ਫਰੀਦਕੋਟ: ਘਰ ਘਰ ਨੌਕਰੀ ਦੇ ਵਾਅਦੇ ਤੋਂ ਮੁੱਕਰੀ ਸੂਬੇ ਦੀ ਕਾਂਗਰਸ ਸਰਕਾਰ: ਪਰਮਬੰਸ ਸਿੰਘ ਬੰਟੀ ਰੋਮਾਣਾ

By  Jashan A January 30th 2020 02:00 PM -- Updated: January 30th 2020 02:21 PM

SAD Protest In Faridkot : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਲਗਾਤਾਰ ਹੱਲਾ ਬੋਲਿਆ ਜਾ ਰਿਹਾ ਹੈ। ਜਿਸ ਦੌਰਾਨ ਅੱਜ ਫਰੀਦਕੋਟ ਵਿਖੇ ਵੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਭਖਦੇ ਮੁੱਦਿਆਂ ਕਾਨੂੰਨ ਵਿਵਸਥਾ, ਬੇਰੁਜਗਾਰੀ, ਕਿਸਾਨਾਂ ਦੇ ਮੁੱਦੇ ਅਤੇ ਝੂਠੇ ਕੇਸਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।

SAD Protest In Faridkot ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਸਾਧੇ। ਇਸ ਮੌਕੇ ਉਹਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਘਰ ਘਰ ਨੌਕਰੀ ਦੇਣ ਦੇ ਵਾਅਦੇ ਤੋਂ ਮੁਕਰ ਗਈ ਹੈ।

ਹੋਰ ਪੜ੍ਹੋ:ਬਾਬੇ ਨਾਨਕ ਦੀਆਂ ਤਸਵੀਰਾਂ ਦਾ ਪੇਂਟਰ ਹੈ ਪਾਕਿਸਤਾਨੀ ਬਾਬੂ

ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਪੰਜਾਬ ਭਰ ‘ਚੋਂ ਫਰੀਦਕੋਟ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਜੁਟੇ ਹੋਏ ਹਨ ਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

SAD Protest In Faridkotਦੱਸਣਯੋਗ ਹੈ ਕਿ ਕੈਪਟਨ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਅਤੇ ਨੌਜਵਾਨਾਂ ਨਾਲ ਅਜਿਹੇ ਵਾਅਦੇ ਤੇ ਦਾਅਵੇ ਕੀਤੇ ਸਨ, ਜੋ ਹੁਣ ਖੋਖਲੇ ਨਿਕਲਦੇ ਜਾ ਰਹੇ ਹਨ।

-PTC News

Related Post