ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਸਸਤੀ ਬਿਜਲੀ ਦਿੱਤੀ , ਕਿਸਾਨਾਂ ਦੇ ਟਿਊਬਵੈੱਲ ਕੁਨੈਕਸ਼ਨਾਂ ਦੇ ਬਿੱਲ ਮੁਆਫ਼ ਕੀਤੇ : ਸੁਖਬੀਰ ਸਿੰਘ ਬਾਦਲ

By  Shanker Badra September 1st 2021 03:14 PM -- Updated: September 1st 2021 07:22 PM

ਸਾਹਨੇਵਾਲ  : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਸਾਹਨੇਵਾਲ ਤੋਂ ਸਰਨਜੀਤ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ 'ਗੱਲ ਪੰਜਾਬ ਦੀ' ਮੁਹਿੰਮ ਤਹਿਤ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ 'ਗੱਲ ਪੰਜਾਬ ਦੀ' ਮੁਹਿੰਮ ਤਹਿਤ ਹਲਕਾ ਸਾਹਨੇਵਾਲ ਦਾ ਦੌਰਾ ਕੀਤਾ ਗਿਆ ,ਜਿੱਥੇ ਹਜ਼ਾਰਾਂ ਲੋਕਾਂ ਦੇ ਇਕੱਠ ਨੇ ਸੁਖਬੀਰ ਸਿੰਘ ਬਾਦਲ ਦਾ ਸੁਆਗਤ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਸਸਤੀ ਬਿਜਲੀ ਦਿੱਤੀ , ਕਿਸਾਨਾਂ ਦੇ ਟਿਊਬਵੈੱਲ ਕੁਨੈਕਸ਼ਨਾਂ ਦੇ ਬਿੱਲ ਮੁਆਫ਼ ਕੀਤੇ : ਸੁਖਬੀਰ ਸਿੰਘ ਬਾਦਲ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ , ਭਾਜਪਾ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ , ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਦਿੱਲੀ ਤੋਂ ਹੁਕਮ ਜਾਰੀ ਹੁੰਦੇ ਹਨ। ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਕਹਿੰਦਾ ਪੰਜਾਬ ਦੇ ਥਰਮਲ ਪਲਾਂਟ ਬੰਦ ਹੋਣੇ ਚਾਹੀਦੇ ਹਨ ਕਿਉਂਕਿ ਧੂਆਂ ਦਿੱਲੀ ਆਉਂਦਾ ਹੈ। ਕੇਜਰੀਵਾਲ ਕਹਿੰਦਾ ਸਤਲੁਜ-ਯਮੁਨਾ ਲਿੰਕ ਨਹਿਰ (ਐੱਸ. ਵਾਈ. ਐੱਲ.) ਬਣਨੀ ਚਾਹੀਦੀ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਸਸਤੀ ਬਿਜਲੀ ਦਿੱਤੀ , ਕਿਸਾਨਾਂ ਦੇ ਟਿਊਬਵੈੱਲ ਕੁਨੈਕਸ਼ਨਾਂ ਦੇ ਬਿੱਲ ਮੁਆਫ਼ ਕੀਤੇ : ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਵੱਖ -ਵੱਖ ਸਮਾਗਮਾਂ ਰਾਹੀਂ ਲੋਕਾਂ ਦੇ ਮਨਾਂ ਦੀ ਗੱਲ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਿੰਡਾਂ 'ਚ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ ਖੋਲ੍ਹੇ ਪਰ ਕਾਂਗਰਸ ਨੇ ਆਉਣ ਸਾਰ ਸਾਰੇ ਸੇਵਾ ਕੇਂਦਰ ਬੰਦ ਕਰ ਦਿੱਤੇ। ਸ਼੍ਰੋਮਣੀ ਅਕਾਲੀ ਦਲ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਤਹਿਤ ਦਲਿਤ ਵਿਦਿਆਰਥੀਆਂ ਨੂੰ ਵਜ਼ੀਫੇ ਦਿੱਤੇ ਪਰ ਕਾਂਗਰਸ ਨੇ ਬੰਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ 'ਚ ਸਭ ਤੋਂ ਸਸਤੀ ਬਿਜਲੀ ਦਿੱਤੀ ਹੈ। ਕਾਂਗਰਸ ਨੇ ਸਿਵਾਏ ਲਾਰਿਆਂ ਦੇ ਲੋਕਾਂ ਨੂੰ ਕੁੱਝ ਨਹੀਂ ਦਿੱਤਾ।

ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਸਸਤੀ ਬਿਜਲੀ ਦਿੱਤੀ , ਕਿਸਾਨਾਂ ਦੇ ਟਿਊਬਵੈੱਲ ਕੁਨੈਕਸ਼ਨਾਂ ਦੇ ਬਿੱਲ ਮੁਆਫ਼ ਕੀਤੇ : ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਲੀ ਦਲ ਨੇ ਮੰਡੀਆਂ ਦਾ ਨਿਰਮਾਣ ਕੀਤਾ ਹੈ। ਸ਼੍ਰੋਮਣੀ ਅਕਲੀ ਦਲ ਨੇ ਕਿਸਾਨਾਂ ਦੇ ਟਿਊਬਵੈਲ ਕੁਨੈਕਸ਼ਨਾਂ ਦੇ ਬਿੱਲ ਮੁਆਫ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਦੀ ਲੜਾਈ ਲੜਨ ਵਾਲੀ ਸਭ ਤੋਂ ਵੱਡੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖ਼ਜ਼ਾਨਾ ਖ਼ਾਲੀ ਨਹੀਂ , ਬਲਕਿ ਕਾਂਗਰਸ ਦੀ ਨੀਅਤ ਖ਼ਾਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 'ਸਰਕਾਰ ਆਉਣ 'ਤੇ ਕਾਲੇ ਖੇਤੀ ਕ਼ਾਨੂਨ ਰੱਦ ਕਰਾਂਗੇ।

ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਸਸਤੀ ਬਿਜਲੀ ਦਿੱਤੀ , ਕਿਸਾਨਾਂ ਦੇ ਟਿਊਬਵੈੱਲ ਕੁਨੈਕਸ਼ਨਾਂ ਦੇ ਬਿੱਲ ਮੁਆਫ਼ ਕੀਤੇ : ਸੁਖਬੀਰ ਸਿੰਘ ਬਾਦਲ

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਸੱਤਾ ਹਾਸਿਲ ਕਰਨ ਲਈ ਲੋਕਾਂ ਨਾਲ ਕੀਤਾ ਵਾਅਦਾ ਤੋੜਿਆ ਹੈ। ਕੈਪਟਨ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਨਾਲ ਹੀ ਕਿਹਾ ਕਿ ਕਾਂਗਰਸ ਨੇ 5 ਸਾਲ ਪੰਜਾਬ ਦੇ ਬਰਬਾਦ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਿਵਾਏ ਲਾਰਿਆਂ ਦੇ ਲੋਕਾਂ ਨੂੰ ਕੁੱਝ ਨਹੀਂ ਦਿੱਤਾ। ਇਸ ਤੋਂ ਪਹਿਲਾਂ ਕੈਪਟਨ ਨੇ ਲੋਕਾਂ ਨੂੰ ਬੇਵਕੂਫ਼ ਬਣਾਇਆ ਹੈ ਅਤੇ ਹੁਣ ਕੇਜਰੀਵਾਲ ਬਣਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨਾਂ ਨੂੰ ਖੇਡਣ ਲਈ ਉਤਸ਼ਾਹਿਤ ਕੀਤਾ ਹੈ। ਕਾਂਗਰਸੀ ਲੀਡਰ ਪੰਜਾਬ ਨੂੰ ਲੁੱਟਣ ਲੱਗੇ ਹੋਏ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਸਸਤੀ ਬਿਜਲੀ ਦਿੱਤੀ , ਕਿਸਾਨਾਂ ਦੇ ਟਿਊਬਵੈੱਲ ਕੁਨੈਕਸ਼ਨਾਂ ਦੇ ਬਿੱਲ ਮੁਆਫ਼ ਕੀਤੇ : ਸੁਖਬੀਰ ਸਿੰਘ ਬਾਦਲ

ਸਾਹਨੇਵਾਲ ਪੁੱਜੇ ਸੁਖਬੀਰ ਸਿੰਘ ਬਾਦਲ ਨੇ ਕਈ ਵੱਡੇ ਐਲਾਨ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਨੀਲੇ ਕਾਰਡ ਧਾਰਕਾਂ ਨੂੰ 2 ਹਜ਼ਾਰ ਰੁਪਏ ਹਰੇਕ ਮਹੀਨੇ ਦਿੱਤੇ ਜਾਣਗੇ। ਸੂਬੇ ਦੇ ਹਰ ਘਰ ਨੂੰ 400 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਸਰਕਾਰੀ ਨੌਕਰੀਆਂ 'ਚ ਔਰਤਾਂ ਨੂੰ 33 ਫ਼ੀਸਦ ਰਾਖਵਾਂਕਰਨ ਦਿੱਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਨੇ ਗਰੀਬ ਵਿਦਿਆਰਥੀਆਂ ਲਈ ਕਈ ਵੱਡੇ ਐਲਾਨ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੜਾਈ ਲਈ ਵਿਦਿਆਰਥੀਆਂ ਨੂੰ 10 ਲੱਖ ਰੁਪਏ ਬਿਨ੍ਹਾਂ ਵਿਆਜ਼ ਕਰਜ਼ਾ ਦਿੱਤਾ ਜਾਵੇਗਾ।

-PTCNews

Related Post