ਸੰਗਰੂਰ: ਕਾਂਗਰਸ ਦੀ ਨੀਤੀ ਕਰਕੇ ਸੂਬੇ ਦਾ ਪਾਣੀ ਗਿਆ ਬਾਹਰ: ਪ੍ਰਕਾਸ਼ ਸਿੰਘ ਬਾਦਲ

By  Jashan A February 2nd 2020 04:11 PM -- Updated: February 2nd 2020 04:14 PM

SAD Rally In Sangrur: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੰਗਰੂਰ 'ਚ ਕਾਂਗਰਸ ਸਰਕਾਰ ਖਿਲਾਫ ਰੋਸ ਰੈਲੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸੂਬਾ ਸਰਕਾਰ ਖਿਲਾਫ ਹੱਲਾ ਬੋਲਿਆ ਗਿਆ। ਰੈਲੀ 'ਚ ਮੌਜੂਦ ਆਗੂਆਂ ਵੱਲੋਂ ਪਹੁੰਚੇ ਹੋਏ ਲੋਕਾਂ ਨੂੰ ਸੰਬੋਧਨ ਗਿਆ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ ਰੈਲੀ ਨੂੰ ਸੰਬੋਧਨ ਕੀਤਾ ਗਿਆ।

Shiromani Akali Dal Rally In Sangrurਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਪਾਰਟੀ 'ਤੇ ਜੰਮ ਕੇ ਨਿਸ਼ਾਨੇ ਸਾਧੇ ਤੇ ਕਿਹਾ ਕਿ ਕਾਂਗਰਸ ਹਮੇਸ਼ਾ ਤੋਂ ਸਿੱਖਾਂ ਦੀ ਦੁਸ਼ਮਣ ਪਾਰਟੀ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਦੇਖ ਲਓ ਉਹ ਹਮੇਸ਼ਾ ਹੀ ਸਿੱਖਾਂ ਤੇ ਪੰਜਾਬ ਦੇ ਖਿਲਾਫ਼ ਕੰਮ ਕੀਤੇ ਹਨ।

Shiromani Akali Dal Rally In Sangrurਉਹਨਾਂ ਕਿਹਾ ਕਿ ਕਾਂਗਰਸ ਨੇ ਪਵਿੱਤਰ ਧਰਮ ਸਥਾਨ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾਇਆ ਹੈ। ਪਾਣੀ ਦੇ ਮੁੱਦੇ 'ਤੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਕਾਂਗਰਸ ਦੀ ਨੀਤੀ ਕਰਕੇ ਸੂਬੇ ਦਾ ਪਾਣੀ ਬਾਹਰ ਗਿਆ ਹੈ।

ਹੋਰ ਪੜ੍ਹੋ: ਸ੍ਰੀ ਮੁਕਤਸਰ ਸਾਹਿਬ: ਢੀਂਡਸਾ ਪਰਿਵਾਰ 'ਤੇ ਵਰ੍ਹੇ ਸੁਖਬੀਰ ਸਿੰਘ ਬਾਦਲ, ਕਿਹਾ, ਪਿੱਠ 'ਚ ਛੁਰਾ ਮਾਰਨ ਵਾਲੇ ਟਕਸਾਲੀ ਨਹੀਂ ਹੁੰਦੇ

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਹੈ ਤੇ ਨੌਜਵਾਨਾਂ, ਮੁਲਾਜ਼ਮਾਂ ਤੇ ਕਿਸਾਨਾਂ ਸਮੇਤ ਸਾਰੇ ਵਰਗਾਂ ਨੂੰ ਲਾਰੇ ਲਾਏ ਹਨ।

ਇਸ ਮੌਕੇ ਉਹਨਾਂ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਸੇਖਵਾਂ ਨੂੰ ਲੈ ਕੇ ਬਿਆਨ ਦਿੱਤਾ ਤੇ ਕਿਹਾ ਕਿ ਮੈਂ ਆਪਣੀ ਜ਼ਿੰਦਗੀ 'ਚ ਸਭ ਤੋਂ ਵੱਧ ਢੀਂਡਸਾ ਅਤੇ ਸੇਖਵਾਂ ਦਾ ਕੀਤਾ। ਉਹਨਾਂ ਕਿਹਾ ਕਿ ਸਿਆਸੀ ਮਾਮਲਿਆਂ ਦੇ ਨਾਲ ਪਰਿਵਾਰਿਕ ਫੈਸਲੇ ਵੀ ਢੀਂਡਸਾ ਸਾਹਿਬ ਦੀ ਰਾਇ ਨਾਲ ਕੀਤੇ, ਪਰ ਪਾਰਟੀ ਨੂੰ ਜਦ ਲੋੜ ਸੀ, ਉਸ ਸਮੇਂ ਇਹਨਾਂ ਨੇ ਧੋਖਾ ਦਿੱਤਾ। ਅੱਗੇ ਉਹਨਾਂ ਕਿਹਾ ਕਿ ਮਾਂ ਪਾਰਟੀ ਨਾਲ ਧੋਖਾ ਕਰਨ ਤੋਂ ਵੱਧ ਮਾੜੀ ਗੱਲ ਕੋਈ ਨਹੀਂ ਹੋ ਸਕਦੀ।

Shiromani Akali Dal Rally In Sangrurਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਕਥਿਤ ਝੂਠੇ ਵਾਅਦਿਆਂ ਦੀ ਪੋਲ ਖੋਲ੍ਹੀ ਗਈ ਤੇ ਬਿਜਲੀ, ਬੇਰੁਜ਼ਗਾਰੀ, ਕਿਸਾਨ ਖੁਦਕੁਸ਼ੀਆਂ ਸਣੇ ਭਖਦੇ ਮੁੱਦਿਆਂ ‘ਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਘੇਰਿਆ ਗਿਆ।

-PTC News

Related Post