ਗੁਰਦਾਸਪੁਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਅਤੇ ਕੇਜਰੀਵਾਲ ਵਿਰੁੱਧ ਰੋਸ ਪ੍ਰਦਰਸ਼ਨ

By  Shanker Badra April 5th 2021 02:14 PM -- Updated: April 5th 2021 08:25 PM

ਗੁਰਦਾਸਪੁਰ : ਪੰਜਾਬ ਮੰਗਦਾ ਜੁਆਬ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੂਬੇ ਭਰ ਵਿੱਚ ਕੈਪਟਨ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿਬਿਜਲੀ ਦਰਾਂ ਘੱਟ ਹੋਣ ਦੀ ਬਜਾਏ ਇਹ ਪਹਿਲਾਂ ਹੀ ਦੁੱਗਣੀਆਂ ਹੋ ਗਈਆਂ ਹਨ ਤੇ ਹਰ ਮਹੀਨੇ ਇਹਨਾਂ ਵਿਚ ਵਾਧਾ ਹੋ ਰਿਹਾ ਹੈ। ਇਹ ਨਾ ਸਿਰਫ ਧੋਖਾ ਹੈ ਬਲਕਿ ਆਮ ਪੰਜਾਬੀਆਂ ਦੀਆਂ ਤਕਲੀਫਾਂ ’ਤੇ ਸਭ ਤੋਂ ਮਾੜਾ ਅਣਮਨੁੱਖੀ ਵਿਵਹਾਰ ਹੈ।

SAD protests against punjab congress Government and AAP in Gurdaspur ਗੁਰਦਾਸਪੁਰ 'ਚਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਅਤੇ ਕੇਜਰੀਵਾਲ ਵਿਰੁੱਧ ਰੋਸ ਪ੍ਰਦਰਸ਼ਨ

ਕੈਪਟਨ ਸਰਕਾਰ 'ਤੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 'ਪੰਜਾਬ ਮੰਗਦਾ ਜਵਾਬ' ਤਹਿਤ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਧਰਨਿਆਂ ਦੀ ਲੜੀ ਵਿਚ ਗੁਰਦਾਸਪੁਰ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਾਬੇਹਾਲੀ ਵੱਲੋਂ ਡਾਕਖਾਨਾ ਚੌਂਕ ਵਿਚ ਆਪ ਤੇ ਕਾਂਗਰਸ ਸਰਕਾਰ ਦੇ ਖਿਲਾਫ਼ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਦੀਨਾਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਆਗੂਆ ਵੱਲੋਂ ਆਪ ਤੇ ਕਾਂਗਰਸ ਸਰਕਾਰ ਦੇ ਖਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ।

SAD protests against punjab congress Government and AAP in Gurdaspur ਗੁਰਦਾਸਪੁਰ 'ਚਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਅਤੇ ਕੇਜਰੀਵਾਲ ਵਿਰੁੱਧ ਰੋਸ ਪ੍ਰਦਰਸ਼ਨ

ਇਹ ਵੀ ਦੱਸਿਆ ਗਿਆ ਕਿ ਕਿਵੇਂ ਆਪ ਨੇ ਕਿਸਾਨਾਂ ਨਾਲ ਧੋਖਾ ਕੀਤਾ। ਇਕ ਪਾਸੇ ਤਾਂ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਸਭ ਤੋਂ ਪਹਿਲਾਂ ਕੇਂਦਰ ਦੇ ਤਿੰਨ ਕਾਲੇ ਕਾਨੂੰਨ ਲਾਗੂ ਕੀਤੇ ਤੇ ਦੂਜੇ ਪਾਸੇ ਭਗਵੰਤ ਮਾਨ ਨੇ ਸੰਸਦ ਦੀ ਖੁਰਾਕ ਤੇ ਖਪਤਕਾਰ ਮਾਮਲਿਆਂ ਬਾਰੇ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿਚ ਜ਼ਰੂਰੀ ਵਸਤਾਂ ਸੋਧ ਐਕਟ ਲਾਗੂ ਕਰਨ ਲਈ ਸਹਿਮਤੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਪ ਕਿਸਾਨ ਵਿਰੋਧੀ ਹਨ।

SAD protests against punjab congress Government and AAP in Gurdaspur ਗੁਰਦਾਸਪੁਰ 'ਚਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਅਤੇ ਕੇਜਰੀਵਾਲ ਵਿਰੁੱਧ ਰੋਸ ਪ੍ਰਦਰਸ਼ਨ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਸੂਤੇ ਫਸੇ ਪੰਜਾਬ ਦੇ ਲੋਕਾਂ ਖਾਸ ਤੌਰ ’ਤੇ ਕਿਸਾਨੀ, ਵਪਾਰੀਆਂ, ਗਰੀਬਾਂ, ਦਲਿਤਾਂ, ਮੁਲਾਜ਼ਮਾਂ ਤੇ ਬੇਰੋਜ਼ਗਾਰੀ ਨੌਜਵਾਨਾਂ ਦਾ ਲੱਕ ਤੋੜਨ ਦੇ ਫੈਸਲਿਆਂ ਅਤੇ ਆਪ ਵੱਲੋਂ ਕਿਸਾਨਾਂ  ਨੂੰ ਦਿੱਤੇ ਧੋਖੇ ਖਿਲਾਫ ਸੂਬੇ ਦੇ ਸਾਰੇ ਹਲਕਿਆਂ ਵਿਚ 5 ਅਪ੍ਰੈਲ ਨੂੰ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਸੀ।

-PTCNews

Related Post