦ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 88 ਕਿਸਾਨਾਂ ਦੇ ਪਰਿਵਾਰਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ। ਪਾਰਟੀ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਇਸ ਮੰਗ ਨੂੰ ਪੂਰੀ ਕਰਜ਼ਾ ਮੁਆਫੀ ਦੇ ਵਾਅਦੇ ਨਾਲੋਂ ਵੱਖ ਰੱਖਣ ਕਿਉਂਕਿ ਉਹ ਵਾਅਦਾ ਤਾਂ ਹਾਲੇ ਪੂਰਾ ਹੋਣਾ  ਬਾਕੀ ਹੈ। ਮੁੱਖ ਮੰਤਰੀ ਨੇ ਇਸ ਲਈ ਸਹਿਮਤੀ ਦਿੱਤੀ।

SAD prevails on Cong govt to demand end to misuse of NIA and UAPA in forthcoming meetings with PM ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ 88 ਕਿਸਾਨਾਂ ਦੇ ਕਰਜ਼ੇ ਮੁਆਫ ਕਰਵਾਉਣ ਲਈ ਸਰਕਾਰ ਨੂੰ ਕੀਤਾ ਰਾਜ਼ੀ

ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦਾ ਐਲਾਨ 6 ਫਰਵਰੀ ਨੂੰ ਪੂਰੇ 'ਚ ਹੋਵੇਗਾ ਚੱਕਾ ਜਾਮ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਟਿੰਗ ਦੌਰਾਨ ਜਲਾਲਾਬਾਦ ਵਿਖੇ ਅਕਾਲੀ ਵਰਕਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਵੀ ਚੁੱਕਿਆ। ਉਹਨਾਂ ਕਿਹਾ ਕਿ ਜਿਥੇ ਅਸੀਂ  ਲੋਕਤੰਤਰੀ ਨਿਯਮਾਂ ’ਤੇ ਚਰਚਜਾ ਕਰ ਰਹੇ ਹਾਂ, ਉਥੇ ਹੀ ਪੰਜਾਬ ਦੀ ਅਸਲੀਅਤ ਇਹ ਹੈ ਕਿ ਕਾਂਗਰਸੀ ਗੁੰਡੇ ਇੰਨੇ ਦਲੇਰ ਹੋ ਗਏ ਹਨ ਕਿ ਉਹਨਾਂ ਨੇ ਸਾਬਕਾ ਉਪ ਮੁੱਖ ਮੰਤਰੀ ’ਤੇ ਕਾਤਲਾਨਾ ਹਮਲਾ ਕਰ ਦਿੱਤਾ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਮਾਮਲੇ ਵਿਚ ਫੌਰੀ ਕਾਰਵਾਈ ਕਰਨ ਵਾਸਤੇ ਵੀ ਆਖਿਆ।

-PTCNews

Related Post