ਸਮਾਰਟਫੋਨਾਂ ਨੂੰ ਲੈ ਕੇ ਦਿੱਤੇ ਬਿਆਨ 'ਤੇ ਅਕਾਲੀ ਦਲ ਨੇ ਘੇਰਿਆ ਕੈਪਟਨ, ਵਿਧਾਨ ਸਭਾ ਦੇ ਬਾਹਰ ਕੀਤਾ ਮੁਜ਼ਾਹਰਾ

By  Jashan A February 27th 2020 10:08 AM -- Updated: February 27th 2020 10:09 AM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਿਰ ਤੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਅਕਾਲੀ ਦਲ ਵਿਧਾਇਕਾਂ ਵੱਲੋਂ ਸਮਾਰਟ ਫੋਨਾਂ ਦੇ ਮੁੱਦੇ 'ਤੇ ਦਿੱਤੇ ਗਏ ਬਿਆਨ ਸਬੰਧੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

SAD Protest Against Congress Punjab Vidhan Sabha ਅਕਾਲੀ ਦਲ ਵਿਧਾਇਕਾਂ ਦਾ ਨੇ ਕੈਪਟਨ 'ਤੇ ਤੰਜ ਕਸਦਿਆਂ ਕਿਹਾ ਕਿ ਚੀਨ 'ਚ ਹੋਇਆ ਕਰੋਨਾ ਵਾਇਰਸ ਕਾਂਗਰਸ ਸਰਕਾਰ ਨੂੰ ਹੋਇਆ ਕਰੋ ਨਾ ਵਾਇਰਸ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਈ ਹੋਰ ਮੁੱਦਿਆਂ 'ਤੇ ਵੀ ਕੈਪਟਨ ਸਰਕਾਰ ਨੂੰ ਘੇਰਿਆ ਗਿਆ।

ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਅਜੇ ਤੱਕ ਨੌਜਵਾਨਾਂ ਨਾਲ ਕੀਤਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ। ਅੱਗੇ ਉਹਨਾਂ ਕਿਹਾ ਕਿ ਵਿਧਾਨ ਸਭਾ ਸਪੀਕਰ ਵੱਲੋਂ ਸਾਡੀ ਗੱਲਬਾਤ ਨਹੀਂ ਸੁਣੀ ਜਾ ਰਹੀ ਹੈ।

ਅਕਾਲੀ ਦਲ-ਭਾਜਪਾ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਮੁਲਾਜ਼ਮਾਂ ਦੀ ਡੀਏ ਦੀ ਕਿਸ਼ਤ ਜਲਦ ਜਾਰੀ ਕਰਨ, ਈ.ਟੀ.ਟੀ ਅਧਿਆਪਕਾਂ ਦਾ ਮੁੱਦਾ , ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਇਲਾਵਾ ਸਰਕਾਰ ਨੂੰ ਹੋਏ 'ਕਰੋ ਨਾ ਵਾਇਰਸ' ਹੋਣ ਦਾ ਮੁੱਦਾ ਚੁੱਕਿਆ ਗਿਆ ।

ਹੋਰ ਪੜ੍ਹੋ: ਫਰੀਦਕੋਟ: ਘਰ ਘਰ ਨੌਕਰੀ ਦੇ ਵਾਅਦੇ ਤੋਂ ਮੁੱਕਰੀ ਸੂਬੇ ਦੀ ਕਾਂਗਰਸ ਸਰਕਾਰ: ਪਰਮਬੰਸ ਸਿੰਘ ਬੰਟੀ ਰੋਮਾਣਾ

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਮਾਰਟਫੋਨ ਵੰਡਣ 'ਚ ਦੇਰੀ ਹੋਣ ਦਾ ਕਾਰਨ ਕੋਰੋਨਾ ਵਾਇਰਸ ਨੂੰ ਦੱਸਿਆ ਸੀ। ਜਿਸ ਤੋਂ ਬਾਅਦ ਵਿਰੋਧੀ ਦਲਾਂ ਨੇ ਖੂਬ ਤੰਜ ਕਸੇ ਸਨ।

SAD Protest Against Congress Punjab Vidhan Sabha ਜ਼ਿਕਰਯੋਗ ਹੈ ਕਿ 20 ਫਰਵਰੀ ਤੋਂ ਸ਼ੁਰੂ ਹੋਏ ਬਜਟ ਇਜਲਾਸ ਦਾ ਅੱਜ ਪੰਜਵਾਂ ਦਿਨ ਹੈ ਤੇ ਇਹ ਇਜਲਾਸ 4 ਮਾਰਚ ਤੱਕ ਚੱਲੇਗਾ। ਮਨਪ੍ਰੀਤ ਸਿੰਘ ਬਾਦਲ ਕੱਲ੍ਹ ਯਾਨੀ ਕਿ 28 ਫਰਵਰੀ ਨੂੰ ਪੰਜਾਬ ਦਾ ਸਾਲਾਨਾ ਬਜਟ ਪੇਸ਼ ਕੀਤਾ ਜਾਵੇਗਾ।

-PTC News

Related Post