ਅੰਮ੍ਰਿਤਸਰ: ਡੀ. ਜੀ. ਪੀ. ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ, ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

By  Jashan A February 23rd 2020 04:21 PM

ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਡੀ.ਜੀ.ਪੀ ਦਿਨਕਰ ਗੁਪਤਾ ਵਲੋਂ ਦਿੱਤੇ ਬਿਆਨ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਿਲ੍ਹਾ ਅੰਮ੍ਰਿਤਸਰ ਇਕਾਈ ਵਲੋਂ ਥਾਣਾ ਬੀ ਡਵੀਜਨ ਦੇ ਬਾਹਰ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ।

SAD Protest In Amritsar Against DGP ਸੀਨੀਅਰ ਅਕਾਲੀ ਆਗੂ ਅਤੇ ਅੰਮ੍ਰਿਤਸਰ ਦੱਖਣੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਕੈਪਟਨ ਸਰਕਾਰ ਦੇ ਵਿਰੁੱਧ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ।

ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲਣ ਨਾਲ ਸਿੱਖ ਕੌਮ ਦੀਆਂ 7 ਦਹਾਕੇ ਪੁਰਾਣੀ ਅਰਦਾਸ ਪੁਰੀ ਹੋਈ ਹੈ। ਇਸ ਵਿਚ ਕਾਂਗਰਸ ਸਰਕਾਰ ਦੀ ਕੋਈ ਭੂਮਿਕਾ ਨਹੀਂ । ਪਹਿਲਾਂ ਕੈਪਟਨ ਅਮਰਿੰਦਰ ਵੀ ਅਜਿਹੀ ਬਿਆਨਬਾਜ਼ੀ ਕਰ ਚੁਕੇ ਹਨ ਅਤੇ ਹੁਣ ਡੀ ਜੀ ਪੀ ਦੇ ਬਿਆਨ ਨੇ ਉਨ੍ਹਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਦਿੱਤਾ ਹੈ।

ਹੋਰ ਪੜ੍ਹੋ: ਦੀਵਾਨ ਰੋਕਣ ਸਬੰਧੀ ਭਾਈ ਲੌਂਗੋਵਾਲ ’ਤੇ ਢੱਡਰੀਆਂ ਵਾਲੇ ਦੇ ਇਲਜ਼ਾਮ ਬੇਬੁਨਿਆਦ: ਕੁਲਵਿੰਦਰ ਸਿੰਘ ਰਮਦਾਸ

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਵਾਉਣ ਲਈ ਅਜਿਹੇ ਹਥਕੰਡੇ ਅਪਣਾਅ ਰਹੀ ਹੈ ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਦਿਨਕਰ ਗੁਪਤਾ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਇਰਾਦੇ ‘ਤੇ ਸਵਾਲ ਚੁੱਕੇ ਹਨ। ਇਕ ਇੰਟਰਵਿਊ ਦੌਰਾਨ ਡੀਜੀਪੀ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਮੁਕਤ ਰਾਹ ਅਤਿਵਾਦ ਦੇ ਨਜ਼ਰੀਏ ਤੋਂ ਵੱਡੀ ਸੁਰੱਖਿਆ ਚੁਣੌਤੀ ਹੈ। ਗੁਪਤਾ ਨੇ ਕਿਹਾ ਕਿ, ‘ਵੀਜ਼ਾ ਮੁਕਤ ਰਾਹ ਅਤਿਵਾਦ ਨੂੰ ਭਾਰਤ ਲਿਆਉਂਦਾ ਹੈ।

SAD Protest In Amritsar Against DGP ਉਹਨਾਂ ਦਾਅਵਾ ਕੀਤਾ ਕਿ “ਇਹ ਸੰਭਵ ਹੈ ਕਿ ਤੁਸੀਂ ਸਵੇਰ ਨੂੰ ਇਕ ਆਮ ਵਿਅਕਤੀ ਨੂੰ ਕਰਤਾਰਪੁਰ ਭੇਜੋ ਅਤੇ ਸ਼ਾਮ ਤੱਕ ਉਹ ਵਿਅਕਤੀ ਟਰੇਂਡ ਅੱਤਵਾਦੀ ਬਣ ਕੇ ਵਾਪਸ ਆ ਜਾਵੇਗਾ।

-PTC News

Related Post